The annual budget : ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲਾਨਾ ਬਜਟ ਇਜਲਾਸ ਅੱਜ SGPC ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ‘ਚ ਪੇਸ਼ ਕੀਤਾ ਗਿਆ। ਇਸ ਬਾਰੇ ਐੱਸ. ਜੀ. ਪੀ. ਸੀ. ਵੱਲੋਂ 9 ਅਰਬ 81 ਕਰੋੜ 94 ਲੱਖ ਰੁਪਏ ਦਾ ਬਜਟ ਪੇਸ਼ ਕੀਤਾ ਗਿਆ ਹੈ। ਪਿਛਲੇ ਸਾਲ ਇਹ ਬਜਟ 12 ਅਰਬ 30 ਕਰੋੜ 30 ਲੱਖ ਰੁਪਏ ਦਾ ਸੀ। ਬਜਟ ‘ਤੇ ਭਾਵੇਂ ਹੀ ਸਰਬਸੰਮਤੀ ਨਾਲ ਮੋਹਰ ਲੱਗੀ ਪਰ ਮੈਂਬਰਾਂ ‘ਚ ਬਜਟ ਨੂੰ ਲੈ ਕੇ ਕੁਝ ਖਦਸ਼ੇ ਵੀ ਹਨ।
ਬਜਟ ਇਜਲਾਸ ‘ਚ ਕਈ ਮੈਂਬਰਾਂ ਨੇ ਵਿਰੋਧ ਦਰਜ ਕਰਵਾਇਆ। ਬਹੁਤ ਸਾਲਾਂ ਬਾਅਦ ਇਹ ਪਹਿਲੀ ਵਾਰ ਹੈ ਕਿ ਇਸ ਵਾਰ ਬਜਟ ਦੀਆਂ ਕਾਪੀਆਂ ਹੀ SGPC ਦੇ ਮੈਂਬਰਾਂ ਨੂੰ ਨਹੀਂ ਭੇਜੀਆਂ ਗਈਆਂ ਸਨ। ਜੇਕਰ ਬਜਟ ਦੀਆਂ ਕਾਪੀਆਂ ਹੀ ਮੈਂਬਰਾਂ ਨੂੰ ਨਾ ਭੇਜੀਆਂ ਜਾਣ ਤਾਂ ਚਰਚਾ ਕਿਸ ‘ਤੇ ਕੀਤੀ ਜਾਵੇਗੀ। ਇਸ ਨੂੰ ਲੈ ਕੇ ਐੱਸ. ਜੀ. ਪੀ. ਸੀ. ਦੇ ਬਹੁ-ਗਿਣਤੀ ਮੈਂਬਰਾਂ ‘ਚ ਕਾਫੀ ਰੋਸ ਦੇਖਣ ਨੂੰ ਮਿਲ ਰਿਹਾ ਹੈ।
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਦਾ ਸਾਲਾਨਾ ਬਜਟ ਇਸ ਤੋਂ ਪਹਿਲਾਂ 28 ਮਾਰਚ ਨੂੰ ਰੱਖਿਆ ਗਿਆ ਸੀ ਪਰ ਕੋਰੋਨਾ ਮਹਾਂਮਾਰੀ ਫੈਲਣ ਕਰਕੇ ਇਹ ਮੁਲਤਵੀ ਕਰ ਦਿੱਤਾ ਗਿਆ ਸੀ। ਇਸੇ ਦੌਰਾਨ ਕੁਝ ਸਿੱਖ ਜਥੇਬੰਦੀਆਂ ਵੱਲੋਂ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਜ਼ਮੀਰ ਨੂੰ ਹਲੂਣਾ ਦੇਣ ਲਈ ਦਿੱਤੇ ਸੱਦੇ ਕਾਰਨ ਸ਼੍ਰੋਮਣੀ ਕਮੇਟੀ ਕੰਪਲੈਕਸ ਦੇ ਬਾਹਰ ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮ ਤਾਇਨਾਤ ਹਨ।