Shiromani Akali Dal : ਕੱਲ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਕਿਸਾਨਾਂ ਲਈ ਅਸਤੀਫਾ ਦੇ ਦਿੱਤਾ ਗਿਆ। ਇਸ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਪਾਰਟੀ ਹਮੇਸ਼ਾ ਕਿਸਾਨਾਂ ਦੇ ਹੱਕ ਲਈ ਲੜਨ ਵਾਲੀ ਪਾਰਟੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਹੁਣ ਖੇਤੀਬਾੜੀ ਬਿੱਲਾਂ ਦੇ ਵਿਰੋਧ ਵਿੱਚ ਅਤੇ ਕਿਸਾਨਾਂ ਦੇ ਸਮਰਥਨ ਵਿੱਚ ਹਰਸਿਮਰਤ ਕੌਰ ਬਾਦਲ ਨੇ ਅਸਤੀਫ਼ਾ ਦਿੱਤਾ ਹੈ। ਜਾਣਕਾਰੀ ਦਿੰਦਿਆਂ ਸ. ਭੂੰਦੜ ਨੇ ਕਿਹਾ ਕਿ ਪਾਰਟੀ ਐੱਨ. ਡੀ. ਏ. ਨਾਲ ਗਠਜੋੜ ‘ਤੇ ਵਿਚਾਰ ਕਰ ਰਹੀ ਹੈ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਭਾਜਪਾ ਦੇ ਸਹਾਰੇ ਦੀ ਕੋਈ ਲੋੜ ਨਹੀਂ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਅੱਜ ਰਾਸ਼ਟਰਪਤੀ ਵੱਲੋਂ ਬੀਬਾ ਬਾਦਲ ਦੇ ਅਸਤੀਫੇ ਨੂੰ ਵੀ ਮਨਜ਼ੂਰ ਕਰ ਲਿਆ ਗਿਆ ਹੈ।
ਸ਼੍ਰੋਮਣੀ ਅਕਾਲੀ ਪੰਜਾਬ ‘ਚ ਇਕੱਲੇ ਚੋਣ ਲੜਨ ਦੇ ਸਮਰੱਥ ਹੈ।ਸਾਡੇ ਪਾਰਟੀ ਪ੍ਰਧਾਨ ਜਲਦੀ ਹੀ ਕੋਰ ਕਮੇਟੀ ਦੀ ਬੈਠਕ ਵਿਚ ਗੱਠਜੋੜ ਉੱਤੇ ਵੀ ਫ਼ੈਸਲਾ ਲਿਆ ਜਾਵੇਗਾ। ਭੂੰਦੜ ਨੇ ਕੈਪਟਨ ਉੱਤੇ ਨਿਸ਼ਾਨੇ ਸਾਧਦੇ ਹੋਏ ਕਿਹਾ ਕਿ ਕਾਂਗਰਸ ਨੇ ਹੀ ਪੰਜਾਬ ਦਾ ਪਾਣੀ ਖੋਹਿਆ ਹੈ। ਬਲਵਿੰਦਰ ਭੂੰਦੜ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਕਿਸਾਨਾਂ ਦੀ ਪਾਰਟੀ ਹੈ ਅਤੇ ਕਿਸਾਨਾਂ ਦੇ ਸਮਰਥਨ ਵਿਚ ਖੜੇ ਹਾਂ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ 1966 ਤੋਂ ਪਹਿਲਾ ਅਤੇ ਬਾਅਦ ਇਕੱਲੇ ਚੋਣ ਲੜਦੇ ਰਹੇ ਸੀ। ਸਾਨੂੰ ਕਿਸੇ ਬੀਜੇਪੀ ਬੈਸਾਖੀ ਦੀ ਲੋੜ ਨਹੀ ਹੈ। ਭੂੰਦੜ ਨੇ ਕਿਹਾ ਸ਼੍ਰੋਮਣੀ ਅਕਾਲੀ ਦਲ ਕੁਰਬਾਨੀਆਂ ਦੇਣ ਵਾਲੀ ਪਾਰਟੀ ਹੈ ਅਤੇ ਪੰਜਾਬ ਦੇ ਲੋਕਾਂ ਦੇ ਨਾਲ ਸਦਾ ਖੜ੍ਹੇ ਹਾਂ। ਭੂੰਦੜ ਨੇ ਕਿਹਾ ਹੈ ਕਿ ਅੱਜ ਵੀ ਪਗੜੀ ਸੰਭਾਲ ਓਏ ਜੱਟਾਂ ਵਾਲੀ ਲਹਿਰ ਚਲਾਉਣ ਦੀ ਲੋੜ ਹੈ ਅਤੇ ਅਸੀਂ ਹਮੇਸ਼ਾ ਕਿਸਾਨਾਂ ਦੇ ਹਿੱਤਾਂ ਲਈ ਉਨ੍ਹਾਂ ਦੇ ਨਾਲ ਹੀ ਖੜ੍ਹੇ ਹਾਂ। ਕਿਸਾਨਾਂ ‘ਤੇ ਹੋਣ ਵਾਲੇ ਅਨਿਆਂ ਨੂੰ ਕਿਸੇ ਵੀ ਹਾਲਤ ‘ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸ. ਸੁਖਬੀਰ ਬਾਦਲ ਨੇ ਕਿਹਾ ਕਿ ਅਗਲੀ ਕਾਰਵਾਈ ਦਾ ਫੈਸਲਾ ਪਾਰਟੀ ਵੱਲੋਂ ਕੀਤਾ ਜਾਵੇਗਾ।