ਪੰਜਾਬ ਦੇ ਲੁਧਿਆਣਾ ‘ਚ ਤੇਜ਼ ਰਫਤਾਰ ਥਾਰ ਦੇ ਕਹਿਰ ਕਾਰਨ ਲੋਕਾਂ ਵਿੱਚ ਹਫੜਾ-ਦਫੜੀ ਮੱਚ ਗਈ। ਮਾਮਲਾ ਚੌਰਾ ਬਾਜ਼ਾਰ ਦਾ ਹੈ, ਇੱਥੇ ਇੱਕ ਦੁਕਾਨਦਾਰ ਦੁਕਾਨ ਦੇ ਬਾਹਰ ਖੜੇ 2 ਨੌਜਵਾਨਾਂ ਭਰਾਵਾਂ ਨੂੰ ਅਚਾਨਕ ਇੱਕ ਤੇਜ਼ ਰਫ਼ਤਾਰ ਬੇਕਾਬੂ ਥਾਰ ਚਾਲਕ ਨੇ ਕੁਚਲ ਦਿੱਤਾ। ਦੱਸਿਆ ਜਾ ਰਿਹਾ ਹੈ, ਦੋਵੇ ਭਰਾ ਆਪਣੀ ਭੈਣ ਦੇ ਵਿਆਹ ਦੀ ਖਰੀਦਦਾਰੀ ਕਰਨ ਲਈ ਬਾਜ਼ਾਰ ਆਏ ਸਨ। ਹਾਦਸੇ ਵਿੱਚ ਤਿੰਨ ਲੋਕ ਗੰਭੀਰ ਜ਼ਖ਼ਮੀ ਹੋਏ ਹਨ।
ਇਸ ਭਿਆਨਕ ਹਾਦਸੇ ‘ਤੋਂ ਬਾਅਦ ਲੋਕਾਂ ਵਿਚ ਹੜਕੰਪ ਮਚ ਗਿਆ। ਆਸ-ਪਾਸ ਦੇ ਦੁਕਾਨਦਾਰ ਇਕੱਠੇ ਹੋਏ। ਦੁਕਾਨਦਾਰਾਂ ਨੇ ਥਾਰ ਚਾਲਕ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਪਰ ਉਹ ਮੌਕੇ ‘ਤੋਂ ਫਰਾਰ ਹੋ ਗਿਆ। ਹਾਦਸੇ ‘ਚ ਜ਼ਖਮੀ ਹੋਏ ਤਿੰਨੋਂ ਨੌਜਵਾਨਾਂ ਨੂੰ ਹਸਪਤਾਲ ਲਿਜਾਇਆ ਗਿਆ। ਇਨ੍ਹਾਂ ਦੀ ਪਛਾਣ ਵਰੁਣ, ਸ਼ਰਨਜੀਤ ਅਤੇ ਮਨਿੰਦਰ ਸਿੰਘ ਵਜੋਂ ਹੋਈ ਹੈ। ਸ਼ਰਨਜੀਤ ਅਤੇ ਮਨਿੰਦਰ ਦੋਵੇਂ ਫਤਿਹਗੜ੍ਹ ਸਾਹਿਬ ਤੋਂ ਆਏ ਸਨ। ਸ਼ਰਨਜੀਤ ਅਤੇ ਵਰੁਣ ਦੀਆਂ ਲੱਤਾਂ ਟੁੱਟ ਗਈਆਂ ਹਨ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦੀ ਇਕ ਹੋਰ ਪਹਿਲ, CM ਮਾਨ ਨੇ ਭਾਰਤ ਦਾ ਪਹਿਲਾ ਈ-ਟਿੰਬਰ ਪੋਰਟਲ ਕੀਤਾ ਲਾਂਚ
ਇਹ ਘਟਨਾ ਸਥਾਨ ‘ਤੇ ਲੱਗੇ ਸੀਸੀਟੀਵੀ ਕੈਮਰਿਆਂ ‘ਚ ਕੈਦ ਹੋ ਗਈ ਹੈ। ਇਸ ਦੇ ਨਾਲ ਹੀ ਦੁਕਾਨਦਾਰ ਨੇ ਦੱਸਿਆ ਕਿ ਉਸ ਦਾ 1 ਲੱਖ ਤੋਂ ਵੱਧ ਦਾ ਨੁਕਸਾਨ ਹੋਇਆ ਹੈ। ਇਸ ਘਟਨਾ ਸਬੰਧੀ ਥਾਣਾ ਕੋਤਵਾਲੀ ਦੀ ਪੁਲਿਸ ਨੂੰ ਸੂਚਿਤ ਕੀਤਾ ਗਿਆ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਫੁਟੇਜ ਕਬਜ਼ੇ ਵਿਚ ਲੈ ਲਿਆ ਹੈ। ਪੁਲਿਸ ਮੁਲਜ਼ਮਾਂ ਦੀ ਪਛਾਣ ਕਰਨ ‘ਚ ਜੁੱਟ ਗਈ ਹੈ। ਸੂਚਨਾ ਅਨੁਸਾਰ ਨੌਜਵਾਨ ਨੇੜਲੇ ਇਲਾਕੇ ਦੇ ਹੀ ਦੱਸੇ ਜਾ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -: