Rahul should think : ਚੀਨ ਨਾਲ ਝੜੱਪ ਵਿਚ ਜ਼ਖਮੀ ਅਲਵਰ ਦੇ ਜਵਾਨ ਸੁਰਿੰਦਰ ਸਿੰਘ ਦੇ ਪਿਤਾ ਦੇ ਬਿਆਨ ਨੂੰ ਟਵੀਟ ਕਰਦੇ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ‘ਤੇ ਹਮਲਾ ਬੋਲਿਾ ਹੈ। ਅਮਿਤ ਸ਼ਾਹ ਨੇ ਕਿਹਾ ਕਿ ਬਹਾਦੁਰ ਜਵਾਨ ਦੇ ਪਿਤਾ ਨੇ ਰਾਹੁਲ ਗਾਂਧੀ ਨੂੰ ਸੰਦੇਸ਼ ਦਿੱਤਾ ਹੈ ਕਿ ਅਜਿਹੇ ਸਮੇਂ ਵਿਚ ਜਦੋਂ ਪੂਰਾ ਦੇਸ਼ ਇਕਜੁੱਟ ਹੈ ਤਾਂ ਰਾਹੁਲ ਗਾਂਧੀ ਨੂੰ ਪਾਰਟੀ ਰਾਜਨੀਤੀ ਤੋਂ ਉਪਰ ਉਠਣਾ ਚਾਹੀਦਾ ਹੈ। ਗ੍ਰਹਿ ਮੰਤੀਰ ਨੇ ਕਿਹਾ ਕਿ ਇਕ ਬਹਾਦੁਰ ਫੌਜੀ ਦੇ ਪਿਤਾ ਨੇ ਸਾਫ ਸ਼ਬਦਾਂ ਵਿਚ ਰਾਹੁਲ ਗਾਂਧੀ ਨੂੰ ਸੰਦੇਸ਼ ਦਿੱਤਾ ਹੈ ਕਿ, “ਅਜਿਹੇ ਸਮੇਂ ਜਦੋਂ ਪੂਰਾ ਦੇਸ਼ ਇਕਜੁੱਟ ਹੈ ਤਾਂ ਰਾਹੁਲ ਗਾਂਧੀ ਨੂੰ ਕੋਝੀ ਰਾਜਨੀਤੀ ਛੱਡ ਕੇ ਰਾਸ਼ਟਰੀ ਹਿਤ ਵਿਚ ਇਕਜੁੱਟਤਾ ਦਿਖਾਉਣੀ ਚਾਹੀਦੀ ਹੈ।
ਰਾਹੁਲ ਗਾਂਧੀ ਨੇ ਇਕ ਸ਼ਹੀਦ ਦੇ ਪਿਤਾ ਦੇ ਬਿਆਨ ‘ਤੇ ਕੇਂਦਰ ਸਰਕਾਰ ਤੋਂ ਪੁੱਛਿਆ ਸੀ ਕਿ ਸਰਕਾਰ ਸੱਚ ਬੋਲ ਰਹੀ ਹੈ ਜਾਂ ਸ਼ਹੀਦ ਦੇ ਪਿਤਾ ਸੱਚ ਬੋਲ ਰਹੇ ਹਨ। ਹੁਣ ਇਸ ‘ਤੇ ਗ੍ਰਹਿ ਮੰਤਰੀ ਨੇ ਰਾਹੁਲ ਗਾਂਧੀ ਨੂੰ ਨਸੀਹਤ ਦਿੰਦੇ ਹੋਏ ਪਲਾਟ ਵਾਰ ਕੀਤਾ ਹੈ। ਸੁਰਿੰਦਰ ਸਿੰਘ ਚੀਨ ਨਾਲ ਝੜੱਪ ਦੌਰਾਨ ਜ਼ਖਮੀ ਹੋ ਗਏ ਸਨ।
ਰਾਹੁਲ ਗਾਂਧੀ ਨੇ ਸੁਰਿੰਦਰ ਸਿੰਘ ਦੇ ਬਿਆਨ ‘ਤੇ ਟਵੀਟ ਕਰਦੇ ਹੋਏ ਕਿਹਾ ਸੀ ਕਿ ਚੀਨ ਨਾਲ ਝੜੱਪ ਨੂੰ ਲੈ ਕੇ ਕੇਂਦਰ ਸਰਕਾਰ ਦੇ ਮੰਤਰੀ ਝੂਠ ਬੋਲ ਰਹੇ ਹਨ। ਇਸ ਦਾ ਜਵਾਬ ਸੁਰਿੰਦਰ ਸਿੰਘ ਦੇ ਪਿਤਾ ਨੇ ਖੁਦ ਦਿੰਦੇ ਹੋਏ ਕਿਹਾ ਕਿ ਭਾਰਤ ਦੀ ਫੌਜ ਸ਼ਕਤੀਸ਼ਾਲੀ ਹੈ। ਸਾਡੀ ਫੌਜ ਚੀਨ ਨੂੰ ਹਰਾ ਸਕਦੀ ਹੈ। ਰਾਹੁਲ ਗਾਂਧੀ ਨੂੰ ਇਸ ‘ਤੇ ਰਾਜਨੀਤੀ ਨਹੀਂ ਕਰਨੀ ਚਾਹੀਦੀ।