The Chief Minister : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਦੀ ਲੱਦਾਖ ਦੀ ਗਲਵਾਨ ਘਾਟੀ ਵਿਚ ਚੀਨ ਨਾਲ ਹੋਈ ਝੜਪ ਵਿਚ 3 ਭਾਰਤੀ ਫੌਜੀਆਂ ਦੇ ਮਾਰੇ ਜਾਣ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਤੇ ਨਾਲ ਹੀ ਉਨ੍ਹਾਂ ਨੇ ਭਾਰਤ ਸਰਕਾਰ ਨੂੰ ਇਸ ਦਾ ਜਵਾਬ ਦੇਣ ਦਾ ਵੀ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸਾਡੇ ਸੈਨਿਕ ਕੋਈ ਖੇਡ ਨਹੀਂ ਕਿ ਜਿਹੜੇ ਸਾਡੀਆਂ ਸਰਹੱਦਾਂ ਦੀ ਰਾਖੀ ਕਰਦੇ ਹਨ ਉਨ੍ਹਾਂ ਨੂੰ ਥੋੜ੍ਹੇ ਦਿਨਾਂ ਬਾਅਦ ਮਾਰ ਦਿੱਤਾ ਜਾਂ ਜ਼ਖਮੀ ਕਰ ਦਿੱਤਾ ਜਾਵੇ। ਨਾਲ ਹੀ ਉਨ੍ਹਾਂ ਕਿਹਾ ਕਿ ਇਹ ਹੋਇਆ ਵੀ ਉਸ ਸਮੇਂ ਜਦੋਂ ਦੋਵਾਂ ਦੇਸ਼ਾਂ ਵਿਚਾਲੇ ਕਾਫੀ ਦਿਨਾਂ ਤੋਂ ਤਣਾਅ ਦੀ ਸਥਿਤੀ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਜੇ ਅਸੀਂ ਇਸ ਸਮੇਂ ਚੁਪ ਰਹਿੰਦੇ ਹਾਂ ਤਾਂ ਚੀਨ ਵਲੋਂ ਕੀਤੀ ਗਈ ਹਿੰਸਾ ਨੂੰ ਹੋਰ ਬਲ ਮਿਲ ਸਕਦਾ ਹੈ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਭਾਰਤ ਵਲੋਂ ਚੀਨ ਦੁਆਰਾ ਵਾਰ-ਵਾਰ ਕੀਤੇ ਜਾ ਰਹੇ ਹਮਲਿਆਂ ਦਾ ਕਰਾਰਾ ਜਵਾਬ ਦਿੱਤਾ ਜਾਵੇ। ਕੈਪਟਨ ਨੇ ਕਿਹਾ ਕਿ ਭਾਰਤ ਜੰਗ ਨਹੀਂ ਚਾਹੁੰਦਾ ਤੇ ਨਾਲ ਹੀ ਉਹ ਚੀਨ ਦੀਆਂ ਹਿੰਸਕ ਗਤੀਵਿਧੀਆਂ ਨੂੰ ਬਰਦਾਸ਼ਤ ਕਰ ਸਕਦਾ। ਸਮੇਂ ਦੀ ਲੋੜ ਅਨੁਸਾਰ ਸਭ ਤੋਂ ਪਹਿਲਾਂ ਸਰਹੱਦ ‘ਤੇ ਤਣਾਅ ਦੀ ਸਥਿਤੀ ਨੂੰ ਕੰਟਰੋਲ ਕਰਨਾ ਸਭ ਤੋਂ ਜ਼ਰੂਰੀ ਹੈ ਤੇ ਨਾਲ ਹੀ ਚੀਨ ਵਲੋਂ ਕੀਤੇ ਜਾ ਰਹੇ ਘੁਸਪੈਠ ਨੂੰ ਰੋਕਣ ਲਈ ਭਾਰਤ ਸਰਕਾਰ ਵਲੋਂ ਸਖਤ ਕਾਰਵਾਈ ਕੀਤੇ ਜਾਣ ਦੀ ਜ਼ਰੂਰਤ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਗਲਤ ਕਾਰਵਾਈਆਂ ਚੀਨ ਵਲੋਂ ਕੀਤੀਆਂ ਜਾ ਰਹੀਆਂ ਹਨ। ਚੀਨ ਨੇ ਭਾਰਤੀ ਫੌਜ ਤੇ ਦੋ ਸੈਨਿਕਾਂ ਨੂੰ ਬੁਰੀ ਤਰ੍ਹਾਂ ਮਾਰਿਆ ਤੇ ਹੁਣ ਆਪਣੀ ਇਸ ਗਲਤੀ ਨੂੰ ਨਹੀਂ ਮੰਨ ਰਿਹਾ ਤੇ ਸਾਰਾ ਦੋਸ਼ ਭਾਰਤ ‘ਤੇ ਇਕ ਤਰਫਾ ਕਾਰਵਾਈ ਕਹਿ ਕੇ ਲਗਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਰਤ-ਚੀਨ ਸਰਹੱਦ ਦੇ ਲੱਦਾਖ ਸੈਕਟਰ ਅੰਦਰ ਤਣਾਅ ਦਾ ਵਧਣਾ ਚੀਨੀ ਫੌਜ ਵਲੋਂ ਭਾਰਤੀ ਖੇਤਰ ਅੰਦਰ ਕੀਤੇ ਜਾ ਰਹੇ ਵਾਰ-ਵਾਰ ਹਮਲਿਆਂ ਦਾ ਨਤੀਜਾ ਹੈ। ਕੈਪਟਨ ਨੇ ਕੇਂਦਰ ਨੂੰ ਵੀ ਇਸ ਮਾਮਲੇ ਵਿਚ ਆਪਣੀ ਦਖਲ ਦੇਣ ਲਈ ਕਿਹਾ ਤੇ ਨਾਲ ਹੀ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਅਜਿਹੇ ਮਾਮਲਿਆਂ ਨੂੰ ਹਲਕੇ ਵਿਚ ਨਾ ਲਿਆ ਜਾਵੇ।