SGPC President demands : ਤਲਵੰਡੀ ਸਾਬੋ : ਪਿਛਲੇ ਕੁਝ ਸਮੇਂ ਤੋਂ ਕੇਂਦਰ ਸਰਕਾਰ ਵਲੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਧਾਰਮਿਕ ਸੰਸਥਾਵਾਂ ਨੂੰ ਖੋਲ੍ਹ ਦਿੱਤਾ ਗਿਆ ਹੈ। ਇਸੇ ਲਈ ਸਿੱਖ ਭਾਵਨਾਵਾਂ ਨੂੰ ਧਿਆਨ ‘ਚ ਰੱਖਦੇ ਹੋਏ ਐੱਸ. ਜੀ. ਪੀ. ਸੀ. ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਛੇਤੀ ਤੋਂ ਛੇਤੀ ਕਰਤਾਰਪੁਰ ਲਾਂਘੇ ਨੂੰ ਖੋਲ੍ਹ ਦਿੱਤਾ ਜਾਵੇ ਤਾਂ ਜੋ ਸਿੱਖ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰ ਸਕ ਸਕਣ।
ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਜਦੋਂ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲਿਆ ਤਾਂ ਦੇਸ਼ ਵਿਦੇਸ਼ ਦੀਆਂ ਸਿੱਖ ਸੰਗਤਾਂ ਵਿੱਚ ਖੁਸ਼ੀ ਦੇਖਣ ਨੂੰ ਮਿਲੀ ਸੀ ਪਰ ਬਾਅਦ ਵਿੱਚ ਕੋਰੋਨਾ ਮਹਾਂਮਾਰੀ ਕਾਰਨ ਉਕਤ ਲਾਂਘੇ ਨੂੰ ਬੰਦ ਕਰ ਦਿੱਤਾ ਗਿਆ ਪਰ ਹੁਣ ਜਦੋਂ ਕਿ ਸਾਰੇ ਧਾਰਮਿਕ ਸੰਸਥਾਵਾਂ ਨੂੰ ਖੋਲ੍ਹ ਦਿੱਤਾ ਗਿਆ ਹੈ ਤਾਂ ਅਜਿਹੇ ‘ਚ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਵੀ ਕਰਤਾਰਪੁਰ ਲਾਂਘੇ ਨੂੰ ਖੋਲ੍ਹਣ ਦੀ ਇਜਾਜ਼ਤ ਦੇਵੇ ਤਾਂ ਜੋ ਸਿੱਖ ਸੰਗਤਾਂ ‘ਚ ਕਰਤਾਰਪੁਰ ਲਾਂਘਾ ਬੰਦ ਹੋਣ ‘ਤੇ ਜੋ ਮਾਯੂਸੀ ਪਾਈ ਜਾ ਰਹੀ ਹੈ ਉਸ ਨੂੰ ਦੂਰ ਕੀਤਾ ਜਾ ਸਕੇ। ਸਿੱਖ ਸੰਗਤਾਂ ਵਲੋਂ ਕਰਤਾਰਪੁਰ ਲਾਂਘੇ ਨੂੰ ਖੁੱਲ੍ਹਣ ਦੀ ਬਹੁਤ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਅਧੀਨ ਆਂਉਦੇ ਸਾਰੇ ਹੀ ਮੁੱਖ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਨੂੰ ਹਿਦਾਇਤ ਕੀਤੀ ਗਈ ਹੈ ਕਿ ਕੋਰੋਨਾ ਨੂੰ ਦੇਖਦਿਆਂ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦਾ ਪਾਲਣ ਕੀਤਾ ਜਾਵੇ ਤਾਂ ਜੋ ਕੋਰੋਨਾ ਦੇ ਪ੍ਰਕੋਪ ਤੋਂ ਬਚਿਆ ਜਾ ਸਕੇ ਅਤੇ ਲੋਕਾਂ ਵਲੋਂ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ ਜਾ ਸਕਣ।