ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਬੰਬੀਹਾ ਗੈਂਗ ‘ਤੇ ਵੱਡੀ ਕਾਰਵਾਈ ਕੀਤੀ। ਦੱਸਿਆ ਜਾ ਰਿਹਾ ਹੈ ਅੱਜ ਸਵੇਰ ਤੋਂ ਹੀ ਬਠਿੰਡਾ ਪੁਲਿਸ ਨੇ SSP ਜੇ ਇਨਲਚੇਜ਼ੀਅਨ ਦੀ ਅਗਵਾਈ ਹੇਠ ਕਰੀਬ 50 ਟੀਮਾਂ ਨੇ ਬਠਿੰਡਾ, ਫਿਰੋਜ਼ਪੁਰ ਅਤੇ ਪਟਿਆਲਾ ਦੇ ਆਸ-ਪਾਸ ਦੇ ਇਲਾਕਿਆਂ ਵਿੱਚ 60 ਤੋਂ ਵੱਧ ਥਾਵਾਂ ‘ਤੇ ਇੱਕੋ ਸਮੇਂ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਸੂਚਨਾ ਅਨੁਸਾਰ ਇਹ ਸਾਰੇ ਟਿਕਾਣੇ ਬੰਬੀਹਾ ਗਰੁੱਪ ਦੇ ਕਰੀਬੀਆਂ ਦੇ ਹਨ।
ਦੱਸ ਦੇਈਏ ਪੁਲਿਸ ਵੱਲੋਂ ਪਿਛਲੇ ਕੁਝ ਸਮੇਂ ਤੋਂ ਬੰਬੀਹਾ ਗਰੁੱਪ ਨਾਲ ਜੁੜੇ ਲੋਕਾਂ ਦੀ ਜਾਣਕਾਰੀ ਹਾਸਲ ਕੀਤੀ ਜਾ ਰਹੀ ਸੀ। ਪੂਰੀ ਰਿਪੋਰਟ ਅਤੇ ਹਾਈਕਮਾਂਡ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਮੰਗਲਵਾਰ ਨੂੰ ਪੰਜਾਬ ਭਰ ‘ਚ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ। ਸੂਚਨਾ ਅਨੁਸਾਰ ਬਠਿੰਡਾ-ਫਿਰੋਜ਼ਪੁਰ ‘ਚ 40 ਦੇ ਕਰੀਬ ਟਿਕਾਣਿਆਂ ‘ਤੇ ਇੱਕੋ ਸਮੇਂ ਛਾਪੇਮਾਰੀ ਕੀਤੀ ਗਈ ਹੈ। ਇਸ ਦੇ ਨਾਲ ਹੀ ਪੁਲਿਸ ਦੀ ਟੀਮ ਪਟਿਆਲਾ ‘ਚ 25 ਦੇ ਕਰੀਬ ਥਾਵਾਂ ‘ਤੇ ਤਲਾਸ਼ੀ ਲੈ ਰਹੀ ਹੈ।
ਇਹ ਵੀ ਪੜ੍ਹੋ : ਅਮਰੀਕਾ ਦੀ ਮਿਸ਼ੀਗਨ ਸਟੇਟ ਯੂਨੀਵਰਸਿਟੀ ‘ਚ ਗੋਲੀਬਾਰੀ, ਤਿੰਨ ਦੀ ਮੌ.ਤ, ਕਈ ਲੋਕ ਜ਼ਖਮੀ
ਪੂਰੇ ਸਰਚ ਆਪਰੇਸ਼ਨ ਨੂੰ ਅੰਜਾਮ ਦੇਣ ਲਈ ਕਰੀਬ 50 ਟੀਮਾਂ ਬਣਾਈਆਂ ਗਈਆਂ ਸਨ। ਇਨ੍ਹਾਂ ਟਿਕਾਣਿਆਂ ‘ਤੇ ਕਾਰਵਾਈ ਕਰਨ ਤੋਂ ਬਾਅਦ ਪੁਲਿਸ ਹੁਣ ਤੱਕ ਕਰੀਬ ਤਿੰਨ ਲੋਕਾਂ ਨੂੰ ਹਿਰਾਸਤ ‘ਚ ਲੈ ਚੁੱਕੀ ਹੈ। ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਪੁਲਿਸ ਨੇ ਕੁਝ ਥਾਵਾਂ ਤੋਂ ਬੰਬੀਹਾ ਗਿਰੋਹ ਨਾਲ ਸਬੰਧਤ ਇਲੈਕਟ੍ਰਾਨਿਕ ਯੰਤਰ ਅਤੇ ਦਸਤਾਵੇਜ਼ ਵੀ ਜ਼ਬਤ ਕੀਤੇ ਹਨ।
ਵੀਡੀਓ ਲਈ ਕਲਿੱਕ ਕਰੋ -: