Punjab Police Headquarters : ਕੋਵਿਡ-19 ਦੇ ਵਧਦੇ ਕੇਸਾਂ ਨੂੰ ਧਿਆਨ ਵਿਚ ਰੱਖਦੇ ਹੋਏ ਚੰਡੀਗੜ੍ਹ ਦੇ ਸੈਕਟਰ-9 ਵਿਖੇ ਪੰਜਾਬ ਪੁਲਿਸ ਹੈੱਡਕੁਆਰਟਰ ਨੂੰ ਅੱਜ ਦੁਪਿਹਰ 2 ਵਜੇ ਤੋਂ 24 .8.2020 ਤਕ ਬੰਦ ਕਰ ਦਿੱਤਾ ਗਿਆ ਹੈ ਤੇ ਇਸ ਦੇ ਨਾਲ ਹੀ ਸਾਰੇ ਸੀਨੀਅਰ ਅਧਿਕਾਰੀਆਂ ਵਲੋਂ ਬ੍ਰਾਂਚ ਵਿਚ ਕੰਮ ਕਰਨ ਵਾਲੇ ਅਫਸਰਾਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਉਹ ਪੁਲਿਸ ਹੈੱਡ ਕੁਆਰਟਰ ਨੂੰ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਮੁਤਾਬਕ ਅੱਜ ਦੁਪਿਹਰ 2 ਵਜੇ ਤੋਂ 24.8.2020 ਤਕ ਦਫਤਰ ਨੂੰ ਖਾਲੀ ਰਹਿਣ ਦੇਣ ਤਾਂ ਜੋ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸੈਨੇਟਾਈਜ਼ੇਸ਼ਨ ਕੀਤੀ ਜਾ ਸਕੇ।
ਨੋਡਲ ਅਫਸਰ ਵਲੋਂ ਇਹ ਯਕੀਨੀ ਬਣਾਇਆ ਗਿਆ ਹੈ ਕਿ ਪੁਲਿਸ ਹੈੱਡਕੁਆਰਟਰ ਦੀ ਹਰੇਕ ਮੰਜ਼ਿਲ ‘ਤੇ ਕੰਮ ਕਰਨ ਵਾਲੇ ਸਾਰੇ ਅਧਿਕਾਰੀਆਂ ਵਲੋਂ ਇਨ੍ਹਾਂ ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇਗੀ ਤੇ ਇਸ ਦੀ ਨਿਗਰਾਨੀ ਲਈ ਹਰੇਕ ਬ੍ਰਾਂਚ ‘ਚ ਇਕ ਅਫਸਰ ਵੀ ਤਾਇਨਾਤ ਕੀਤਾ ਜਾਵੇਗਾ ਜੋ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਵਾਈ ਜਾ ਸਕੇ ਤੇ ਨਾਲ ਹੀ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਸ ਸਮੇਂ ਦੌਰਾਨ ਪੁਲਿਸ ਹੈੱਡ ਕੁਆਰਟਰ ਵਿਚ ਸੈਨੇਟਾਈਜ਼ੇਸ਼ਨ ਦੇ ਸਟਾਫ ਤੇ ਨਿਗਰਾਨੀ ਅਫਸਰ ਤੋਂ ਇਲਾਵਾ ਹੋਰ ਕੋਈ ਉਥੇ ਮੌਜੂਦ ਨਹੀਂ ਹੋਵੇਗਾ। ਇਹ ਕਾਰਵਾਈ ਸੂਬੇ ਵਿਚ ਵਧਦੇ ਕੋਰੋਨਾ ਵਾਇਰਸ ਦੇ ਕੇਸਾਂ ਤਹਿਤ ਕੀਤੀ ਗਈ ਹੈ ਤਾਂ ਜੋ ਵਾਇਰਸ ਨੂੰ ਜਲਦ ਤੋਂ ਜਲਦ ਕੰਟਰੋਲ ਕੀਤਾ ਜਾ ਸਕੇ।