ਪੰਜਾਬ ਦੇ ਜਿਹੜੇ ਲੋਕ ਕੁਝ ਕਾਰਨਾਂ ਕਰਕੇ ਆਪਣੀ ਪ੍ਰਾਪਰਟੀ ਦਾ ਇੰਤਕਾਲ ਨਹੀਂ ਕਰਵਾ ਸਕੇ ਹਨ, ਹੁਣ ਉਨ੍ਹਾਂ ਨੂੰ ਜ਼ਿਆਦਾ ਪ੍ਰੇਸ਼ਾਨੀ ਨਹੀਂ ਹੋਵੇਗੀ। ਮਾਨ ਸਰਕਾਰ ਨੇ ਲੋਕਾਂ ਦੀ ਸਹੂਲਤ ਲਈ 6 ਜਨਵਰੀ ਯਾਨੀ ਸ਼ਨੀਵਾਰ ਨੂੰ ਛੁੱਟੀ ਵਾਲੇ ਦਿਨ ਪੂਰੇ ਸੂਬੇ ਵਿਚ ਮਾਲ ਵਿਭਾਗ ਦੇ ਦਫਤਰਾਂ ਵਿਚ ਸਪੈਸ਼ਲ ਕੈਂਪ ਲਗਾਏਗੀ। ਜਿਥੇ ਮੌਕੇ ‘ਤੇ ਹੀ ਅਧਿਕਾਰੀ ਇੰਤਕਾਲ ਕਰਕੇ ਲੋਕਾਂ ਨੂੰ ਦੇਣਗੇ।
ਜੇਕਰ ਕੋਈ ਮੁਲਾਜ਼ਮ ਜਾਂ ਅਧਿਕਾਰੀ ਲੋਕਾਂ ਦੀ ਸੁਣਵਾਈ ਨਹੀਂ ਕਰਦਾ ਤਾਂ ਲੋਕ ਵ੍ਹਟਸਐਪ ‘ਤੇ ਉਸਦੀ ਸ਼ਿਕਾਇਤ ਵਿਭਾਗ ਨੂੰ ਕਰ ਸਕਣਗੇ। ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਲੋਕਾਂ ਨੂੰ ਇਸ ਕੈਂਪ ਦਾ ਵਧ ਤੋਂ ਵਧ ਫਾਇਦਾ ਲੈਣ ਦੀ ਅਪੀਲ ਕੀਤੀ।
ਮੰਤਰੀ ਜਿੰਪਾ ਨੇ ਕਿਹਾ ਕਿ ਉਹ ਪੈਂਡਿੰਗ ਇੰਤਕਾਲਾਂ ਦੇ ਨਿਪਟਾਰੇ ਦੇ ਕੰਮ ‘ਤੇ ਲਗਾਤਾਰ ਨਿਗਰਾਨੀ ਰੱਖ ਰਹੇ ਹਨ ਜਿਸ ਨਾਲ ਇਹ ਕੰਮ ਸਮਾਂਬੱਧ ਤਰੀਕੇ ਨਾਲ ਪੂਰਾ ਕੀਤਾ ਜਾ ਸਕੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਸ ਕੰਮ ਵਿਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਾ ਵਰਤਣ ਦੀ ਹਦਾਇਤ ਦਿੱਤੀ ਹੈ। ਲੋਕਾਂਦੇ ਜਾਇਜ਼ ਕੰਮਕਾਜ ਵਿਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਤੇ ਜੇਕਰ ਕੋਈ ਅਧਿਕਾਰੀ ਦੋਸ਼ੀ ਪਾਇਆ ਗਿਆ ਤਾਂ ਉਸ ਖਿਲਾਫ ਕਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਵਿਜੀਲੈਂਸ ਨੇ ਕੱਸਿਆ ਸ਼ਿਕੰਜਾ, 10,000 ਰੁ. ਦੀ ਰਿਸ਼ਵਤ ਮੰਗਦਾ ਵਸੀਕਾ ਨਵੀਸ ਕੀਤਾ ਗ੍ਰਿਫਤਾਰ
ਮਾਲੀਆ ਵਿਭਾਗ ਵਿਚ ਜੇਕਰ ਕਿਸੇ ਵੀ ਪੱਧਰ ‘ਤੇ ਲੋਕਾਂ ਨੂੰ ਕੰਮ ਕਰਵਾਉਣ ਵਿਚ ਕੋਈ ਦਿੱਕਤ ਆਉਂਦੀ ਹੈ ਤਾਂ ਇਸ ਸਬੰਧੀ ਸਰਕਾਰ ਨੇ ਹੈਲਪਲਾਈਨ ਨੰਬਰ 8184900002 ਜਾਰੀ ਕੀਤਾ ਹੈ ਜਿਸ ‘ਤੇ ਲਿਖਿਤ ਸ਼ਿਕਾਇਤ ਵ੍ਹਟਸਐਪ ‘ਤੇ ਕੀਤੀ ਜਾ ਸਕਦੀ ਹੈ। NRI ਆਪਣੀ ਲਿਖਤ ਸ਼ਿਕਾਇਤ 9464100168 ਨੰਬਰ ‘ਤੇ ਭੇਜ ਸਕਦੇ ਹਨ। ਇਸੇ ਤਰ੍ਹਾਂ 43 ਪ੍ਰਸ਼ਾਸਨਿਕ ਸੇਵਾਵਾਂ ਪਹਿਲਾਂ ਹੀ ਲੋਕਾਂ ਦੇ ਘਰ ਮੁਹੱਈਆ ਕੀਤੀਆਂ ਜਾ ਰਹੀਆਂ ਹਨ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”