5 ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਹਾਂਗਕਾਂਗ ਗਏ ਪੰਜਾਬੀ ਨੌਜਵਾਨ ਦੀ ਮੌ.ਤ ਹੋਣ ਦੀ ਖਬਰ ਹੈ। ਮਿਲੀ ਜਾਣਕਾਰੀ ਮੁਤਾਬਕ ਬਲਾਕ ਕਲਾਨੌਰ ਅਧੀਨ ਆਉਂਦੇ ਪਿੰਡ ਵਡਾਲਾ ਬਾਂਗਰ ਦੇ ਰਹਿਣ ਵਾਲੇ ਨਿਰਮਲ ਸਿੰਘ (ਉਮਰ 27 ਸਾਲ) ਦੀ ਹਾਂਗਕਾਂਗ ਵਿਚ ਹਾਰਟ ਅਟੈਕ ਨਾਲ ਮੌਤ ਹੋ ਗਈ।
ਮ੍ਰਿਤਕ ਨਿਰਮਲ ਸਿੰਘ ਦੇ ਪਿਤਾ ਸੁਰਜਨ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਉਹ 5 ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਹਾਂਗਕਾਂਗ ਗਿਆ ਸੀਤੇ ਉਹ ਉਨ੍ਹਾਂ ਦਾ ਇਕਲੌਤਾ ਪੁੱਤਰ ਸੀ। ਬੀਤੇ ਦਿਨੀਂ ਨਿਰਮਲ ਦੇ ਦੋਸਤ ਦਾ ਉਨ੍ਹਾਂ ਨੂੰ ਫੋਨ ਆਇਆ ਕਿ ਦਿਲ ਦਾ ਦੌਰਾ ਪੈਣ ਨਾਲ ਨਿਰਮਲ ਸਿੰਘ ਦੀ ਮੌਤ ਹੋ ਗਈ ਹੈ। ਦੱਸ ਦੇਈਏ ਕਿ ਉਹ ਪਿਛਲੇ ਕਾਫੀ ਦਿਨਾਂ ਤੋਂ ਹਸਪਤਾਲ ਵਿਚ ਭਰਤੀ ਸੀ। ਪਰ ਪੁੱਤ ਦੀ ਇਸ ਬੇਵਕਤੀ ਮੌਤ ਨਾਲ ਮਾਪਿਆਂ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ ਤੇ ਪੂਰੇ ਇਲਾਕੇ ਵਿਚ ਸੋਗ ਦਾ ਮਾਹੌਲ ਹੈ। ਪਰਿਵਾਰ ਵਾਲਿਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਦੇਹ ਭਾਰਤ ਲਿਆਉਣ ‘ਚ ਉਨ੍ਹਾਂ ਦੀ ਮਦਦ ਕੀਤੀ ਜਾਵੇ।
ਇਹ ਵੀ ਪੜ੍ਹੋ : ਜਲੰਧਰ : ਖੜ੍ਹੀ ਟਰਾਲੀ ‘ਚ ਵੜ ਗਈ ਕਾਰ, 3 ਜਣਿਆਂ ਦੀ ਮੌ.ਤ, ਗੱਡੀ ਦੇ ਉੱਡੇ ਪਰ.ਖੱਚੇ
ਜ਼ਿਕਰਯੋਗ ਹੈ ਕਿ ਪੰਜਾਬ ਤੋਂ ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿਚ ਨੌਜਵਾਨ ਵਿਦੇਸ਼ਾਂ ਦਾ ਰੁਖ਼ ਕਰ ਰਹੇ ਹਨ। ਉਹ ਜਾਂ ਤਾਂ ਪੜ੍ਹਾਈ ਲਈ ਤੇ ਜਾਂ ਸੁਨਹਿਰੀ ਭਵਿੱਖ ਦੀ ਆਸ ਲਏ ਵਿਦੇਸ਼ਾਂ ਵਿਚ ਸੈਟਲ ਹੋਣ ਦਾ ਮਨ ਬਣਾਉਂਦੇ ਹਨ ਪਰ ਕਈ ਵਾਰ ਪਰਿਵਾਰ ਤੋਂ ਦੂਰ ਉਨ੍ਹਾਂ ਨਾਲ ਅਜਿਹਾ ਭਾਣਾ ਵਾਪਰ ਜਾਂਦਾ ਹੈ ਜਿਸ ਦੀ ਕਲਪਨਾ ਵੀ ਉਨ੍ਹਾਂ ਨੇ ਨਹੀਂ ਕੀਤੀ ਹੁੰਦੀ।