Terrible road accident : ਬਠਿੰਡਾ-ਚੰਡੀਗੜ੍ਹ ਹਾਈਵੇ ‘ਤੇ ਪਿੰਡ ਜੇਠੂਕੇ ਨੇੜੇ ਭਿਆਨਕ ਸੜਕ ਹਾਦਸਾ ਵਾਪਰਿਆ ਜਿਸ ‘ਚ 3 ਲੋਕਾਂ ਦੀ ਮੌਤ ਹੋ ਗਈ। ਜਦੋਂ ਕਿ 2 ਲੋਕ ਗੰਭੀਰ ਤੌਰ ‘ਤੇ ਜ਼ਖਮੀ ਹੋ ਗਈ। ਹਾਦਸੇ ‘ਚ ਜ਼ਖਮੀ ਹੋਏ ਲੋਕਾਂ ਦੀ ਬਠਿੰਡਾ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕਾਰ ਟਰਾਲੇ ਦੇ ਪਿੱਛੇ ਟਕਰਾਈ ਜਿਸ ਨਾਲ ਇਹ ਹਾਦਸਾ ਹੋਇਆ। ਇਸ ਦੌਰਾਨ ਕਾਰ ਸਵਾਰ ਤਿੰਨ ਲੋਕਾਂ ਦੀ ਮੌਤ ਹੋ ਗਈ। ਕਾਰ ਸਵਾਰ ਬਠਿੰਡਾ ਦੇ ਆਦੇਸ਼ ਹਸਪਤਾਲ ਤੋਂ ਮਰੀਜ਼ ਨੂੰ ਛੁੱਟੀ ਦਿਵਾ ਕੇ ਵਾਪਸ ਮਾਲੇਰਕੋਟਲਾ ਜਾ ਰਹੇ ਸਨ। ਪੁਲਿਸ ਮੌਕੇ ‘ਤੇ ਪੁੱਜ ਚੁੱਕੀ ਹੈ। ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ‘ਚ ਰਖਵਾ ਦਿੱਤਾ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਕ ਅੱਜ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ ‘ਤੇ ਤੇਜ਼ ਰਫਤਾਰ ਦਾ ਕਹਿਰ ਦੇਖਣ ਨੂੰ ਮਿਲਿਆ ਜਦੋਂ ਇੱਕ ਤੇਜ਼ ਰਫਤਾਰ ਕਾਰ NH ‘ਤੇ ਖੜ੍ਹੇ ਟਰੱਕ ‘ਚ ਜਾ ਵੜੀ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉਡ ਗਏ। ਇਸ ਦਰਦਨਾਕ ਹਾਦਸੇ ‘ਚ ਕਾਰ ‘ਚ ਬੈਠੇ ਹੋਏ 3 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਤੇ 2 ਜ਼ਖਮੀ ਹੋ ਗਏ ਜਿਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਹਾਦਸੇ ਦਾ ਕਾਰਨ ਕਾਰ ਦੀ ਤੇਜ਼ ਰਫਤਾਰ ਦੱਸਿਆ ਜਾ ਰਿਹਾ ਹੈ। ਸੰਗਰੂਰ ਜ਼ਿਲ੍ਹੇ ਦੇ ਪਿੰਡ ਮੌਲੀਵਾਲਾ ਦਾ ਗੁਰਇਕਬਾਲ ਸਿੰਘ ਆਪਣੀ ਕਾਰ ‘ਤੇ ਸਵਾਰ ਹੋ ਕੇ ਬਠਿੰਡਾ ਤੋਂ ਸੰਗਰੂਰ ਨੂੰ ਜਾ ਰਿਹਾ ਸੀ। ਜਦੋਂ ਉਨ੍ਹਾਂ ਦੀ ਗੱਡੀ ਪਿੰਡ ਜੇਠੂਕੇ ਨੇੜੇ ਪੁੱਜੀ ਤਾਂ ਸੜਕ ਕਿਨਾਰੇ ਖੜ੍ਹੇ ਟਰਾਲੇ ਨਾਲ ਟਕਰਾ ਗਈ। ਸਿੱਟੇ ਵਜੋਂ ਗੁਰਇਕਬਾਲ ਸਿੰਘ ਸਮੇਤ ਉਸ ਦੇ ਇੱਕ ਸਾਥੀ ਅਤੇ ਬੱਚੇ ਦੀ ਮੌਤ ਹੋ ਗਈ, ਜਦੋਂਕਿ ਦੋ ਔਰਤਾਂ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਈਆਂ ਹਨ।
ਇਸ ਦੌਰਾਨ ਸਹਾਰਾ ਜਨਸੇਵਾ ਰਾਮਪੁਰਾ ਦੇ ਮੈਂਬਰਾਂ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਰਾਮਪੁਰਾ ਦੇ ਸਿਵਲ ਹਸਪਤਾਲ ‘ਚ ਇਲਾਜ ਲਈ ਲਿਆਂਦਾ ਗਿਆ ਪਰ ਡਾਕਟਰਾਂ ਨੇ ਦੋ ਜ਼ਖ਼ਮੀਆਂ ਨੂੰ ਆਦੇਸ਼ ਹਸਪਤਾਲ ਰੈਫਰ ਕਰ ਦਿੱਤਾ ਗਿਆ, ਜਿੱਥੇ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ ਜਦੋਂਕਿ ਇਕ ਵਿਅਕਤੀ ਦੀ ਰਾਮਪੁਰਾ ਹਸਪਤਾਲ ‘ਚ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ : PWRDA ਧਰਤੀ ਹੇਠਲੇ ਪਾਣੀ ਨੂੰ ਕੱਢਣ ਲਈ ਦੇਵੇਗਾ ਐਡ-ਅੰਤਰਿਮ ਇਜਾਜ਼ਤ