The Chief Minister : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ ਕਰਨਗੇ। ਇਹ ਪ੍ਰੋਗਰਾਮ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਸਿੱਧਾ ਪ੍ਰਸਾਰਿਤ ਕੀਤਾ ਜਾਵੇਗਾ। ਇਸ ਰਾਸ਼ਨ ਕਾਰਡ ਦਾ ਫਾਇਦਾ ਇਹ ਹੋਵੇਗਾ ਕਿ ਹੁਣ ਲਾਭਪਾਤਰੀ ਬਿਨਾਂ ਕਿਸੇ ਹੋਰ ਦਸਤਾਵੇਜ਼ ਤੋਂ ਪੰਜਾਬ ਦੇ ਕਿਸੇ ਵੀ ਕੋਨੇ ਤੋਂ ਰਾਸ਼ਨ ਲੈ ਸਕਣਗੇ। ਮੁੱਖ ਮੰਤਰੀ ਨੇ ਸੂਬੇ ਭਰ ਵਿੱਚ 1.41 ਕਰੋੜ ਲਾਭਪਾਤਰੀਆਂ ਨੂੰ ਕਵਰ ਕਰਨ ਲਈ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ ਕੀਤੀ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਰਾਸ਼ਟਰੀ ਖੁਰਾਕ ਅਧੀਨ ਨਾ ਆਉਣ ਵਾਲੇ 9 ਲੱਖ ਲਾਭਪਾਤਰੀਆਂ ਨੂੰ ਸਬਸਿਡੀ ਰਾਸ਼ਨ ਮੁਹੱਈਆ ਕਰਾਉਣ ਲਈ ਇੱਕ ਵੱਖਰੀ ਰਾਜ-ਫੰਡ ਯੋਜਨਾ ਦਾ ਵੀ ਐਲਾਨ ਕੀਤਾ।
ਇਹ ਸਕੀਮ ਭਾਰਤ ਦੇ 26 ਸੂਬਿਆਂ ਪੰਜਾਬ, ਬਿਹਾਰ, ਗੋਆ, ਹਿਮਾਚਲ ਪ੍ਰਦੇਸ਼, ਦਾਦਰਾ, ਨਗਰ ਹਵੇਲੀ, ਆਂਧਾਰ ਪ੍ਰਦੇਸ਼, ਹਰਿਆਣਾ, ਕਲਕੱਤਾ, ਮਹਾਰਾਸ਼ਟਰ, ਓਡੀਸ਼ਾ, ਸਿਕਮ, ਮਿਜ਼ੋਰਮ, ਤੇਲੰਗਾਨਾ, ਕੇਰਲਾ, ਦਮਨ, ਦੀਓ, ਗੁਜਰਾਤ, ਉੱਤਰ ਪ੍ਰਦੇਸ਼, ਤ੍ਰਿਪੁਰਾ, ਰਾਜਸਥਾਨ, ਮੱਧ ਪ੍ਰਦੇਸ਼, ਝਾਰਖੰਡ ਆਦਿ ਸੂਬਿਆਂ ‘ਚ 1 ਸਤੰਬਰ ਤੋਂ ਸ਼ੁਰੂ ਹੋ ਚੁੱਕੀ ਹੈ। ਇਸ ਮੌਕੇ ਮੁੱਖ ਮੰਤਰੀ ਨੇ ਸਮੂਹ ਪੰਜਾਬ ਵਾਸੀਆਂ ਨੂੰ ਵਧਾਈ ਦਿੱਤੀ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੀ ‘ਇਕ ਦੇਸ਼, ਇਕ ਰਾਸ਼ਨ ਕਾਰਡ’ ਸਕੀਮ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ।
ਪੂਰੇ ਭਾਰਤ ‘ਚ 82 ਕਰੋੜ ਕਾਰਡ ਧਾਰਕ ਬਾਇਓਮੀਟਰਕ ਮਸ਼ੀਨ ਰਾਹੀਂ ਇਸ ਰਾਸ਼ਨ ਸਕੀਮ ਦਾ ਲਾਭ ਲੈ ਸਕਣਗੇ ਜਿਸ ਅਧੀਨ ਜਨਤਕ ਵੰਡ ਪ੍ਰਣਾਲੀ ਤਹਿਤ ਪੀ. ਡੀ. ਐੱਸ. ਤਹਿਤ ਕੰਮ ਕਰ ਰਹੇ ਦੇਸ਼ ਦੇ ਲਗਭਗ 6 ਲੱਖ ਡਿਪੂ ਹੋਲਡਰ ਦੇਸ਼ ਦੇ ਕਿਸੇ ਵੀ ਹਿੱਸੇ ‘ਚ ਆਪਣਾ ਸਸਤਾ ਅਨਾਜ ਪ੍ਰਾਪਤ ਕਰ ਸਕਣਗੇ ਤੇ ਹੁਣ ਪੰਜਾਬ ‘ਚ ਵੀ ‘ਇੱਕ ਦੇਸ਼ ਇੱਕ ਰਾਸ਼ਨ’ ਕਾਰਡ ਲਾਗੂ ਹੋ ਚੁੱਕਾ ਹੈ। ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵੀ ਮੌਜੂਦ ਸਨ।