Punjab Police exposes : ਅੰਮ੍ਰਿਤਸਰ : ਸੂਬੇ ਵਿਚ ਸ਼ਰਾਬ ਦੇ ਨਾਜਾਇਜ਼ ਕਾਰੋਬਾਰ ਨੂੰ ਰੋਕਣ ਲਈ ਸ਼ਿਕੰਜਾ ਕੱਸਦੇ ਹੋਏ, ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ ਮਜੀਠੇ ਤੋਂ 2 ਵਿਅਕਤੀਆਂ ਦੀ ਗ੍ਰਿਫਤਾਰੀ ਦੇ ਨਾਲ ਇਕ ਹੋਰ ਵੱਡੇ ਚੂਰਾ ਪੋਸਤ ਗਿਰੋਹ ਦਾ ਪਰਦਾਫਾਸ਼ ਕੀਤਾ। ਦੋਸ਼ੀਆਂ ਦੀ ਪਛਾਣ ਗੁਰਵਿੰਦਰ ਸਿੰਘ ਅਤੇ ਲਵਪ੍ਰੀਤ ਸਿੰਘ ਵਜੋਂ ਹੋਈ ਹੈ। ਉਹ ਪੰਡੋਰੀ ਗੋਲਾ ਕਿਸਮ ਦੀ ਵਿਧੀ ਅਨੁਸਾਰ ਨਕਲੀ ਸ਼ਰਾਬ ਬਣਾਉਣ ਦਾ ਕੰਮ ਕਰਦੇ ਸਨ। ਤਰਨਤਾਰਨ ਵਿਚ ਇਕ ਪਿਤਾ ਅਤੇ ਉਸਦੇ ਦੋ ਪੁੱਤਰ ਨਾਜਾਇਜ਼ ਸ਼ਰਾਬ ਦੀ ਸਪਲਾਈ ਵਿਚ ਸ਼ਾਮਲ ਸਨ, ਜਿਥੇ ਵੱਡੀ ਗਿਣਤੀ ਵਿਚ ਲੋਕਾਂ ਦੀ ਮੌਤ ਹੋਈ ਹੈ।

DGP ਦਿਨਕਰ ਗੁਪਤਾ ਨੇ ਦੱਸਿਆ ਕਿ ਰਾਜੂ, ਉਹ ਵਿਅਕਤੀ ਜਿਸ ਕੋਲੋਂ ਗੁਰਵਿੰਦਰ ਅਤੇ ਲਵਪ੍ਰੀਤ ਨੇ ਬਿਆਨੀ ਸ਼ਰਾਬ ਖਰੀਦੀ ਸੀ, ਫਰਾਰ ਹੈ। ਗੁਪਤਾ ਨੇ ਕਿਹਾ ਕਿ ਉਹ ਅਮ੍ਰਿਤਸਰ ਦੇ ਸੁਲਤਾਨਵਿੰਡ ਦਾ ਰਹਿਣ ਵਾਲਾ ਹੈ ਅਤੇ ਉਸ ਦੀ ਗ੍ਰਿਫਤਾਰੀ ਨਾਲ ਇਸ ਮਾਮਲੇ ਵਿਚ ਕਾਰੋਬਾਰ ਦੀ ਪੂਰੀ ਲੜੀ ਨੂੰ ਤੋੜਿਆ ਜਾ ਸਕਦਾ ਹੈ। ਪੁਲਿਸ ਇਕ ਬਿੱਕਾ ਦੀ ਵੀ ਭਾਲ ਵਿਚ ਹੈ, ਜਿਸ ਨੇ ਕਥਿਤ ਤੌਰ ‘ਤੇ ਇਸ ਜੋੜੀ ਤੋਂ ਸ਼ਰਾਬ ਖਰੀਦੀ ਸੀ ਅਤੇ ਨੌਂ ਹੋਰ ਵਿਅਕਤੀਆਂ ਦੀ ਵੀ ਤਲਾਸ਼ ਕਰ ਰਹੀ ਹੈ ਜਿਨ੍ਹਾਂ ਦੀ ਪਛਾਣ ਜੋੜੀ ਦੇ ਨਿਯਮਤ ਖਰੀਦਦਾਰ ਵਜੋਂ ਕੀਤੀ ਗਈ ਹੈ। ਡੀਜੀਪੀ ਨੇ ਕਿਹਾ ਕਿ ਜਲਦੀ ਹੀ ਉਨ੍ਹਾਂ ਸਾਰਿਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਕੁੱਲ 160 ਲੀਟਰ ਅਲਕੋਹਲ, 2 ਖਾਲੀ ਡਰੰਮ ਅਤੇ 2 ਖਾਲੀ ਕੇਨ ਬਰਾਮਦ ਕੀਤੇ ਗਏ ਹਨ।

ਇਹ ਗ੍ਰਿਫਤਾਰੀਆਂ ਐਸਐਚਓ ਮਜੀਠਾ ਨੂੰ ਮਿਲੀ ਜਾਣਕਾਰੀ ਦੇ ਅਧਾਰ ‘ਤੇ ਸਵੇਰੇ ਛਾਪੇਮਾਰੀ ਦੌਰਾਨ ਹੋਈ। ਡੀਜੀਪੀ ਨੇ ਦੱਸਿਆ ਕਿ ਏਐਸਆਈ ਮੁਖਤਿਆਰ ਸਿੰਘ ਅਤੇ ਏਐਸਆਈ ਨਿਰਮਲ ਸਿੰਘ ਦੀ ਅਗਵਾਈ ਵਿੱਚ ਮਜੀਠਾ ਪੁਲਿਸ ਪਾਰਟੀ ਨੇ ਛਾਪਾ ਮਾਰਿਆ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਰਾਬ ਮਾਫੀਆ ਖ਼ਿਲਾਫ਼ ਸਖਤ ਕਾਰਵਾਈ ਦੇ ਹੁਕਮ ਦਿੱਤੇ ਗਏ ਹਨ ਇਸੇ ਅਧੀਨ 24 ਘੰਟਿਆਂ ਵਿੱਚ ਦਰਜ 146 ਮਾਮਲਿਆਂ ਵਿੱਚ 100 ਹੋਰ ਗ੍ਰਿਫ਼ਤਾਰੀਆਂ ਹੋਈਆਂ। ਡੀਜੀਪੀ ਨੇ ਕਿਹਾ ਕਿ ਉਸਨੇ ਜ਼ਿਲ੍ਹਾ ਪੁਲਿਸ ਨੂੰ ਹਦਾਇਤ ਕੀਤੀ ਹੈ ਕਿ ਉਹ ਸਖਤ ਚੌਕਸੀ ਨੂੰ ਯਕੀਨੀ ਬਣਾਉਣ ਲਈ ਆਪਣੇ ਜ਼ਿਲ੍ਹਿਆਂ ਵਿੱਚ ਡਿਸਟਿਲਰੀਆਂ ਵਿੱਚ ਕੰਮ ਕਰ ਰਹੇ ਸਾਰੇ ਵਿਅਕਤੀਆਂ (ਟਰਾਂਸਪੋਰਟਰਾਂ, ਡਰਾਈਵਰਾਂ, ਕਾਮਿਆਂ ਆਦਿ) ਦਾ ਡਾਟਾਬੇਸ ਇਕੱਠਾ ਕਰਨ। ਉਨ੍ਹਾਂ ਇਹ ਵੀ ਕਿਹਾ ਕਿ ਕੱਲ੍ਹ ਤਰਨਤਾਰਨ ਅਤੇ ਅੰਮ੍ਰਿਤਸਰ ਦਿਹਾਤੀ ਵਿੱਚ ਨੌਜਵਾਨ ਸਿੱਧੇ ਪੀਪੀਐਸ ਅਧਿਕਾਰੀ ਤਾਇਨਾਤ ਕੀਤੇ ਗਏ ਹਨ ਤਾਂ ਜੋ ਨਾਜਾਇਜ਼ ਸ਼ਰਾਬ ਅਤੇ ਨਸ਼ਿਆਂ ਵਿਰੁੱਧ ਵਧੇਰੇ ਧਿਆਨ ਕੇਂਦਰਤ ਕੀਤਾ ਜਾ ਸਕੇ।






















