SAD rejects Centre’s : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਸੋਮਵਾਰ ਨੂੰ ਕੇਂਦਰ ਵੱਲੋਂ ਐਲਾਨੇ ਜਾਣ ਵਾਲੇ ਸੀਜ਼ਨ ਲਈ ਕਣਕ ਦੇ ਘੱਟੋ ਘੱਟ ਸਮਰਥਨ ਵਿੱਚ ਪ੍ਰਤੀ ਕੁਇੰਟਲ ਵਾਧੇ ਨੂੰ ‘ਪੂਰੀ ਤਰ੍ਹਾਂ ਠੁਕਰਾ ਦਿੱਤਾ’। ਕਣਕ ਦੇ ਆਉਂਦੇ ਸੀਜ਼ਨ ਲਈ ਘੱਟੋ-ਘੱਟ ਸਮਰਥਨ ਮੁੱਲ ‘ਚ 50 ਰੁਪਏ ਦਾ ਵਾਧਾ ਕੀਤਾ ਗਿਆ ਸੀ।
ਸ. ਬਾਦਲ ਨੇ ਇਸ ਵਾਧੇ ਨੂੰ “ਪੂਰੀ ਤਰ੍ਹਾਂ ਨਾਕਾਫੀ” ਦੱਸਿਆ ਅਤੇ ਕਿਹਾ ਕਿ ਇਹ ਉਨ੍ਹਾਂ ਕਿਸਾਨਾਂ ਲਈ “ਵੱਡੀ ਨਿਰਾਸ਼ਾ” ਵਜੋਂ ਆਇਆ ਹੈ ਜੋ ਪਹਿਲਾਂ ਹੀ ਆਪਣੀ ਪੈਦਾਵਾਰ ਦੀਆਂ ਬੇਮੌਸਮੀ ਕੀਮਤਾਂ ਨਾਲ ਜੂਝ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਹੋਰ ਜਿਣਸਾਂ ਲਈ ਐਲਾਨਿਆ ਘੱਟੋ-ਘੱਠ ਸਮਰਥਨ ਮੁੱਲ ਬੇਅਰਥ ਹੋ ਜਾੰਦਾ ਹੈ ਕਿਉਂਕਿ ਇਨ੍ਹਾਂ ਜਿਣਸਾਂ ਲਈ ਖਰੀਦ ਦੇ ਪੁਖਤਾ ਪ੍ਰਬੰਧ ਨਹੀਂ ਹਨ। ਸ਼੍ਰੀ ਬਾਦਲ ਨੇ ਕਿਹਾ ਕਿ ਕੇਂਦਰ ਵੱਲੋਂ ਐਲਾਨੀਆਂ ਗਈਆਂ ਹੋਰ ਫਸਲਾਂ ਲਈ ਐਮਐਸਪੀ ਉਨ੍ਹਾਂ ਫਸਲਾਂ ਦੀ ਨਿਸ਼ਚਤ ਖਰੀਦ ਦੀ ਅਣਹੋਂਦ ਵਿੱਚ ਬੇਕਾਰ ਹੈ। ਉਨ੍ਹਾਂ ਕਿਹਾ ਕਿ ਐਮਐਸਪੀ ਦੇ ਵਾਧੇ ਨਾਲ ਡੀਜ਼ਲ ਸਮੇਤ ਲਾਗਤਾਂ ਦੀਆਂ ਵਧੀਆਂ ਕੀਮਤਾਂ ਨੂੰ ਵੀ ਪੂਰਾ ਨਹੀਂ ਕੀਤਾ ਜਾ ਸਕੇਗਾ।