Punjab Vigilance Bureau : ਫ਼ਰੀਦਕੋਟ ਦੇ ਆਰ.ਟੀ.ਏ. ਅਤੇ ਅਸਿਸਟੈਂਟ ਕਮਿਸ਼ਨਰ ਜਨਰਲ ਦਾ ਚਾਰਜ ਰੱਖਦੇ ਤਰਸੇਮ ਚੰਦ ਅਤੇ ਉਸਦੇ ਡਰਾਈਵਰ ਅਮਰਜੀਤ ਸਿੰਘ ਨੂੰ ਕਲ 15 ਹਜ਼ਾਰ ਰੁਪਏ ਲੈਣ ਦੇ ਦੋਸ਼ ਹੇਠ ਮਿੰਨੀ ਸੈਕਟਰੀਏਟ ਵਿਚ ਸਥਿਤ ਅਸਿਸਟੈਂਟ ਕਮਿਸ਼ਨਰ ਜਨਰਲ ਦੇ ਦਫ਼ਤਰ ਵਿਚੋਂ ਗ੍ਰਿਫ਼ਤਾਰ ਕਰ ਲਿਆ ਗਿਆ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਵਿਜੀਲੈਂਸ ਬਿਊਰੋ ਨੇ ਕਲ ਦੋਸ਼ੀ ਡਰਾਈਵਰ ਅਮਰਜੀਤ ਸਿੰਘ ਨੂੰ (ਨੰਬਰ 36/482), ਜੋ ਕਿ ਪੰਜਾਬ ਪੁਲਿਸ ਵਿੱਚ ਹੌਲਦਾਰ ਹੈ, ਨੂੰ ਮਲੋਟ, ਜਿਲਾ ਸ੍ਰੀ ਮੁਕਤਸਰ ਸਾਹਿਬ ਦੇ ਵਾਸੀ ਬਾਜ ਸਿੰਘ ਵਲੋਂ ਦਰਜ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।
ਸ਼ਿਕਾਇਤਕਰਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਸ ਨੇ ਵਿਜੀਲੈਂਸ ਬਿਓਰੋ ਤੱਕ ਪਹੁੰਚ ਕੀਤੀ ਹੈ ਅਤੇ ਦੋਸ਼ ਲਾਇਆ ਕਿ ਉਕਤ RTI ਅਤੇ ਉਸਦਾ ਡਰਾਈਵਰ ਉਸਦੀ ਨਵੀਂ ਟੂਰਿਸਟ ਬੱਸ ਨੂੰ ਸੜਕ ’ਤੇ ਚੱਲਣ ਦੀ ਆਗਿਆ ਦੇਣ ਬਦਲੇ 25,000 ਰੁਪਏ ਦੀ ਰਿਸ਼ਵਤ ਦੀ ਮੰਗ ਰਹੇ ਹਨ। ਇਸ ਸ਼ਿਕਾਇਤ ਦੀ ਪੁਸ਼ਟੀ ਕਰਨ ਤੋਂ ਬਾਅਦ ਵਿਜੀਲੈਂਸ ਦੇ ਉਡਣ ਦਸਤਾ1, ਐਸ.ਏ.ਐਸ. ਨਗਰ ਦੀ ਇੱਕ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਡਰਾਈਵਰ ਨੂੰ ਪਹਿਲੀ ਕਿਸ਼ਤ ਵਜੋਂ ਰਿਸ਼ਵਤ ਦੇ 15,000 ਰੁਪਏ ਲੈਂਦਿਆਂ ਮੌਕੇ ‘ਤੇ ਹੀ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਫਰੀਦਕੋਟ ਤੋਂ ਗਿ੍ਰਫਤਾਰ ਕਰ ਲਿਆ। ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਮੁਲਜ਼ਮ ਡਰਾਈਵਰ ਖਿਲਾਫ ਫਲਾਇੰਗ ਸਕੁਐਡ ਦੇ ਐਸ.ਏ.ਐਸ. ਨਗਰ ਸਥਿਤ ਥਾਣੇ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।