ਪੰਜਾਬ ਵਿਚ ਅਫੀਮ ਦੀ ਖੇਤੀ ‘ਤੇ ਪਾਬੰਦੀ ਲਗਾਈ ਗਈ ਹੈ ਪਰ ਬਾਵਜੂਦ ਇਸ ਦੇ ਲੋਕਾਂ ਵੱਲੋਂ ਘਰ ਵਿਚ ਜਾਂ ਗੁਪਤ ਤਰੀਕੇ ਨਾਲ ਕਿਸੇ ਥਾਂ ‘ਤੇ ਅਫੀਮ ਦੀ ਖੇਤੀ ਕੀਤੀ ਜਾ ਰਹੀ ਹੈ। ਅਜਿਹਾ ਹੀ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ ਜਿਥੇ ਬੰਦੇ ਨੇ ਅਫੀਮ ਦੇ ਪੌਦੇ ਲਗਾਏ ਹੋਏ ਸਨ, ਜਿਸ ਦੀ ਕੀਮਤ 1 ਲੱਖ 50 ਹਜ਼ਾਰ ਦੇ ਕਰੀਬ ਦੱਸੀ ਜਾ ਰਹੀ ਹੈ।
ਵਿਅਕਤੀ ਵੱਲੋਂ ਖੇਤਾਂ ਵਿਚ ਅਫੀਮ ਦੀ ਖੇਤੀ ਕੀਤੀ ਜਾ ਰਹੀ ਸੀ। ਪੁਲਿਸ ਨੂੰ ਖਬਰ ਮਿਲੀ ਤਾਂ ਛਾਪਾ ਮਾਰ ਕੇ ਵੱਡੀ ਗਿਣਤੀ ਵਿਚ ਅਫੀਮ ਦੇ ਪੌਦੇ ਬਰਾਮਦ ਕੀਤੇ ਗਏ। ਪੁਲਿਸ ਨੇ 606 ਅਫੀਮ ਦੇ ਬੂਟੇ ਜ਼ਬਤ ਕੀਤੇ ਹਨ। ਮੌਕੇ ‘ਤੇ ਸਾਰੀ ਫਸਲ ਨਸ਼ਟ ਕਰ ਦਿੱਤੀ ਗਈ ਹੈ।
ਪੁਲਿਸ ਮੁਤਾਬਕ ਇਨ੍ਹਾਂ ਅਫੀਮ ਦੇ ਪੌਦਿਆਂ ਦੀ ਕੀਮਤ 1 ਲਖ 50 ਹਜ਼ਾਰ ਹੈ ਜਿਸ ਦਾ ਵਜ਼ਨ 29 ਕਿਲੋ ਦੱਸਿਆ ਜਾ ਰਿਹਾ ਹੈ। ਬੰਦੇ ਵੱਲੋਂ ਵਾੜੇ ਵਿਚ ਅਫੀਮ ਦੀ ਖੇਤੀ ਕੀਤੀ ਗਈ ਸੀ। ਮੁਲਜ਼ਮ ਉਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: