ਮਾਨਸਾ ਵਿਖੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਪੰਜਾਬ ਵਿੱਚ 60 ਹਜ਼ਾਰ ਦੇ ਕਰੀਬ ਅਜਿਹੇ ਲੋਕਾਂ ਦੀ ਪਹਿਚਾਣ ਕੀਤੀ ਗਈ ਹੈ ,ਜੋ ਪੈਨਸ਼ਨ ਦੇ ਯੋਗ ਨਹੀਂ ਸਨ। ਪਰ ਫਿਰ ਵੀ ਉਨ੍ਹਾਂ ਨੇ ਨਾਮ ਪੈਨਸ਼ਨ ਲਈ ਦਰਜ ਸਨ। ਇਸ ਲਈ ਉਨ੍ਹਾਂ ਲੋਕਾਂ ਦੇ ਖਿਲਾਫ਼ ਐਕਸ਼ਨ ਲਿਆ ਜਾਵੇਗਾ। ਨਾਲ ਹੀ ਪਹਿਲਾਂ ਜਿਨ੍ਹਾਂ ਮ੍ਰਿਤਕ ਲੋਕ ਦੇ ਖਾਤੇ ‘ਚ ਪ੍ਰਤੀ ਮਹੀਨਾ 14 ਤੋਂ 15 ਕਰੋੜ ਰਾਸ਼ੀ ਜਾ ਰਹੀ ਸੀ,ਉਸ ਨੂੰ ਵੀ ਕੱਟ ਦਿੱਤਾ ਗਿਆ ਹੈ। ਜੋ ਲੋਕ ਸਕੀਮ ਤੋਂ ਵਾਝੇ ਰਹਿ ਜਾਂਦੇ ਸੀ ,ਹੁਣ ਉਨ੍ਹਾਂ ਦੇ ਖਾਤਿਆਂ ਵਿੱਚ ਇਹ ਰਾਸ਼ੀ ਦਿੱਤੀ ਜਾਵੇਗੀ।
ਦੱਸ ਦੇਈਏ ਮਾਨਸਾ ਵਿਖੇ ਜਿਲ੍ਹਾ ਪ੍ਰਸਾਸ਼ਨ ਤੇ ਵਿਧਾਇਕਾਂ ਦੇ ਨਾਲ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਾਨਸਾ ਜਿਲ੍ਹੇ ਦੇ ਮੁੱਦਿਆਂ ਨੂੰ ਲੈ ਕੇ ਮੀਟਿੰਗ ਕੀਤੀ ਸੀ। ਉਨ੍ਹਾਂ ਦੱਸਿਆ ਕਿ ਮਾਨਸਾ ਵਿਚ ਸੀਵਰੇਜ ਸਿਸਟਮ ਦੀ ਗੱਲ ਹੋਵੇ ਜਾਂ ਫਿਰ ਲੋਕਾਂ ਦੀਆਂ ਸਮੱਸਿਆਵਾਂ ਹੋਣ ਉਨ੍ਹਾਂ ਦਾ ਛੇਤੀ ਹੀ ਹੱਲ ਕੱਢਿਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਮਾਨਸਾ ਓਲਡਹੋਮ ਵੀ ਜਾਣਗੇ।
ਇਹ ਵੀ ਪੜ੍ਹੋ : ਚੰਡੀਗੜ੍ਹ ‘ਚ ਨਸ਼ੇ ਦੀ ਸਪਲਾਈ ਤੋਂ ਪਹਿਲਾਂ ਤਸਕਰ ਕਾਬੂ, ਪੁਲਿਸ ਨੇ 1 ਕਿਲੋ ਅਫੀਮ ਕੀਤਾ ਬਰਾਮਦ
ਇਸ ਤੋਂ ਇਲਾਵਾ ਵਿਭਾਗ ਦੀਆਂ ਸਕੀਮਾਂ ਪ੍ਰਤੀ ਗੱਲ ਕਰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਵਿੱਚ ਕੱਟੇ ਗਏ ਰਾਸ਼ਨ ਕਾਰਡ ਦੀ ਪੜਚੋਲ ਕੀਤੀ ਜਾ ਰਹੀ ਹੈ। ਇਸ ਸਬੰਧੀ ਮਾਨਸਾ ਜਿਲ੍ਹੇ ਵਿੱਚ ਵੀ ਕੰਮ ਜਾਰੀ ਹੈ ,ਜੋ ਲੋਕ ਇਸ ਸਕੀਮ ਦਾ ਗਲਤ ਤਰੀਕੇ ਨਾਲ ਲਾਭ ਲੈ ਰਹੇ ਸਨ, ਉਨ੍ਹਾਂ ਦੇ ਰਾਸ਼ਨ ਕਾਰਡ ਕੱਟ ਦਿੱਤੇ ਗਏ ਹਨ ਤੇ ਸ਼ਗਨ ਸਕੀਮ ਤੋਂ ਜੋ ਪਰਿਵਾਰ ਵਾਂਝੇ ਹਨ, ਉਨ੍ਹਾਂ ਦੇ ਖਾਤਿਆਂ ਵਿੱਚ ਜਲਦ ਹੀ ਸ਼ਗਨ ਸਕੀਮ ਪਹੁੰਚ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: