Shops will be open : ਕੋਵਿਡ-19 ਦੇ ਵਧਦੇ ਫੈਲਾਅ ਨੂੰ ਕੰਟਰੋਲ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਨੇ ਸ਼ਨੀਵਾਰ, ਐਤਵਾਰ ਤੇ ਜਨਤਕ ਛੁੱਟੀਆਂ ਵਾਲੇ ਦਿਨ ਜ਼ਰੂਰੀ ਵਸਤਾਂ ਅਤੇ ਸੇਵਾਵਾਂ ਨਾਲ ਸਬੰਧਤ ਦੁਕਾਨਾਂ ਨੂੰ ਹਫਤੇ ਦੇ ਸਾਰੇ ਦਿਨ ਸ਼ਾਮ 7 ਵਜੇ ਤਕ ਖੋਲ੍ਹਣ ਦੇ ਦਿਸ਼ਾ-ਨਿਰਦੇਸ ਜਾਰੀ ਕੀਤੇ ਹਨ। ਸ਼ਨੀਵਾਰ ਨੂੰ ਦੁਕਾਨਾਂ ਸ਼ਾਮ 5 ਵਜੇ ਤਕ ਖੁੱਲ੍ਹੀਆਂ ਰਹਿਣਗੀਆਂ। ਸ਼ਾਪਿੰਗ ਮਾਲ ਤੇ ਹੋਰ ਗੈਰ-ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਐਤਵਾਰ ਨੂੰ ਬੰਦ ਰਹਿਣਗੀਆਂ।
ਇਹ ਫੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੋਰੋਨਾ ਵਾਇਰਸ ਕਾਰਨ ਵਧਦੇ ਕੇਸਾਂ ਨੂੰ ਧਿਆਨ ਵਿਚ ਰੱਖਦੇ ਹੋਏ ਲਿਆ ਗਿਆ ਹੈ। ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਸ਼ਨੀਵਾਰ, ਐਤਵਾਰ ਅਤੇ ਗਜ਼ਟਿਡ ਛੁੱਟੀ ਵਾਲੇ ਦਿਨ ਪਾਬੰਦੀਆਂ ਦੇ ਦਿਸ਼ਾ-ਨਿਰਦੇਸ਼ਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਦੌਰਾਨ ਅੰਤਰ ਜਿਲ੍ਹਾ ਆਵਾਜਾਈ ‘ਤੇ ਵੀ ਰੋਕ ਲੱਗੀ ਰਹੇਗੀ। ਜੇਕਰ ਕਿਸੇ ਵਿਅਕਤੀ ਨੂੰ ਜ਼ਰੂਰੀ ਹੀ ਕਿਸੇ ਥਾਂ ‘ਤੇ ਜਾਣ ਦੀ ਲੋੜ ਪਵੇ ਤਾਂ ਉਸ ਕੋਲ ਈ-ਪਾਸ ਹੋਣਾ ਜ਼ਰੂਰੀ ਹੈ। ਜਿਲ੍ਹਾ ਪ੍ਰਸ਼ਾਸਨ ਇਸ ਨਿਰਧਾਰਤ ਸਮੇਂ ਦੀਸਖਤੀ ਨਾਲ ਪਾਲਣਾ ਕਰਾਏਗਾ। ਇਹ ਦਿਸ਼ਾ-ਨਿਰਦੇਸ਼ ਸ਼ੁੱਕਰਵਾਰ ਨੂੰ ਜਾਰੀ ਕੀਤੇ ਗਏ ਹਨ।
ਸੂਬਾ ਸਰਕਾਰ ਵਲੋਂ ਇਹ ਵੀ ਫੈਸਲਾ ਲਿਆ ਜਾ ਸਕਦਾ ਹੈ ਕਿ ਮਾਰਕੀਟ ਐਸੋਸੀਏਸ਼ਨ ਨਾਲ ਗੱਲਬਾਤ ਕਰਕੇ ਗੈਰ-ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਹਫਤੇ ਵਿਚ ਕਿਸੇ ਹੋਰ ਵੀ ਬੰਦ ਰਹਿਣ ਦੇ ਹੁਕਮ ਜਾਰੀ ਕੀਤੇ ਜਾਣ। ਇਹ ਹੁਕਮ ਸਿਰਫ ਉਨ੍ਹਾਂ ਜਿਲ੍ਹਿਆਂ ਵਿਚ ਹੀ ਲਾਗੂ ਕੀਤੇ ਜਾਣਗੇ ਜਿਥੇ ਕੋਰੋਨਾ ਦੇ ਕੇਸ ਲਗਾਤਾਰ ਵਧ ਰਹੇ ਹੋਣ ਦੇ ਸਥਿਤੀ ਜ਼ਿਆਦਾ ਗੰਭੀਰ ਹੋਵੇ। ਸੂਬਾ ਸਰਕਾਰ ਵਲੋਂ ਅਨਲਾਕ 1.0 ਸਬੰਧੀ ਪਹਿਲਾਂ ਜਾਰੀ ਨੋਟੀਫਿਕੇਸ਼ਨ ਤੋਂਇਲਾਵਾ ਅੱਜ ਨਵੇਂ ਵਿਸਥਾਰਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਇਹ ਹਦਾਇਤਾਂ ਹਫਤੇ ਦੇ ਆਖਰੀ ਵਾਲੇ ਦਿਨਾਂ ਅਤੇ ਗਜ਼ਟਿਡ ਛੁੱਟੀਆਂ ਵਾਲੇ ਦਿਨਾਂ ਲਈ ਅਗਲੇ ਹੁਕਮਾਂ ਤਕ ਜਾਰੀ ਰਹਿਣਗੇ। ਮੁੱਖ ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਅੰਤਰਰਾਜੀ ਜਿਲ੍ਹਾ ਆਵਾਜਾਈ ਈ-ਪਾਸ ਨਾਲ ਸੰਭਵ ਹੋ ਸਕੇਗੀ ਤੇ ਮੈਡੀਕਲ ਐਮਰਜੈਂਸੀ ਲਈ ਆਉਣ-ਜਾਣ ਵਾਲੇ ਕਿਸੇ ਤਰ੍ਹਾਂ ਦੇ ਈ-ਪਾਸ ਦੀ ਜ਼ਰੂਰਤ ਨਹੀਂ ਹੋਵੇਗੀ।