ਪੰਜਾਬ ਪੁਲਿਸ ਨੂੰ ਇਨਪੁਟ ਮਿਲੇ ਹਨ ਕਿ ਦੇਸ਼ ਵਿਰੋਧੀ ਅਨਸਰ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਜਾਣਕਾਰੀ ਅਨੁਸਾਰ ਹਾਈਵੇਅ ‘ਤੇ ਸਥਿਤ ਪੁਲਿਸ ਸਟੇਸ਼ਨ ਅਤੇ ਸਰਕਾਰੀ ਇਮਾਰਤਾਂ ਨੂੰ ਨਿਸ਼ਾਨਾ ਬਣਾਇਆ ਜਾ ਸਕਦਾ ਹੈ। ਇਸ ਸਬੰਧੀ ਪੁਲਿਸ ਪ੍ਰਸ਼ਾਸ਼ਨ ਚੌਕਸ ਹੈ। ਅਧਿਕਾਰੀਆਂ ਵੱਲੋਂ ਸਰਕਾਰੀ ਇਮਾਰਤਾਂ ਦੀ ਸੁਰੱਖਿਆ ਵਿਵਸਥਾ ਦੀ ਲਗਾਤਾਰ ਸਮੀਖਿਆ ਕੀਤੀ ਜਾ ਰਹੀ ਹੈ। ਥਾਣਿਆਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।
ਜ਼ਿਕਰਯੋਗ ਹੈ ਕਿ ਕੁਝ ਮਹੀਨੇ ਪਹਿਲਾਂ ਵੀ ਪੁਲਿਸ ਨੂੰ ਅਜਿਹਾ ਹੀ ਇਨਪੁਟ ਮਿਲਿਆ ਸੀ, ਜਿਸ ਤੋਂ ਬਾਅਦ ਥਾਣਿਆਂ ਦੇ ਬਾਹਰ ਬੰਕਰ ਅਤੇ ਜਾਲ ਆਦਿ ਲਗਾਏ ਗਏ ਸਨ। ਜਾਲ ਇਸ ਲਈ ਲਗਾਏ ਗਏ ਸਨ ਕਿ ਜੇਕਰ ਕੋਈ ਕਦੇ ਵੀ ਰਾਕੇਟ ਲਾਂਚਰ ਆਦਿ ਨਾਲ ਹਮਲਾ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਉਹ ਨਾਕਾਮ ਸਾਬਤ ਹੋ ਸਕੇ। ਪੰਜਾਬ ਪੁਲਿਸ ਪੂਰੀ ਤਰ੍ਹਾਂ ਅਲਰਟ ਹੋ ਗਈ ਹੈ।
ਇਸ ਦੇ ਨਾਲ ਹੀ ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਵੀ ਕਮਰ ਕੱਸ ਲਈ ਹੈ। CP ਮਨਦੀਪ ਸਿੰਘ ਸਿੱਧੂ ਨੇ ਸਾਰੇ ਉੱਚ ਅਧਿਕਾਰੀਆਂ ਅਤੇ ਥਾਣੇਦਾਰਾਂ ਨੂੰ ਚੌਕਸ ਰਹਿਣ ਦੇ ਹੁਕਮ ਦਿੱਤੇ ਹਨ। ਥਾਣਿਆਂ ਦੇ ਅੰਦਰ ਅਤੇ ਬਾਹਰ ਸੁਰੱਖਿਆ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਪੁਲਿਸ ਕਮਿਸ਼ਨਰ ਦਫ਼ਤਰ ‘ਚ ਆਉਣ ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਹਰੇਕ ਵਿਅਕਤੀ ਦੇ CP ਦਫ਼ਤਰ ਵਿੱਚ ਦਾਖ਼ਲ ਹੋਣ ਤੋਂ ਪਹਿਲਾਂ ਉਸ ਦੇ ਸ਼ਨਾਖਤੀ ਕਾਰਡ ਆਦਿ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਥਾਈਲੈਂਡ ਬੰਬ ਧਮਾਕੇ ‘ਚ 3 ਰੇਲਵੇ ਕਰਮਚਾਰੀਆਂ ਦੀ ਮੌਤ, 4 ਜ਼ਖਮੀ
ਪੁਲਿਸ ਵੱਲੋਂ ਸ਼ਹਿਰ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ। ਪੁਲਿਸ ਨੇ ਸ਼ਹਿਰ ਦੇ ਦਾਖ਼ਲੇ ਅਤੇ ਬਾਹਰ ਜਾਣ ਵਾਲੇ ਰਸਤਿਆਂ ’ਤੇ ਨਾਕਾਬੰਦੀ ਕਰ ਦਿੱਤੀ ਹੈ। ਹਰ ਵਾਹਨ ਨੂੰ ਬੈਰੀਕੇਡ ਲਗਾ ਕੇ ਰੋਕ ਕੇ ਚੈਕਿੰਗ ਕੀਤੀ ਜਾ ਰਹੀ ਹੈ। ਆਉਣ ਜਾਣ ਵਾਲੇ ਵਾਹਨਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਇਸ ਤੋਂ ਇਲਾਵਾ ਸ਼ੱਕੀ ਲੋਕਾਂ ‘ਤੇ ਵੀ ਨਜ਼ਰ ਰੱਖੀ ਜਾ ਰਹੀ ਹੈ।DCP ਵਰਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਇਹ ਹੁਕਮ ਸਿਰਫ਼ ਲੁਧਿਆਣਾ ਕਮਿਸ਼ਨਰੇਟ ਲਈ ਹੀ ਨਹੀਂ ਸਗੋਂ ਪੂਰੇ ਪੰਜਾਬ ਦੇ ਪੁਲਿਸ ਥਾਣਿਆਂ ਅਤੇ ਸਰਕਾਰੀ ਇਮਾਰਤਾਂ ਲਈ ਆਇਆ ਹੈ। ਸੁਰੱਖਿਆ ਵਿਵਸਥਾ ਨੂੰ ਬਿਹਤਰ ਬਣਾਉਣ ਲਈ ਪਹਿਲਾਂ ਹੀ ਆਦੇਸ਼ ਜਾਰੀ ਕੀਤੇ ਜਾ ਰਹੇ ਹਨ। ਇਸ ਲਈ ਸ਼ਹਿਰ ਵਿੱਚ ਰੋਜ਼ਾਨਾ ਸਪੈਸ਼ਲ ਨਾਕਾਬੰਦੀ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: