The captain discussed : ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਡੀਓ ਕਾਨਫਰਿਸੰਗ ਰਾਹੀਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਗੱਲਬਾਤ ਕੀਤੀ। ਉਨ੍ਹਾਂ ਨਾਲ ਹੋਰ 7 ਸੂਬਿਆਂ ਦੇ ਮੁੱਖ ਮੰਤਰੀ ਵੀ ਸਨ। ਮੁੱਖ ਮੰਤਰੀ ਨੇ ਸੋਨੀਆ ਗਾਂਧੀ ਨੂੰ ਪੰਜਾਬ ਵਿਚ ਕੋਰੋਨਾ ਦੇ ਹਾਲਾਤਾਂ ਬਾਰੇ ਦੱਸਿਆ ਤੇ ਨਾਲ ਹੀ ਸੂਬੇ ਵਿਚ ਵਧ ਰਹੇ ਪਾਜੀਟਿਵ ਕੇਸਾਂ ਤੇ ਮੌਤਾਂ ਦੀ ਗਿਣਤੀ ‘ਤੇ ਚਿੰਤਾ ਵੀ ਪ੍ਰਗਟਾਈ। ਹੋਰਨਾਂ ਮੁੱਦਿਆਂ ‘ਤੇ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਕੋਰੋਨਾ ਸੂਬੇ ਵਿਚ ਆਪਣੀ ਚਰਮ ਸੀਮਾ ‘ਤੇ ਹੈ ਤੇ ਅਜਿਹੇ ਹਾਲਾਤਾਂ ਵਿਚ ਸਿੱਖਿਅਕ ਅਦਾਰਿਆਂ ਨੂੰ ਖੋਲ੍ਹਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ ਕਿਉਂਕਿ ਉਨ੍ਹਾਂ ਲਈ ਵਿਦਿਆਰਥੀਆਂ ਦੀ ਜਾਨ ਸਭ ਤੋਂ ਉਪਰ ਹੈ।
ਇਸ ਤੋਂ ਇਲਾਵਾ ਕੈਪਟਨ ਨੇ ਸੋਨੀਆ ਗਾਂਧੀ ਨਾਲ GST ਦੇ ਬਕਾਏ ਬਾਰੇ ਵੀ ਗੱਲਬਾਤ ਕੀਤੀ ਤੇ ਕਿਹਾ ਕਿ ਉਨ੍ਹਾਂ ਨੂੰ ਕੇਂਦਰ ਵਲੋਂ ਕਿਸੇ ਤਰ੍ਹਾਂ ਦੀ ਕੋਈ ਵਿੱਤੀ ਮਦਦ ਨਹੀਂ ਮਿਲ ਰਹੀ ਜਿਸ ਕਾਰਨ ਅਸੀਂ ਆਰਥਿਕ ਪੱਖ ਤੋਂ ਕਾਫੀ ਪਛੜ ਰਹੇ ਹਾਂ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਵਿਦਿਆਰਥੀਆਂ ਦੇ ਵਜ਼ੀਫੇ ਵਾਲੇ ਮੁੱਦੇ ‘ਤੇ ਵੀ ਕੋਈ ਹੱਲ ਨਹੀਂ ਨਿਕਲ ਰਿਹਾ। ਪੰਜਾਬ ‘ਚ ਸਭ ਤੋਂ ਵਧ SC ਵਿਦਿਆਰਥੀ ਹਨ ਪਰ ਕੇਂਦਰ ਵਲੋਂ ਵਜ਼ੀਫੇ ਦਾ ਪੈਸਾ ਨਹੀਂ ਦਿੱਤਾ ਜਾ ਰਿਹਾ ਜਿਸ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਦਾ ਕਾਫੀ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪ੍ਰੀਖਿਆ ਸਬੰਧੀ ਮੁੱਦਿਆਂ ਨੂੰ ਲੈ ਕੇ ਉਨ੍ਹਾਂ ਨਾਲ ਕੋਈ ਵਿਚਾਰ-ਵਟਾਂਦਰਾ ਨਹੀਂ ਕੀਤਾ ਗਿਆ। ਕੈਪਟਨ ਨੇ ਕਿਹਾ ਕਿ ਉਹ ਪ੍ਰੀਖਿਆ ਮੁੱਦੇ ਨੂੰ ਲੈ ਕੇ ਸੁਪਰੀਮ ਕੋਰਟ ‘ਚ ਜਾਣਗੇ।