The deadline to : ਕੋਰੋਨਾ ਕਾਲ ਦੌਰਾਨ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਪੰਜਾਬ ਸਰਕਾਰ ਵੱਲੋਂ 24 ਸਤੰਬਰ ਤੋਂ 30 ਸਤੰਬਰ ਤੱਕ 6ਵਾਂ ਸੂਬਾ ਪੱਧਰੀ ਮੈਗਾ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ। ਅੱਜ ਇੱਥੋਂ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਆਨਲਾਈਨ ਵੈਬ ਪੋਰਟਲ ਵਿੱਚ ਤਕਨੀਕੀ ਖ਼ਰਾਬੀ ਆਉਣ ਕਰਕੇ ਨੌਕਰੀ ਦੀ ਤਲਾਸ਼ ਰਹੇ ਨੌਜਵਾਨਾਂ ਨੂੰ ਨੌਕਰੀਆਂ ਲਈ ਅਪਲਾਈ ਕਰਨ ਵਿੱਚ ਕੁਝ ਦਿੱਕਤ ਆ ਰਹੀ ਸੀ। ਉਨਾਂ ਦੱਸਿਆ ਕਿ ਹੁਣ ਤਕਨੀਕੀ ਖਾਮੀ ਨੂੰ ਦੂਰ ਕਰ ਦਿੱਤਾ ਗਿਆ ਹੈ ਅਤੇ ਵੈਬ ਪੋਰਟਲ ਪੂਰੀ ਤਰਾਂ ਕਾਰਜਸ਼ੀਲ ਹੈ। ਇਸ ਲਈ ਉਮੀਦਵਾਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ 6ਵੇਂ ਸੂਬਾ ਪੱਧਰੀ ਰੋਜ਼ਗਾਰ ਮੇਲੇ ਲਈ ਅਪਲਾਈ ਕਰਨ ਦੀ ਮਿਤੀ ਨੂੰ ਹੋਰ ਅੱਗੇ ਵਧਾ ਦਿੱਤਾ ਗਿਆ ਹੈ। ਨੌਕਰੀ ਲੱਭ ਰਹੇ ਨੌਜਵਾਨ 17 ਸਤੰਬਰ 2020 ਤੱਕ ਵੈੱਬਪੋਰਟਲ ‘ਤੇ ਆਨਲਾਈਨ ਅਪਲਾਈ ਕਰ ਸਕਦੇ ਹਨ ਤੇ ਅਪਲਾਈ ਕਰਨ ‘ਚ ਜੇਕਰ ਕਿਸੇ ਉਮੀਦਵਾਰ ਨੂੰ ਕੋਈ ਮੁਸ਼ਕਲ ਆਉਂਦੀ ਹੈ ਤਾਂ ਉਹ ਜਿਲ੍ਹਾ ਕਾਰੋਬਾਰ ਕਾਰੋਬਾਰ ਅਤੇ ਰੋਜ਼ਗਾਰ ਬਿਊਰੋ (ਡੀਬੀਈਈ) ਦੇ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ। ਜ਼ਿਲਾ ਰੋਜ਼ਗਾਰ ਬਿਊਰੋ ਮੇਲੇ ਲਈ ਅਪਲਾਈ ਲਈ ਉਮੀਦਵਾਰਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰੇਗਾ। ਇਸ ਲਈ ਹੈਲਪਲਾਈਨ ਨੰਬਰਾਂ ਵੀ ਦਿੱਤੇ ਗਏ ਹਨ ਜਿਸ ‘ਤੇ ਗੱਲ ਕਰਕੇ ਉਹ ਆਪਣੀ ਸਾਰੀ ਸਮੱਸਿਆ ਦੱਸ ਸਕਦੇ ਹਨ ਤੇ ਹੱਲ ਲੱਭ ਸਕਦੇ ਹਨ।
ਕੋਵਿਡ-19 ਸਬੰਧੀ ਸਿਹਤ ਪ੍ਰੋਟੋਕੋਲ ਨੂੰ ਧਿਆਨ ਵਿੱਚ ਰੱਖਦਿਆਂ ਰੋਜ਼ਗਾਰ ਮੇਲੇ ਵਿਚ ਲੋਕਾਂ ਦੇ ਨਿੱਜੀ ਤੌਰ ‘ਤੇ ਸ਼ਮੂਲੀਅਤ ਨੂੰ ਦੇਖਦਿਆਂ ਜਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹੈਂਡ ਸੈਨੀਟਾਈਜ਼ਰ ਅਤੇ ਥਰਮਲ ਸਕੈਨਿੰਗ ਤੋਂ ਇਲਾਵਾ ਸਮਾਗਮ ਵਾਲੀ ਥਾਂ ‘ਤੇ ਰੋਗਾਣੂ ਨਾਸ਼ਕ ਦਾ ਛਿੜਕਾਅ ਵੀ ਕੀਤਾ ਜਾਵੇਗਾ। ਇਸ ਲਈ ਨੌਕਰੀ ਦੇ ਚਾਹਵਾਨਾਂ ਨੂੰ ਆਪਣੇ ਸੁਨਹਿਰੀ ਭਵਿੱਖ ਲਈ ਇਸ ਰੁਜ਼ਗਾਰ ਮੇਲੇ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜਿਹੜੇ ਉਮੀਦਵਾਰ ਪੋਰਟਲ ‘ਤੇ ਰਜਿਸਟਰਡ ਤਾਂ ਹਨ ਪਰ ਉਨ੍ਹਾਂ ਨੇ ਇਸ ਮੈਗਾ ਰੋਜ਼ਗਾਰ ਮੇਲੇ ਵਿੱਚ ਉਪਲਬਧ ਖਾਲੀ ਅਸਾਮੀਆਂ ਲਈ ਖਾਸ ਤੌਰ ‘ਤੇ ਬਿਨੈ ਨਹੀਂ ਕੀਤਾ, ਉਨ੍ਹਾਂ ਉਮੀਦਵਾਰਾਂ ਲਈ ਵੈਬ ਪੋਰਟਲ ਉੱਤੇ ਉਪਲਬਧ ਖਾਲੀ ਅਸਾਮੀਆਂ ਦੀ ਆਨਲਾਈਨ ਚੋਣ ਕਰਨਾਂ ਜਾਂ ਜ਼ਿਲਾ ਰੋਜ਼ਗਾਰ ਬਿਊਰੋ ਦਫ਼ਤਰ ਨਾਲ ਸੰਪਰਕ ਕਰਕੇ ਅਸਾਮੀਆਂ ਦੀ ਚੋਣ ਕਰਨੀ ਜ਼ਰੂਰੀ ਹੈ।