ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲੰਮੇ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਬੈਠੇ ਹਨ ਪਰ ਕੇਂਦਰ ਸਰਕਾਰ ਉਨ੍ਹਾਂ ਨੂੰ ਅਣਗੌਲਿਆਂ ਕਰ ਰਹੀ ਹੈ। ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਕੋਈ ਗੱਲਬਾਤ ਨਹੀਂ ਕੀਤੀ ਜਾ ਰਹੀ ਹੈ। ਸਰਕਾਰ ਦੇ ਕੰਨਾਂ ਤੱਕ ਆਪਣੀ ਆਵਾਜ਼ ਪਹੁੰਚਾਉਣ ਲਈ ਇੱਕ ਵਾਰ ਫਿਰ ਕਿਸਾਨਾਂ ਨੇ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੈ।
ਇਸ ਬੰਦ ਲਈ ਸੰਯੁਕਤ ਕਿਸਾਨ ਵੱਲੋਂ ਹਰ ਭਾਰਤੀ ਨਾਗਰਿਕਾਂ ਨੂੰ ਮੋਦੀ ਸਰਕਾਰ ਵਿਰੁੱਧ ਇਤਿਹਾਸਕ ਬੰਦ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਸੰਯੁਕਤ ਕਿਸਾਨ ਮੋਰਚਾ ਨੇ ਵਿਸ਼ੇਸ਼ ਤੌਰ ‘ਤੇ ਮਜ਼ਦੂਰਾਂ, ਵਪਾਰੀਆਂ, ਟਰਾਂਸਪੋਰਟਰਾਂ, ਕਾਰੋਬਾਰੀਆਂ, ਵਿਦਿਆਰਥੀਆਂ, ਨੌਜਵਾਨਾਂ ਅਤੇ ਔਰਤਾਂ ਦੀਆਂ ਸਾਰੀਆਂ ਸੰਸਥਾਵਾਂ ਅਤੇ ਸਮਾਜਿਕ ਜਥੇਬੰਦੀਆਂ ਨੂੰ ਬੰਦ ਦੇ ਦਿਨ ਕਿਸਾਨਾਂ ਨਾਲ ਇਕਜੁੱਟਤਾ ਦਿਖਾਉਣ ਦੀ ਅਪੀਲ ਕੀਤੀ।
ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਅੰਦੋਲਨ ਹੁਣ ਸਾਡੀ ਅਰਥਵਿਵਸਥਾ ਦੇ ਕਾਰਪੋਰੇਟ ਕਬਜ਼ੇ ਨੂੰ ਰੋਕਣ, ਰਾਸ਼ਟਰੀ ਸੰਪਤੀਆਂ ਦੀ ਰਾਖੀ, ਸੰਘਵਾਦ ਨੂੰ ਬਚਾਉਣ, ਲੋਕਤੰਤਰ ਨੂੰ ਮੁੜ ਪ੍ਰਾਪਤ ਕਰਨ ਅਤੇ ਭਾਰਤ ਦੀ ਏਕਤਾ ਦੀ ਰੱਖਿਆ ਲਈ ਇੱਕ ਰਾਸ਼ਟਰੀ ਅੰਦੋਲਨ ਦੇ ਕੇਂਦਰ ਵਿੱਚ ਹੈ। ਮੋਰਚੇ ਸਾਰੇ ਭਾਰਤੀ ਨਾਗਰਿਕਾਂ ਨੂੰ ਇਸ ਅੰਦੋਲਨ ਵਿੱਚ ਸ਼ਾਮਲ ਹੋਣ ਅਤੇ ਭਾਰਤ-ਬੰਦ ਨੂੰ ਇੱਕ ਸ਼ਾਨਦਾਰ ਸਫ਼ਲ ਬਣਾਉਣ ਦੀ ਬੇਨਤੀ ਕਰਦਾ ਹੈ।
ਇਸ ਦੇ ਨਾਲ ਹੀ ਉਨ੍ਹਾਂ ਸਾਰੀਆਂ ਰਾਜਨੀਤਿਕ ਪਾਰਟੀਆਂ ਅਤੇ ਰਾਜ ਸਰਕਾਰਾਂ ਨੂੰ ਵੀ ਬੰਦ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ, ਜੋ ਕਿਸਾਨਾਂ ਦਾ ਸਮਰਥਨ ਕਰਦੀਆਂ ਆਈਆਂ ਹਨ।
ਇਹ ਵੀ ਪੜ੍ਹੋ : CM ਨੇ ਆਪਣਾ ਸੁਰੱਖਿਆ ਘੇਰਾ ਘਟਾਉਣ ਦਾ ਐਲਾਨ ਕਰਕੇ VIP ਕਲਚਰ ਦੇ ਖਾਤਮੇ ਦਾ ਬੰਨ੍ਹਿਆ ਮੁੱਢ, ਕਿਹਾ- ਮੈਂ ਆਮ ਇਨਸਾਨ ਹਾਂ
ਆਗੂਆਂ ਨੇ ਦੱਸਿਆ 27 ਸਤੰਬਰ ਦੇ ਭਾਰਤ ਬੰਦ ਨੂੰ ਸਫਲ ਬਣਾਉਣ ਦੇ ਨਾਲ -ਨਾਲ ਆਮ ਤੌਰ ‘ਤੇ ਕਿਸਾਨਾਂ ਦੇ ਅੰਦੋਲਨ ਦੇ ਸਮਰਥਨ ਵਿੱਚ ਦੇਸ਼ ਦੇ ਵੱਖ-ਵੱਖ ਥਾਵਾਂ ‘ਤੇ ਲਾਮਬੰਦੀ ਹੋ ਰਹੀ ਹੈ। ਇਨ੍ਹਾਂ ਯਤਨਾਂ ਦੇ ਹਿੱਸੇ ਵਜੋਂ ਅੱਜ ਰਾਜਸਥਾਨ ਦੇ ਹਨੂੰਮਾਨਗੜ੍ਹ ਵਿੱਚ 2 ਦਿਨਾਂ ਕਿਸਾਨ ਜਾਗ੍ਰਿਤੀ ਅਭਿਆਨ ਸ਼ੁਰੂ ਕੀਤਾ ਗਿਆ ਹੈ।
ਆਗੂਆਂ ਨੇ ਦੱਸਿਆ ਕਿ ਝਾਰਖੰਡ, ਪੱਛਮੀ ਬੰਗਾਲ, ਬਿਹਾਰ, ਮਹਾਰਾਸ਼ਟਰ, ਤਾਮਿਲਨਾਡੂ, ਆਂਧਰਾ ਪ੍ਰਦੇਸ਼, ਗੁਜਰਾਤ, ਉੜੀਸਾ ਅਤੇ ਹੋਰ ਰਾਜਾਂ ਵਿੱਚ ਤਿਆਰੀ ਮੀਟਿੰਗਾਂ ਹੋ ਰਹੀਆਂ ਹਨ। ਪਟਨਾ ਵਿੱਚ ਅੱਜ ਇੱਕ ਮੋਟਰਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ ਹੈ।