Suhail Brar and Pankaj : ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਸੁਹੇਲ ਬਰਾੜ ਅਤੇ ਪੰਕਜ ਬਾਂਸਲ ਨੂੰ ਵੱਡੀ ਰਾਹਤ ਮਿਲੀ ਹੈ। ਪੰਜਾਬ ਹਰਿਆਣਾ ਹਾਈਕੋਰਟ ਨੇ ਸੁਹੇਲ ਬਰਾੜ ਤੇ ਪੰਕਜ ਮੋਟਰ ਦੇ ਮਾਲਕ ਪੰਕਜ ਬਾਂਸਲ ਨੂੰ ਜ਼ਮਾਨਤ ਤੇ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ। ਇਨ੍ਹਾਂ ਨੂੰ ਝੂਠੀ ਗਵਾਹੀ ਤਿਆਰ ਕਰਨ ਅਤੇ ਸਾਜਿਸ਼ ਰਚਣ ਦੇ ਦੋਸ਼ਾਂ ਹੇਠ 3 ਮਹੀਨੇ ਪਹਿਲਾਂ ਗ੍ਰਿਫਤਾਰ ਕੀਤਾ ਗਿਆ ਸੀ। ਸੁਹੇਲ ਸਿੰਘ ਬਰਾੜ ਨੂੰ ਪੁਲਿਸ ਮੁਲਾਜ਼ਮਾਂ ਨਾਲ ਮਿਲ ਕੇ ਆਤਮ ਰੱਖਿਆ ਦੀ ਝੂਠੀ ਕਹਾਣੀ ਬਣਾਉਣ ਦੇ ਦੋਸ਼ ਹੇਠ ਪੰਕਜ ਬਾਂਸਲ ਨੂੰ ਗ੍ਰਿਫਤਾਰ ਕੀਤਾ ਗਿਆ ਸੀ।
ਇਥੇ ਇਹ ਵੀ ਦੱਸਣਯੋਗ ਹੈ ਕਿ ਬਹਿਬਲ ਕਲਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਰੋਸ ਵਜੋਂ ਸੰਗਤਾਂ ਵਲੋਂ ਧਰਨਾ ਦਿੱਤਾ ਜਾ ਰਿਹਾ ਸੀ ਜਿਥੇ ਪੁਲਿਸ ਵਲੋਂ ਚਲਾਈ ਗੋਲੀ ਨਾਲ ਦੋ ਨੌਜਵਾਨਾਂ ਦੀ ਮੌਤ ਹੋ ਗਈ ਸੀ। ਪੁਲਿਸ ਵਲੋਂ ਇਹ ਕਿਹਾ ਜਾ ਰਿਹਾ ਸੀ ਕਿ ਉਨ੍ਹਾਂ ਨੇ ਆਤਮ ਸੁਰੱਖਿਆ ਲਈ ਗੋਲੀਆਂ ਚਲਾਈਆਂ ਸਨ। ਸੁਹੇਲ ਸਿੰਘ ਬਰਾੜ ਨੂੰ ਫਰਵਰੀ 2019 ਵਿਚ ਜਾਂਚ ਟੀਮ ਵਲੋਂ ਗਵਾਹ ਬਣਾਇਆ ਗਿਆ ਸੀ । ਪੁਲਿਸ ਨੇ ਸੁਹੇਲ ਸਿੰਘ ਬਰਾੜ ਨੂੰ ਬਹਿਬਲ ਗੋਲੀ ਕਾਂਡ ਵਿਚ ਦੋਸ਼ੀ ਵਜੋਂ ਨਾਮਜ਼ਦ ਕੀਤਾ ਸੀ ਅਤੇ ਇਸੇ ਤਰ੍ਹਾਂ ਪੰਕਜ ਬਾਂਸਲ ਵਲੋਂ ਲਈਆਂ ਮਹਿੰਗੀਆਂ ਕਾਰਾਂ ਦੀ ਚਰਚਾ ਦਾ ਵਿਸ਼ਾ ਸਨ, ਜਿਸ ਕਾਰਨ ਉਹ ਸ਼ੱਕ ਦੇ ਘੇਰੇ ਵਿਚ ਆਏ। ਪਿਛਲੇ ਤਿੰਨ ਮਹੀਨੇ ਤੋਂ ਗ੍ਰਿਫਤਾਰ ਹੁਣ ਇਨ੍ਹਾਂ ਦੋਵਾਂ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਜ਼ਮਾਨਤ ਤੇ ਰਿਹਾਅ ਕਰਨ ਦਾ ਫ਼ੈਸਲਾ ਸੁਣਾਇਆ ਹੈ।