ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਲੈ ਕੇ ਸੁਪਰੀਮ ਕੋਰਟ ਦੀ ਫਟਕਾਰ ਤੋਂ ਬਾਅਦ ਪੰਜਾਬ ਪੁਲਿਸ ਹਰਕਤ ਵਿੱਚ ਆ ਗਈ ਹੈ। ਪੰਜਾਬ ਦੇ ਕਾਰਜਕਾਰੀ ਡੀਜੀਪੀ ਗੌਰਵ ਯਾਦਵ ਨੇ ਰਾਜ ਦੇ ਸਾਰੇ ਜ਼ਿਲ੍ਹਿਆਂ ਦੇ ਐਸਐਸਪੀਜ਼ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਕਿ ਉਹ ਆਪਣੇ-ਆਪਣੇ ਕਾਰਜ ਖੇਤਰਾਂ ਵਿੱਚ ਪਰਾਲੀ ਨੂੰ ਅੱਗ ਨਾ ਲਗਾਉਣ। ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ ਕਾਰਵਾਈ ਕੀਤੀ ਜਾਵੇ।
ਇਸ ਸਬੰਧੀ ਸਬੰਧਤ ਥਾਣਿਆਂ ਦੇ ਐਸ.ਐਚ.ਓਜ਼ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਜਾਣ। ਯਾਦਵ ਨੇ ਸਮੂਹ ਸੀਨੀਅਰ ਅਧਿਕਾਰੀਆਂ, ਆਈਜੀ ਰੇਂਜ, ਡੀਆਈਜੀ, ਸਾਰੇ ਰਾਜਾਂ ਦੇ ਜ਼ਿਲ੍ਹਿਆਂ ਦੇ ਥਾਣਾ ਇੰਚਾਰਜਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਕੀਤੀ।
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .
ਡੀਜੀਪੀ ਨੂੰ ਪਰਾਲੀ ਸਬੰਧੀ ਸਖ਼ਤ ਰੁਖ਼ ਅਪਣਾਉਣ ਲਈ ਕਿਹਾ ਗਿਆ। ਇਸ ਦੇ ਨਾਲ ਹੀ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਲੈ ਕੇ ਸਮੀਖਿਆ ਮੀਟਿੰਗ ਕੀਤੀ ਗਈ। ਡੀਜੀਪੀ ਨੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਪੁਲਿਸ ਨੂੰ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੌਰਾਨ ਦੂਜੇ ਰਾਜਾਂ ਤੋਂ ਆਉਣ ਵਾਲੇ ਵਾਹਨਾਂ ਦੀ ਵਿਸ਼ੇਸ਼ ਨਾਕਾਬੰਦੀ ਅਤੇ ਚੈਕਿੰਗ ਕਰਨ ਲਈ ਕਿਹਾ ਗਿਆ। ਡੀਜੀਪੀ ਤਰਫ਼ੋਂ ਕਿਹਾ ਗਿਆ ਕਿ ਮੁਹਿੰਮ ਦੌਰਾਨ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨਸ਼ਿਆਂ ਸਬੰਧੀ ਸਖ਼ਤ ਕਾਰਵਾਈ ਕਰਨ ਲਈ ਕਿਹਾ ਗਿਆ। ਡੀਜੀਪੀ ਨੇ ਕਿਹਾ ਕਿ ਨਸ਼ਾ ਤਸਕਰੀ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।