SUNNY deol on y security:ਬੀਜੇਪੀ ਸੰਸਦ ਮੈਂਬਰ ਸੰਨੀ ਦਿਓਲ ਨੂੰ ਹਾਲ ਹੀ ਵਿੱਚ ‘ਵਾਈ’ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ। ਇਸ ਨੂੰ ਲੈ ਕੇ ਕਿਹਾ ਜਾ ਰਿਹਾ ਸੀ ਕਿ ਸਰਕਾਰ ਨੇ ਇਹ ਸੁਰੱਖਿਆ ਸੰਨੀ ਦਿਓਲ ਨੂੰ ਕਿਸਾਨਾਂ ਦੇ ਅੰਦੋਲਨ ਨੂੰ ਦੇਖਦੇ ਹੋਏ ਦਿੱਤੀ ਹੈ । ਪਰ ਹੁਣ ਸੰਨੀ ਦਿਓਲ ਨੇ ਇਸ ਸਭ ਤੇ ਵੱਡਾ ਬਿਆਨ ਦਿੱਤਾ ਹੈ । ਉਹਨਾਂ ਨੇ ਇਨ੍ਹਾਂ ਖ਼ਬਰਾਂ ਦਾ ਖੰਡਨ ਕੀਤਾ ਹੈ।ਉਨ੍ਹਾਂ ਵਾਈ ਸ਼੍ਰੇਣੀ ਦੀ ਸੁਰੱਖਿਆ ਨੂੰ ਲੈਕੇ ਲਗਾਤਾਰ ਕਈ ਟਵੀਟ ਕੀਤੇ ਹਨ। ਸੰਨੀ ਦਿਓਲ ਨੇ ਟਵੀਟ ਕਰਕੇ ਲਿਖਿਆ ਕਿ ਵਾਈ ਸ਼੍ਰੇਣੀ ਦੀ ਸੁਰੱਖਿਆ ਉਨ੍ਹਾਂ ਨੂੰ ਜੁਲਾਈ 2020 ‘ਚ ਹੀ ਮਿਲ ਗਈ ਸੀ। ਇਸ ਦਾ ਦੇਸ਼ ‘ਚ ਚੱਲ ਰਹੇ ਕਿਸਾਨ ਅੰਦੋਲਨ ਨਾਲ ਕੋਈ ਸਬੰਧ ਨਹੀਂ ਹੈ। ਉਨ੍ਹਾਂ ਕਿਹਾ ਕਿ ਮੀਡੀਆ ‘ਚ ਚੱਲ ਰਹੀ ਖ਼ਬਰ ਗਲਤ ਹੈ ਕਿ ਮੈਨੂੰ ਹਾਲ ਹੀ ‘ਚ ਵਾਈ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ। ਇਸ ਸੁਰੱਖਿਆ ਪ੍ਰਬੰਧ ਨੂੰ ਜਾਰੀ ਕਿਸਾਨ ਅੰਦੋਲਨ ਨਾਲ ਜੋੜਨ ਦਾ ਯਤਨ ਕੀਤਾ ਜਾਣਾ ਗਲਤ ਹੈ। ਸੰਨੀ ਦਿਓਲ ਨੇ ਟਵੀਟ ਜ਼ਰੀਏ ਮੀਡੀਆ ਨੂੰ ਤੱਥ ਜਾਂਚਣ ਦੀ ਨਸੀਹਤ ਦੇ ਦਿੱਤੀ। ਉਨ੍ਹਾਂ ਲਿਖਿਆ, ‘ਮੈਂ ਆਪਣੇ ਮੀਡੀਆ ਸਹਿਯੋਗੀਆਂ ਨੂੰ ਅਪੀਲ ਕਰਦਾ ਹਾਂ ਕਿ ਕਿਸੇ ਵੀ ਖ਼ਬਰ ਨੂੰ ਪ੍ਰਕਾਸ਼ਿਤ ਕਰਨ ਤੋਂ ਪਹਿਲਾਂ ਤੱਥਾਂ ਦੀ ਪੁਸ਼ਟੀ ਕਰਨ।’
ਓਥੇ ਹੀ ਹਾਲ ਹੀ ਵਿੱਚ ਲੰਮੇ ਇੰਤਜ਼ਾਰ ਤੋਂ ਬਾਅਦ ਬਾਲੀਵੁੱਡ ਅਦਾਕਾਰ ਸੰਨੀ ਦਿਓਲ ਨੇ ਕਿਸਾਨਾਂ ਦੇ ਮੁੱਦੇ ‘ਤੇ ਵੱਡਾ ਬਿਆਨ ਦਿੱਤਾ ਹੈ । ਸੰਨੀ ਨੇ ਸੋਸ਼ਲ ਮੀਡੀਆ ਤੇ ਆਪਣੀ ਗੱਲ ਰੱਖੀ ਹੈ । ਇਸ ਬਿਆਨ ਵਿੱਚ ਨਾ ਤਾਂ ਉਹਨਾਂ ਨੇ ਕਿਸਾਨਾਂ ਦਾ ਖੁੱਲ ਕੇ ਸਮਰਥਨ ਕੀਤਾ ਹੈ ਤੇ ਨਾ ਹੀ ਆਪਣੀ ਪਾਰਟੀ ਦਾ । ਸੰਨੀ ਦਿਓਲ ਨੇ ਟਵੀਟ ਕਰਦਿਆਂ ਲਿਖਿਆ, “ਮੈਂ ਪੂਰੀ ਦੁਨੀਆਂ ਨੂੰ ਇਹ ਬੇਨਤੀ ਕਰਦਾ ਹਾਂ ਕਿ ਇਹ ਕਿਸਾਨਾਂ ਅਤੇ ਸਾਡੀ ਸਰਕਾਰ ਦਾ ਮਾਮਲਾ ਹੈ।
ਕਿਸੇ ਨੂੰ ਵੀ ਇਸ ਦੇ ਵਿਚਕਾਰ ਨਹੀਂ ਆਉਣਾ ਚਾਹੀਦਾ, ਕਿਉਂਕਿ ਦੋਵੇਂ ਗੱਲਬਾਤ ਕਰਕੇ ਇਸਦਾ ਹੱਲ ਲੱਭਣਗੇ। ਮੈਂ ਜਾਣਦਾ ਹਾਂ ਕਿ ਬਹੁਤ ਸਾਰੇ ਲੋਕ ਇਸਦਾ ਫਾਇਦਾ ਉਠਾਉਣਾ ਚਾਹੁੰਦੇ ਹਨ ਅਤੇ ਉਹ ਲੋਕ ਰੁਕਾਵਟਾਂ ਪੈਦਾ ਕਰ ਰਹੇ ਹਨ। ਉਹ ਬਿਲਕੁਲ ਵੀ ਕਿਸਾਨਾਂ ਬਾਰੇ ਨਹੀਂ ਸੋਚ ਰਹੇ, ਉਨ੍ਹਾਂ ਦਾ ਕੋਈ ਆਪਣਾ ਸੁਆਰਥ ਹੋ ਸਕਦਾ ਹੈ.” ਇਸ ਲਾਈਨ ਤੋਂ ਬਾਅਦ ਸੰਨੀ ਦਿਓਲ ਨੇ ਆਪਣੇ ਕਰੀਬੀ ਦੀਪ ਸਿੱਧੂ ਬਾਰੇ ਟਿਪਣੀ ਕਰਦਿਆਂ ਲਿਖਿਆ, ਦੀਪ ਸਿੱਧੂ, ਜੋ ਇਲੈਕਸ਼ਨ ਦੌਰਾਨ ਮੇਰੇ ਨਾਲ ਸੀ, ਲੰਬੇ ਸਮੇਂ ਤੋਂ ਉਹ ਮੇਰੇ ਨਾਲ ਨਹੀਂ ਹੈ, ਉਹ ਜੋ ਵੀ ਕੁਝ ਕਹਿ ਰਿਹਾ ਹੈ ਅਤੇ ਕਰ ਰਿਹਾ ਹੈ, ਉਹ ਉਸਦੀ ਇੱਛਾ ਅਨੁਸਾਰ ਕਰ ਰਿਹਾ ਹੈ, ਉਸਦੀ ਕਿਸੇ ਵੀ ਗਤੀਵਿਧੀ ਨਾਲ ਮੇਰਾ ਕੋਈ ਸੰਬੰਧ ਨਹੀਂ ਹੈ।ਮੈਂ ਆਪਣੀ ਪਾਰਟੀ ਅਤੇ ਕਿਸਾਨਾਂ ਦੇ ਨਾਲ ਹਾਂ ,ਅਤੇ ਹਮੇਸ਼ਾਂ ਕਿਸਾਨਾਂ ਦੇ ਨਾਲ ਰਹਾਂਗਾ। ਸਾਡੀ ਸਰਕਾਰ ਨੇ ਹਮੇਸ਼ਾਂ ਹੀ ਕਿਸਾਨਾਂ ਦੀ ਭਲਾਈ ਬਾਰੇ ਸੋਚਿਆ ਹੈ ਅਤੇ ਮੈਨੂੰ ਯਕੀਨ ਹੈ ਕਿ ਸਰਕਾਰ ਉਨ੍ਹਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਸਹੀ ਸਿੱਟੇ ‘ਤੇ ਪਹੁੰਚੇਗੀ।” ਤੁਹਾਨੂੰ ਦੱਸ ਦਿੰਦੇ ਹਾਂ ਕਿ ਕੁਝ ਦਿਨ ਪਹਿਲਾਂ ਸੰਨੀ ਕੋਰੋਨਾ ਪੌਜ਼ੇਟਿਵ ਪਾਏ ਗਏ ਸੀ ਜਿਸ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਹੀ ਸੋਸ਼ਲ ਮੀਡੀਆ ‘ਤੇ ਦਿੱਤੀ ਸੀ। ਸੰਨੀ ਦਿਓਲ ਫਿਲਹਾਲ ਮਨਾਲੀ ‘ਚ ਹਨ ਤੇ ਉਨ੍ਹਾਂ ਨੇ ਆਪਣੇ ਆਪ ਨੂੰ ਆਈਸੋਲੇਟ ਕੀਤਾ ਹੋਇਆ ਹੈ।