Third death due : ਕੋਰੋਨਾ ਦਾ ਕਹਿਰ ਥੰਮ੍ਹਣ ਦਾ ਨਾਂ ਨਹੀਂ ਰੈ ਰਿਹਾ। ਸੂਬੇ ਵਿਚ ਮਰਨ ਵਾਲਿਆਂ ਦੀ ਗਿਣਤੀ ਵੀ ਬਹੁਤ ਰਫਤਾਰ ਨਾਲ ਵਧ ਰਹੀ ਹੈ। ਜਿਲ੍ਹਾ ਤਰਨਤਾਰਨ ਵਿਖੇ ਇਕ ਵਿਅਕਤੀ ਦੀ ਮੌਤ ਹੋ ਗਈ, ਜਿਸ ਦੀ ਰਿਪੋਰਟ ਬਾਅਦ ਵਿਚ ਕੋਰੋਨਾ ਪਾਜੀਟਿਵ ਪਾਈ ਗਈ। ਇਸ ਤੋਂ ਪਹਿਲਾਂ ਜਿਲ੍ਹੇ ਵਿਚ ਕੋਰੋਨਾ ਨਾਲ ਦੋ ਹੋਰ ਮੌਤਾਂ ਹੋ ਚੁੱਕੀਆਂ ਹਨ। ਮ੍ਰਿਤਕ ਦੇ ਅੰਤਿਮ ਸਸਕਾਰ ਦੀਆਂ ਸਾਰੀਆਂ ਤਿਆਰੀਆਂ ਕੋਵਿਡ-19 ਨਿਯਮਾਂ ਤਹਿਤ ਮੁਕੰਮਲ ਕਰ ਲਈਆਂ ਗਈਆਂ ਹਨ।
ਮ੍ਰਿਤਕ ਦੀ ਪਛਾਣ ਗੁਰਮੀਤ ਸਿੰਘ (50) ਪੁੱਤਰ ਹਰਜਿੰਦਰ ਸਿੰਘ ਵਾਸੀ ਦੀਪ ਐਵੇਨਿਊ ਦੇ ਤੌਰ ‘ਤੇ ਹੋਈ। ਦੱਸਿਆ ਜਾ ਰਿਹਾ ਹੈ ਕਿ ਉਸ ਦਿਲ ਦੀ ਬੀਮਾਰੀ ਤੋਂ ਪੀੜਤ ਸੀ ਜਿਸ ਕਾਰਨ ਉਸ ਨੂੰ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਸੀ ਤੇ ਕੋਰੋਨਾ ਕਾਲ ਦੌਰਾਨ ਅਹਿਤਿਆਤ ਦੇ ਤੌਰ ‘ਤੇ ਸੈਂਪਲ ਵੀ ਭੇਜੇ ਗਏ ਸਨ ਜਿਸ ਦੀ ਰਿਪੋਰਟ ਪਾਜੀਟਿਵ ਪਾਈ ਗਈ ਤੇ ਬੀਤੇ ਦਿਨੀਂ ਉਕਤ ਵਿਅਕਤੀ ਦੀ ਮੌਤ ਹੋ ਗਈ। ਇਹ ਜਾਣਕਾਰੀ ਸਿਵਲ ਸਰਜਨ ਡਾ. ਅਨੂਪ ਕੁਮਾਰ ਵਲੋਂ ਦਿੱਤੀ ਗਈ। ਮ੍ਰਿਤਕ ਦਾ ਅੰਤਿਮ ਸਸਕਾਰ ਅੱਜ ਕੀਤਾ ਜਾਵੇਗਾ। ਇਸ ਤੋਂ ਇਲਾਵਾ ਤਰਨਤਾਰਨ ਤੋਂ ਇਕ ਮਰੀਜ਼ ਨੂੰ ਠੀਕ ਹੋਣ ‘ਤੇ ਘਰ ਭੇਜ ਦਿੱਤਾ ਗਿਆ।
ਕਲ ਤਕ ਸੂਬੇ ‘ਚ ਕੁੱਲ 269037 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 4769 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 3192 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ ‘ਚ 1457 ਲੋਕ ਐਕਟਿਵ ਮਰੀਜ਼ ਹਨ। ਕੋਰੋਨਾ ਵਾਇਰਸ ਨਾਲ ਸੂਬੇ ਵਿਚ 115 ਲੋਕਾਂ ਦੀ ਮੌਤ ਹੋ ਚੁੱਕੀ ਹੈ।