Terrible collision between : ਜਿਲ੍ਹਾ ਫਿਰੋਜ਼ਪੁਰ ਤੋਂ ਮਾੜੀ ਖਬਰ ਆਈ ਹੈ ਜਿਥੇ ਫਾਜ਼ਿਲਕਾ ਰੋਡ ‘ਤੇ ਪਿੰਡ ਖਾਈ ਫੇਮੇਕੀ ਨੇੜੇ ਇੱਕ ਕੈਂਟਰ ਤੇ ਟਰਾਲੇ ਵਿਚਕਾਰ ਭਿਆਨਕ ਟੱਕਰ ਹੋ ਗਈ ਤੇ ਟੱਕਰ ਦਰਮਿਆਨ ਦੋਵੇਂ ਗੱਡੀਆਂ ਦੇ ਪਰਖੱਚੇ ਉਡ ਗਏ ਤੇ ਨਾਲ ਹੀ ਹਾਦਸੇ ‘ਚ ਦੋਵੇਂ ਡਰਾਈਵਰਾਂ ਦੀ ਜਾਨ ਵੀ ਚਲੀ ਗਈ।

ਕੈਂਟਰ ਤੇ ਟਰਾਲੇ ਦੇ ਡਰਾਈਵਰਾਂ ਦੀ ਪਛਾਣ ਗੁਰਭਜਨ ਸਿੰਘ ਵਾਸੀ ਗੁਰੂਹਰਸਹਾਏ ਅਤੇ ਮਹਿੰਦਰ ਸਿੰਘ ਵਾਸੀ ਫਾਜ਼ਿਲਕਾ ਵਜੋਂ ਹੋਈ ਹੈ। ਹਾਦਸਾ ਫਿਰੋਜ਼ਪੁਰ-ਫਾਜ਼ਿਲਕਾ ਰੋਡ ‘ਤੇ ਵਾਪਰਿਆ ਹੈ ਜਿਸ ਕਾਰਨ ਹੁਣ ਰੋਡ ਪੂਰੀ ਤਰ੍ਹਾਂ ਤੋਂ ਜਾਮ ਹੋ ਗਈ ਹੈ ਤੇ ਪੁਲਿਸ ਵੱਲੋਂ ਇਨ੍ਹਾਂ ਵਾਹਨਾਂ ਨੂੰ ਹਟਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਮ੍ਰਿਤਕ ਡਰਾਈਵਰਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।

ਹਾਦਸੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਤੇ ਜਲਦ ਹੀ ਹਾਦਸੇ ਦੇ ਕਾਰਨਾਂ ਦਾ ਪਤਾ ਲੱਗ ਜਾਵੇਗਾ।






















