Sanitation machines to be : ਸੰਗਰੂਰ : ਕੋਰੋਨਾ ਵਾਇਰਸ ਦੇ ਵਧਦੇ ਪ੍ਰਕੋਪ ਨੂੰ ਦੇਖਦੇ ਹੋਏ ਭਵਾਨਗੀੜ੍ਹ ਵਿਖੇ ਸਿੱਖਿਆ ਵਿਭਾਗ ਵਲੋਂ ਚੰਗਾ ਉਪਰਾਲਾ ਕੀਤਾ ਗਿਆ ਹੈ। ਉਥੇ ਅਧਿਆਪਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਲਗਭਗ ਡੇਢ ਦਰਜਨ ਸਕੂਲਾਂ ਵਿਚ ਸੈਨੇਟਾਈਜੇਸ਼ਨ ਮਸ਼ੀਨਾਂ ਲਗਾਈਆਂ ਗਈਆਂ ਹਨ। ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਹੇਠ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕਰਨ ਦੀ ਮੁਹਿੰਮ ਸ਼ੁਰੂ ਹੋ ਗਈ ਹੈ ਅਤੇ ਇਸੇ ਅਧੀਨ ਸੈਨੇਟਾਈਜੇਸ਼ਨ ਮਸ਼ੀਨਾਂ ਲਗਾਈਆਂ ਜਾ ਰਹੀਆਂ ਹਨ। ਇਹ ਜਾਣਕਾਰੀ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੇ ਮੈਨੇਜਰ ਸੁਰਿੰਦਰ ਸਿੰਘ ਭਰੂਰ ਨੇ ਦਿੱਤੀ।
ਸੂਬੇ ਵਿਚ ਰੋਜ਼ਾਨਾ ਕੋਰੋਨਾ ਦੇ ਕੇਸ ਵਧ ਰਹੇ ਹਨ ਤੇ ਅਜਿਹੀ ਹਾਲਤ ਵਿਚ ਇਸ ਵਾਇਰਸ ਤੋਂ ਬਚਣ ਲਈ ਪੰਜਾਬ ਸਰਕਾਰ ਵਲੋਂ ਸਮੇਂ-ਸਮੇਂ ‘ਤੇ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਸਕੂਲਾਂ ਵਿਚ ਕੰਮ ਕਰਨ ਲਈ ਆਉਣ ਵਾਲੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਇਸ ਵਾਇਰਸ ਤੋਂ ਬਚਾਇਆ ਜਾ ਸਕੇ। ਇਸੇ ਲਈ ਭਵਾਨੀਗੜ੍ਹ ਦੇ ਸਰਕਾਰੀ ਲੜਕੇ ਤੇ ਲੜਕੀਆਂ ਵਾਲੇ ਸਕੂਲ ਤੋਂ ਇਲਾਵਾ ਕਪਿਆਲਾ, ਫੱਗੂਵਾਲਾ, ਬਖੋਪੀਰ, ਭੱਟੀਵਾਲਕਲਾਂ, ਨਦਾਮਪੁਰ, ਚੰਨੋਂ, ਕਾਕੜਾ, ਸਕਰੌਦੀ, ਰਾਜਪੁਰਾ ਤੇ ਮਾਝੀ ਆਦਿ ਪਿੰਡਾਂ ਵਿਚ ਸੈਨੇਟਾਈਜੇਸ਼ਨ ਵਾਲੀਆਂ ਮਸ਼ੀਨਾਂ ਲਗਵਾਈਆਂ ਗਈਆਂ ਹਨ। ਸਕੂਲ ਦੇ ਪ੍ਰਿੰਸੀਪਲ ਨੀਰਜਾ ਸੂਦ ਅਤੇ ਅਧਿਆਪਕ ਦਲ ਦੇ ਆਗੂ ਹਰਵਿੰਦਰ ਪਾਲ ਮੋਤੀ ਨੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦਾ ਸਕੂਲ ਵਿਚ ਸੈਨੇਟਾਈਜੇਸ਼ਨ ਦੀਆਂ ਮਸ਼ੀਨਾਂ ਲਗਵਾਉਣ ਲਈ ਧੰਨਵਾਦ ਕੀਤਾ।