Punjab Government announces : ਸੂਬੇ ਵਿਚ ਜ਼ਹਿਰੀਲੀ ਸ਼ਰਾਬ ਦਾ ਮਾਮਲਾ ਬਹੁਤ ਗਰਮਾਇਆ ਹੋਇਆ ਹੈ। ਸ਼ਰਾਬ ਪੀਣ ਨਾਲ 11 ਵਿਅਕਤੀਆਂ ਦੀ ਮੌਤ ਹੋ ਗਈ। ਇਸ ਨੂੰ ਧਿਆਨ ਵਿਚਰੱਖਦੇ ਹੋਏ ਪੰਜਾਬ ਸਰਕਾਰ ਵਲੋਂ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨੂੰ 1-1 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਦੇ ਸੀਨੀਅਰ ਆਗੂ ਜਸਬੀਰ ਸਿੰਘ ਡਿੰਪਾ ਵਲੋਂ ਕੀਤਾ ਗਿਆ।
ਇਸ ਮੌਕੇ ਜਸਬੀਰ ਸਿੰਘ ਡਿੰਪਾ ਤੋਂ ਇਲਾਵਾ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ, SSP ਅੰਮ੍ਰਿਤਸਰ ਦਿਹਾਤੀ ਧਰੁਵ ਦਹੀਆ ਤੇ SDM ਮੌਜੂਦ ਸਨ। ਉਨ੍ਹਾਂ ਵਲੋਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਗਈ ਤੇ ਨਾਲ ਹੀ ਮੁਆਵਜ਼ੇ ਦਾ ਐਲਾਨ ਕੀਤਾ ਗਿਆ। ਜਸਬੀਰ ਸਿੰਘ ਡਿੰਪਾ ਨੇ ਕਿਹਾ ਕਿ ਮ੍ਰਿਤਕਾਂ ਦੇ ਪਰਿਵਾਰਾਂ ਨੂੰ 1-1 ਲੱਖ ਰੁਪਏ ਦਿੱਤੇ ਜਾਣਗੇ ਅਤੇ ਨਾਲ ਹੀ ਬੀਮਾਰਾਂ ਦਾ ਮੁਫਤ ਇਲਾਜ ਵੀ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਕਲੀ ਸ਼ਰਾਬ ਵੇਚਣ ਵਾਲਿਆਂ ਖਿਲਾਫ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏਹਨ ਤੇ ਜਲਦੀ ਹੀ ਇਨ੍ਹਾਂ ਨੂੰ ਫੜ ਕੇ ਇਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।
ਸੂਬੇ ਵਿਚ ਪਿਛਲੇ ਕੁਝ ਦਿਨਾਂ ਤੋਂ ਜ਼ਹਿਰੀਲੀ ਸ਼ਰਾਬ ਕਾਰਨ ਬਹੁਤ ਵਿਅਕਤੀਆਂ ਦੀ ਮੌਤ ਹੋ ਗਈ। ਤਰਨਤਾਰਨ, ਅੰਮ੍ਰਿਤਸਰ ਤੇ ਬਟਾਲਾ ਵਿਖੇ ਸ਼ਰਾਬ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧਦੀ ਜਾ ਰਿਹਾ ਹੈ। ਸ਼ੁੱਕਰਵਾਰ ਤਕ 48 ਵਿਅਕਤੀ ਨਕਲੀ ਸ਼ਰਾਬ ਕਾਰਨ ਮੌਤ ਦੇ ਮੂੰਹ ਵਿਚ ਚਲੇ ਗਏ ਤੇ ਤਰਨਤਾਰਨ ਵਿਖੇ ਨਕਲੀ ਸ਼ਰਾਬ ਨਾਲ 13 ਵਿਅਕਤੀਆਂ ਦੀ ਮੌਤ ਹੋ ਗਈ। ਪੁਲਿਸ ਵਲੋਂ ਬਹੁਤ ਤੇਜ਼ੀ ਨਾਲ ਜਾਂਚ ਕੀਤੀ ਜਾ ਰਹੀਹੈ ਤੇ ਬਹੁਤ ਜਲਦੀ ਹੀ ਦੋਸ਼ੀਆਂ ਨੂੰ ਫੜ ਲਿਆ ਜਾਵੇਗਾ।