ਡੇਰਾ ਸੱਚਾ ਸੌਦਾ ਮੈਨੇਜਮੈਂਟ ਨੇ ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੂੰ ਜਵਾਬ ਦਿੱਤਾ ਹੈ। ਡੇਰੇ ਦਾ ਕਹਿਣਾ ਹੈ ਕਿ ਡੇਰਾ ਮੁਖੀ ਰਾਮ ਰਹੀਮ ਦੇ ਕਿਸੇ ਵੀ ਸਤਸੰਗੀ (ਪ੍ਰੇਮੀ) ਨੇ ਮਾਲੀਵਾਲ ਨੂੰ ਧਮਕੀ ਨਹੀਂ ਦਿੱਤੀ ਹੈ। ਕੁਝ ਲੋਕ ਡੇਰਾ ਸੱਚਾ ਸੌਦਾ ਅਤੇ ਡੇਰਾ ਮੁਖੀ ਰਾਮ ਰਹੀਮ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚ ਰਹੇ ਹਨ।
ਡੇਰਾ ਸ਼ਰਧਾਲੂਆਂ ਵੱਲੋਂ ਕਿਸੇ ਨੂੰ ਧਮਕੀਆਂ ਦੇਣ ਦੀ ਗੱਲ ਬਿਲਕੁਲ ਗਲਤ ਹੈ। ਡੇਰਾ ਪ੍ਰੇਮੀਆਂ ਨੇ ਕਿਸੇ ਨੂੰ ਕੁਝ ਨਹੀਂ ਕਿਹਾ। ਜੇਕਰ ਕੋਈ ਸਮਾਜ ਵਿਰੋਧੀ ਅਨਸਰ ਅਜਿਹਾ ਕਰ ਰਿਹਾ ਹੈ ਤਾਂ ਅਸੀਂ ਪ੍ਰਸ਼ਾਸਨ ਤੋਂ ਮੰਗ ਕਰਦੇ ਹਾਂ ਕਿ ਅਜਿਹੇ ਲੋਕਾਂ ਦੀ ਉੱਚ ਪੱਧਰੀ ਜਾਂਚ ਕਰਵਾ ਕੇ ਸਖ਼ਤ ਕਾਰਵਾਈ ਕੀਤੀ ਜਾਵੇ।
ਡੇਰਾ ਸੱਚਾ ਸੌਦਾ ਦੇ ਬੁਲਾਰੇ ਜਤਿੰਦਰ ਖੁਰਾਣਾ ਦਾ ਕਹਿਣਾ ਹੈ ਕਿ ਡੇਰਾ ਮੁਖੀ ਨੇ ਔਰਤਾਂ ਦੇ ਵਿਕਾਸ ਲਈ ਕਈ ਕੰਮ ਕੀਤੇ ਹਨ, ਗੱਲ ਭਾਵੇਂ ਕੰਨਿਆ ਭਰੂਣ ਹੱਤਿਆ ਨੂੰ ਰੋਕਣ ਦੀ ਹੋਵੇ ਜਾਂ ਦਾਜ ਪ੍ਰਥਾ ਵਰਗੀਆਂ ਬੁਰਾਈਆਂ ਨੂੰ ਸਮਾਜ ਵਿੱਚੋਂ ਭਜਾਉਣ ਦੀ ਹੋਵੇ। ਡੇਰੇ ਦੇ ਸ਼ਰਧਾਲੂ ਅਜਿਹਾ ਕਰਨ ਬਾਰੇ ਸੋਚ ਵੀ ਨਹੀਂ ਸਕਦੇ। ਇਹ ਡੇਰਾ ਅਤੇ ਡੇਰਾ ਮੁਖੀ ਦੇ ਅਕਸ ਨੂੰ ਖ਼ਰਾਬ ਕਰਨ ਲਈ ਸਮਾਜ ਵਿਰੋਧੀ ਅਨਸਰਾਂ ਵੱਲੋਂ ਰਚੀ ਜਾ ਰਹੀ ਸਾਜ਼ਿਸ਼ ਹੈ, ਜਿਸ ਦੀ ਡੇਰਾ ਸੱਚਾ ਸੌਦਾ ਸਖ਼ਤ ਨਿਖੇਧੀ ਕਰਦਾ ਹੈ।
ਵੀਡੀਓ ਲਈ ਕਲਿੱਕ ਕਰੋ -: