state reaches 122 : ਸੂਬੇ ਵਿਚ ਕੋਰੋਨਾ ਭਿਆਨਕ ਹੁੰਦਾ ਜਾ ਰਿਹਾ ਹੈ। ਕੋਰੋਨਾ ਨਾਲ ਜਿਲ੍ਹਾ ਫਤਿਹਗੜ੍ਹ ਸਾਹਿਬ ਦੇ ਬੱਸੀ ਪਠਾਣਾਂ ਵਿਖੇ ਪਹਿਲੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬੱਸੀ ਪਠਾਣਾਂ ਵਿਖੇ ਊਸ਼ਾ ਮਾਤਾ ਮੰਦਰ ਦੇ ਮੁੱਖ ਸੇਵਾਦਾਰ ਤੇ ਸਾਧੂ ਸਮਾਜ ਦੇ ਪ੍ਰਧਾਨ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਸਵਾਮੀ ਮਹਾਦੇਵ 1 ਜੂਨ ਨੂੰ ਹਰਿਦੁਆਰ ਗਏ ਸਨ ਜਿਥੇ ਉਨ੍ਹਾਂ ਦੀ ਤਬੀਅਤ ਖਰਾਬ ਹੋ ਗਈ ਇਸ ਲਈਉਨ੍ਹਾਂ ਨੂੰ ਲੁਧਿਆਣਾ ਦੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਜਿਥੇ ਉਨ੍ਹਾਂ ਦਾ ਕੋਰੋਨਾ ਟੈਸਟ ਕਰਵਾਇਆ ਗਿਆ ਜਿਸ ਦੀ ਰਿਪੋਰਟ ਕੋਰੋਨਾ ਪਾਜੀਟਿਵ ਪਾਈ ਗਈ।
ਤਬੀਅਤ ਜ਼ਿਆਦਾ ਖਰਾਬ ਹੋਣ ਕਾਰਨ ਬੀਤੀ ਰਾਤ ਉਨ੍ਹਾਂ ਦੀ ਮੌਤ ਹੋ ਗਈ। ਬੱਸੀ ਪਠਾਣਾਂ ਦੇ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਅੰਤਿਮ ਸਸਕਾਰ ਇਥੇ ਹੀ ਕੀਤਾ ਜਾਵੇਗਾ ਕਿਉਂਕਿ ਉਨ੍ਹਾਂ ਨੇ ਕੋਰੋਨਾ ਕਾਲ ਦੌਰਾਨ ਲੋਕਾਂ ਦੀ ਭਲਾਈ ਦੇ ਬਹੁਤ ਸਾਰੇ ਕੰਮ ਕੀਤੇ। ਸਿਹਤ ਵਿਭਾਗ ਦੀ ਟੀਮ ਵਲੋਂ ਉਨ੍ਹਾਂ ਦੇ ਸੰਪਰਕ ਵਿਚ ਆਉਣ ਵਾਲੇ ਵਿਅਕਤੀਆਂ ਦੇ ਸੈਂਪਲ ਲੈ ਲਏ ਗਏ ਹਨ ਅਤੇ ਉਨ੍ਹਾਂ ਨੂੰ ਟੈਸਟ ਲਈ ਭੇਜ ਦਿੱਤਾ ਗਿਆ ਹੈ ਤਾਂ ਜੋ ਕੋਰੋਨਾ ਨੂੰ ਹੋਰ ਵਧਣ ਤੋਂ ਰੋਕਿਆ ਜਾ ਸਕੇ। ਇਹ ਜਾਣਕਾਰੀ ਸਿਵਲ ਸਰਜਨ ਐੱਨ. ਕੇ. ਅਗਰਵਾਲ ਨੇ ਦਿੱਤੀ।
ਪੰਜਾਬ ਵਿਚ ਕੋਰੋਨਾ ਦਾ ਅੰਕੜਾ 4800 ਤੋਂ ਵੀ ਪਾਰ ਹੋ ਗਿਆ ਹੈ। ਅੰਮ੍ਰਿਤਸਰ ‘ਚ 871, ਜਲੰਧਰ ‘ਚ 676, ਲੁਧਿਆਣਾ ‘ਚ 667, ਸੰਗਰੂਰ ‘ਚ 322, ਪਟਿਆਲਾ ‘ਚ 246, ਮੋਹਾਲੀ ‘ਚ 228, ਗੁਰਦਾਸਪੁਰ ‘ਚ 198, ਤਰਨਤਾਰਨ ‘ਚ 196, ਪਠਾਨਕੋਟ ‘ਚ 195, ਫਾਜ਼ਿਲਕਾ ‘ਚ 77, ਬਰਨਾਲਾ ‘ਚ 46, ਮਾਨਸਾ ‘ਚ 44, ਫਿਰੋਜ਼ਪੁਰ ‘ਚ 85, ਬਠਿੰਡਾ ‘ਚ 85, ਕਪੂਰਥਲਾ ‘ਚ 83, ਮੁਕਤਸਰ ‘ਚ 125 ਕੇਸ ਸਾਹਮਣੇ ਆ ਚੁੱਕੇ ਹਨ। ਸੂਬੇ ਵਿਚ ਹੁਣ ਤਕ ਕੋਰੋਨਾ ਨਾਲ 122 ਮੌਤਾਂ ਹੋ ਚੁੱਕੀਆਂ ਹਨ।