Ready to make : ਕਲ ਹੋਈ ਸਰਬਦਲੀ ਮੀਟਿੰਗ ਵਿਚ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਵਿਰੋਧੀ ਆਰਡੀਨੈਂਸਾਂ ਦੇ ਮੁੱਦੇ ਉਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪੂਰਨ ਹਮਾਇਤ ਕੀਤੀ ਪਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ਼੍ਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਭਲਾਈ ਵਾਸਤੇ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ। ਉਨ੍ਹਾਂ ਵਲੋਂ ਖੇਤੀ ਆਰਡੀਨੈਂਸਾਂ ਦਾ ਵਿਰੋਧ ਕੀਤਾ ਗਿਆ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਜਿਨ੍ਹਾਂ ਨੇ ਇਸ ਮਾਮਲੇ ‘ਤੇ ਆਪਣੇ ਭਾਸ਼ਣ ਦੌਰਾਨ ਕਾਂਗਰਸ ਪਾਰਟੀ ਵੱਲੋਂ ਖੇਤੀਬਾੜੀ ਬਾਰੇ ਕੇਂਦਰੀ ਆਰਡੀਨੈਂਸਾਂ ਦਾ ਸਿਆਸੀਕਰਨ ਦੇ ਯਤਨ ਨਾਕਾਮ ਕਰ ਦਿੱਤੇ, ਨੇ ਸਪਸ਼ਟ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਲਈ ਮੰਤਰੀ ਦਾ ਕੋਈ ਅਹੁਦਾ, ਸਰਕਾਰ ਜਾਂ ਗਠਜੋੜ ਕਿਸਾਨਾਂ ਦੀ ਭਲਾਈ ਤੋਂ ਉਪਰ ਨਹੀਂ ਹਨ।
ਸਰਬ ਪਾਰਟੀ ਮੀਟਿੰਗ ਵਿਚ ਸੁਖਬੀਰ ਬਾਦਲ ਨੇ ਭਰੋਸਾ ਦਿੱਤਾ ਕਿ ਫਸਲਾਂ ਦਾ ਘੱਟੋ ਘੱਟ ਸਮਰਥਨ ਮੁੱਲ ਖਤਮ ਨਹੀਂ ਕੀਤਾ ਜਾ ਰਿਹਾ ਹੈ ਤੇ ਇਹ ਵੀ ਸਪਸ਼ਟ ਕੀਤਾ ਕਿ ਉਹ ਇਹਨਾਂ ਆਰਡੀਨੈਂਸਾਂ ਦੀ ਹਮਾਇਤ ਨਹੀਂ ਕਰ ਰਹੇ। ਅਕਾਲੀ ਦਲ ਦੇ ਪ੍ਰਧਾਨ ਨੇ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੂੰ ਵੀ ਸਲਾਹ ਦਿੱਤੀ ਕਿ ਉਹ ਕੂੜ ਪ੍ਰਚਾਰ ਨਾ ਕਰਨ। ਉਹਨਾਂ ਕਿਹਾ ਕਿ ਅੱਜ ਵੀ ਕਈ ਬਹੁ ਰਾਸ਼ਟਰੀ ਕੰਪਨੀਆਂ ਤੇ ਆਟਾ ਮਿੱਲਾਂ ਅਨਾਜ ਦੀ ਖਰੀਦ ‘ਤੇ ਕੋਈ ਟੈਕਸ ਨਹੀਂ ਦੇ ਰਹੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਸਭ ਗੱਲਾਂ ਨੂੰ ਧਿਆਨ ਵਿਚ ਰੱਖਦਿਆਂ ਕੇਂਦਰ ਸਰਕਾਰ ਤੋਂ ਇਹ ਸਪਸ਼ਟੀਕਰਨ ਲਿਖਤੀ ਤੌਰ ‘ਤੇ ਮੰਗਿਆ ਜਾ ਸਕਦਾ ਹੈ ਕਿ ਇਸ ਕੂੜ ਪ੍ਰਚਾਰ ਦਾ ਸੱਚ ਕੀ ਹੈ ? ਉਹਨਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਕੇਂਦਰ ਸਰਕਾਰ ਨੂੰ ਸਾਂਝਾ ਪੱਤਰ ਲਿਖ ਕੇ ਸਪਸ਼ਟ ਜਵਾਬ ਮੰਗਣ ਕਿ ਫਸਲਾਂ ਦੀ ਖਰੀਦ ਲਈ ਘੱਟੋ ਘੱਟ ਸਮਰਥਨ ਮੁੱਲ ਖਤਮ ਕਰਨ ਦੇ ਅਖੌਤੀ ਪ੍ਰਾਪੇਗੰਡਾ ਵਿਚ ਕਿੰਨੀ ਕੁ ਸੱਚਾਈ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਪਾਰਟੀ ਆਗੂ ਸ੍ਰੀ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਜਥੇਦਾਰ ਤੋਤਾ ਸਿੰਘ ਤੇ ਡਾ. ਦਲਜੀਤ ਸਿੰਘ ਚੀਮਾ ਨਾਲ ਇਸ ਸਰਬ ਪਾਰਟੀ ਮੀਟਿੰਗ ਵਿਚ ਹਾਜ਼ਰ ਸਨ। ਮੀਟਿੰਗ ਵਿਚ ਡੀਜ਼ਲ ਕੀਮਤਾਂ ‘ਚ ਵਾਧੇ ‘ਤੇ ਕਾਂਗਰਸ ਪਾਰਟੀ ਦੀ ਚਿੰਤਾ ਬਾਰੇ ਗੱਲ ਕਰਦਿਆਂ ਕਿਹਾ ਕਿ ਅਕਾਲੀ ਦਲ ਡੀਜ਼ਲ ਕੀਮਤਾਂ ਵਿਚ ਤੁਰੰਤ ਕਟੌਤੀ ਕਰਨ ਦੇ ਹੱਕ ਵਿਚ ਹੈ ਕਿਉਂਕਿ ਇਸਦਾ ਅਰਥ ਵਿਵਸਥਾ ‘ਤੇ ਮਾੜਾ ਅਸਰ ਪੈ ਰਿਹਾ ਹੈ। ਉਨ੍ਹਾਂ ਨੇ ਸਰਬ ਪਾਰਟੀ ਮੀਟਿੰਗ ਨੂੰ ਅਪੀਲ ਕੀਤੀ ਕਿ ਉਹ ਡੀਜ਼ਲ ‘ਤੇ ਸੂਬੇ ਦੇ ਵੈਟ ਵਿਚ 10 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਦੀ ਹਾਮੀ ਭਰਨ। ਸ੍ਰੀ ਬਾਦਲ ਨੇ ਕਿਹਾ ਕਿ ਪੰਜਾਬ ਤੇ ਪੰਜਾਬੀਆਂ ਨੂੰ ਦਰਪੇਸ਼ ਸ਼ਰਾਬ, ਬੀਜ ਤੇ ਰਾਸ਼ਨ ਘੁਟਾਲੇ ‘ਤੇ ਵਿਚਾਰ ਵਟਾਂਦਰੇ ਲਈ ਵੀ ਸਰਬ ਪਾਰਟੀ ਮੀਟਿੰਗ ਸੱਦੀ ਜਾਣੀ ਚਾਹੀਦੀ ਹੈ।