ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿਚ ਇਕ ਹੋਰ ਅਧਿਆਪਕਾ ਦੀ ਦਰਦਨਾਕ ਮੌਤ ਦੀ ਖ਼ਬਰ ਸਾਹਮਣੇ ਆ ਰਹੀ ਹੈ। ਅਧਿਆਪਕਾ ਆਟੋ ਤੋਂ ਉਤਰ ਕੇ ਸੜਕ ਪਾਰ ਕਰ ਰਹੀ ਸੀ ਅਚਾਨਕ ਇਕ ਟਰੱਕ ਨੇ ਉਸਨੂੰ ਆਪਣੀ ਲਪੇਟ ‘ਚ ਲੈ ਲਿਆ। ਇਸ ਹਾਦਸੇ ਵਿਚ ਔਰਤ ਗੰਭੀਰ ਰੂਪ ‘ਚ ਜ਼ਖਮੀ ਹੋ ਗਈ। ਜਿਸ ਕਰਕੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ‘ਤੋਂ ਬਾਅਦ ਡਰਾਈਵਰ ਟਰੱਕ ਸਮੇਤ ਮੌਕੇ ‘ਤੋਂ ਫਰਾਰ ਹੋ ਗਿਆ।
ਜਾਣਕਾਰੀ ਅਨੁਸਾਰ ਇਸ ਹਾਦਸੇ ਸਬੰਧੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਦਰੇਸੀ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਘਟਨਾ ਸ਼ਨੀਵਾਰ ਦੀ ਦੱਸਸੀ ਜਾ ਰਹੀ ਹੈ। ਮ੍ਰਿਤਕ ਔਰਤ ਦੀ ਪਛਾਣ ਉਰਮਿਲਾ ਬੇਖੀ (48) ਵਾਸੀ ਨਿਊ ਸ਼ਿਵਪੁਰੀ ਵਜੋਂ ਹੋਈ ਹੈ। ਉਰਮਿਲਾ ਬੇਖੀ ਦੌਲਤ ਕਲੋਨੀ ਸਥਿਤ ਮਾਂ ਸ਼ਾਰਦਾ ਵਿਦਿਆਪੀਠ ਸਕੂਲ ਵਿੱਚ ਅਧਿਆਪਕਾ ਸੀ। ਮ੍ਰਿਤਕਾ ਦੇ ਪਤੀ ਨਰਿੰਦਰ ਬੇਖੀ ਨੇ ਪੁਲਿਸ ਨੂੰ ਇਸ ਘਟਨਾ ਸਬੰਧੀ ਸ਼ਿਕਾਇਤ ਦਰਜ ਕਰਵਾਈ।
ਇਹ ਵੀ ਪੜ੍ਹੋ : PM ਮੋਦੀ ਨੇ ਸਾਲ ਦੇ ਆਖਰੀ ‘ਮਨ ਕੀ ਬਾਤ’ ‘ਚ ਕਿਹਾ- ‘2022’ ‘ਚ ਹਰ ਖੇਤਰ ‘ਚ ਦਿਖਿਆ ਭਾਰਤ ਦਾ ਦਬਦਬਾ
ਮ੍ਰਿਤਕ ਔਰਤ ਦੇ ਪਤੀ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੀ ਪਤਨੀ ਉਹ ਹਮੇਸ਼ਾ ਦੀ ਤਰ੍ਹਾਂ ਦਾਦਾ ਮੋਟਰਜ਼ ਤੋਂ ਆਟੋ ‘ਤੇ ਸਵਾਰ ਹੋ ਕੇ ਨਿਕਲਦੀ ਸੀ, ਫਿਰ ਸੜਕ ਪਾਰ ਕਰਕੇ ਦੂਜੇ ਪਾਸੇ ਸਕੂਲ ਜਾਂਦੀ ਸੀ। ਸ਼ਨੀਵਾਰ ਨੂੰ ਵੀ ਜਦੋਂ ਉਹ ਆਟੋ ਤੋਂ ਹੇਠਾਂ ਉਤਰ ਕੇ ਸਕੂਲ ਜਾਣ ਲਈ ਸੜਕ ਪਾਰ ਕਰ ਰਹੀ ਸੀ ਤਾਂ ਇਕ ਓਵਰ ਸਪੀਡ ਟਰੱਕ ਨੇ ਉਸ ਨੂੰ ਟੱਕਰ ਮਾਰ ਦਿੱਤੀ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੱਸ ਦੇਈਏ ਕਿ ਇਸ ਘਟਨਾ ਸਬੰਧੀ ASI ਨਿਰਮਲ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਦੇ ਪਤੀ ਦੇ ਬਿਆਨਾਂ ’ਤੇ ਅਣਪਛਾਤੇ ਟਰੱਕ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਸ ਦੇ ਨਾਲ ਹੀ ਇਲਾਕੇ ਵਿੱਚ ਲੱਗੇ ਸੀ.ਸੀ.ਟੀ.ਵੀ. ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: