ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਅੱਜ ਬਾਅਦ ਦੁਪਹਿਰ 3 ਵਜੇ ‘ਤੋਂ ਸ਼ੁਰੂ ਹੋਵੇਗੀ। ਦੱਸਿਆ ਜਾ ਰਿਹਾ ਹੈ ਰਾਹੁਲ ਗਾਂਧੀ ਜਲੰਧਰ ਸ਼ਹਿਰ ਦੇ ਖਾਲਸਾ ਕਾਲਜ ਤੋਂ ਪੈਦਲ ਜਾਣਗੇ। ਇਹ ਯਾਤਰਾ ਪਹਿਲਾਂ ਯਾਤਰਾ ਫਗਵਾੜਾ ਦੀ ਪ੍ਰਾਈਵੇਟ ਯੂਨੀਵਰਸਿਟੀ ਤੋਂ ਸਵੇਰੇ 6 ਵਜੇ ਸ਼ੁਰੂ ਹੋਣੀ ਸੀ। ਪਰ ਬੀਤੇ ਦਿਨ MP ਸੰਤੋਖ ਸਿੰਘ ਦੇ ਦੇਹਾਂਤ ‘ਤੋਂ ਬਾਅਦ ਯਾਤਰਾ ਰੋਕ ਦਿੱਤੀ ਗਈ ਸੀ।
ਦੱਸ ਦੇਈਏ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਰਾਹੁਲ ਗਾਂਧੀ ਦੁਪਹਿਰ 2 ਵਜੇ ਸ਼੍ਰੀ ਦੇਵੀ ਤਾਲਾਬ ਮੰਦਰ ਪਹੁੰਚੇ। ਜਿੱਥੇ ਉਨ੍ਹਾਂ ਨੇ ਮੱਥਾ ਟੇਕਿਆ। ਇਸ ਤੋਂ ਬਾਅਦ ਉਹ ਸਿੱਧੇ ਭਾਰਤ ਜੋੜੋ ਯਾਤਰਾ ਲਈ ਰਵਾਨਾ ਹੋ ਗਏ ਹਨ। ਦੱਸ ਦੇਈਏ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਕੱਲ੍ਹ ਯਾਤਰਾ ਦੌਰਾਨ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਮਗਰੋਂ ਯਾਤਰਾ ਨੂੰ 24 ਘੰਟਿਆਂ ਲਈ ਰੋਕ ਦਿੱਤਾ ਗਿਆ ਸੀ। ਅੱਜ ਸੰਸਦ ਮੈਂਬਰ ਦੇ ਅੰਤਿਮ ਸੰਸਕਾਰ ਤੋਂ ਬਾਅਦ ਮੁੜ ਇਹ ਯਾਤਰਾ ਸ਼ੁਰੂ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜ ਤੱਤਾਂ ‘ਚ ਵਿਲੀਨ ਹੋਏ MP ਸੰਤੋਖ ਸਿੰਘ, ਰਾਹੁਲ ਗਾਂਧੀ ਸਣੇ ਕਈ ਕਾਂਗਰਸੀ ਆਗੂਆਂ ਨੇ ਦਿੱਤੀ ਅੰਤਿਮ ਵਿਦਾਈ
ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਬਣਾਏ ਸ਼ਡਿਊਲ ਮੁਤਾਬਕ ਰਾਹੁਲ ਗਾਂਧੀ ਨੇ ਜਲੰਧਰ ਵਿੱਚ ਪ੍ਰੈੱਸ ਕਾਨਫਰੰਸ ਕਰਨੀ ਸੀ। ਪਰ ਸੰਸਦ ਮੈਂਬਰ ਦੀ ਮੌਤ ਤੋਂ ਬਾਅਦ ਪ੍ਰੈੱਸ ਕਾਨਫਰੰਸ ਵੀ ਫਿਲਹਾਲ ਰੱਦ ਕਰ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਹੁਣ ਪ੍ਰੈੱਸ ਕਾਨਫਰੰਸ ਹੁਸ਼ਿਆਰਪੁਰ ‘ਚ ਹੋਵੇਗਾ। ਇਸ ਤੋਂ ਇਲਾਵਾ ਜਲੰਧਰ ਵਿੱਚ ਸਫ਼ਰ ਦੌਰਾਨ ਡੀਜੇ ਵੀ ਨਹੀਂ ਵੱਜੇਗਾ।
ਵੀਡੀਓ ਲਈ ਕਲਿੱਕ ਕਰੋ -: