ਲੁਧਿਆਣਾ : ਪੰਜਾਬ ’ਚ ਪੁਲਿਸ ਵੱਲੋਂ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਲੁਧਿਆਣਾ ਦੇ ਇਕ ਅਪਾਰਟਮੈਂਟ ’ਚ ਧਮਕੀ ਭਰਿਆ ਪੱਤਰ ਮਿਲਣ ਤੋਂ ਬਾਅਦ ਲੁਧਿਆਣਾ ਦੀ ਪੁਲਿਸ ਚੌਕਸ ਹੋ ਗਈ ਹੈ। ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਲੁਧਿਆਣਾ ’ਚ ਅੱਤਵਾਦੀ ਹਮਲਾ ਹੋਣ ਦੀ ਸੰਭਾਵਨਾ ਹੈ। ਇਸ ਲਈ ਬੀਤੇ ਦਿਨ ਐਤਵਾਰ ‘ਤੋਂ ਲੁਧਿਆਣਾ ਪੁਲਿਸ ਮੁਸਤੈਦ ਹੋ ਗਈ ਹੈ।
ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਇਸ ਮਾਮਲੇ ਸਬੰਧੀ ਚੈਕਿੰਗ ਕਰ ਰਹੀ ਹੈ। DCP ਵਰਿੰਦਰ ਸਿੰਘ ਬਰਾੜ ਸਣੇ ਹੋਰ ਕਈ ਉੱਚ ਅਧਿਕਾਰੀਆਂ ਨਾਲ ਸ਼ਹਿਰ ਦੀਆਂ ਜਨਤਕ ਥਾਵਾਂ ਦੀ ਚੈਕਿੰਗ ਵੀ ਕੀਤੀ ਜਾ ਰਹੀ ਹੈ। ਬੱਸ ਸਟੈਂਡ ‘ਤੇ ਲੋਕਾਂ ਦੇ ਸਮਾਨ ਚੈੱਕ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਪਾਰਕਿੰਗ ਅਤੇ ਬੱਸਾਂ ਤੱਕ ਦੀ ਵੀ ਤਲਾਸ਼ੀ ਲਈ ਜਾ ਰਹੀ ਹੈ।
ਇਹ ਵੀ ਪੜ੍ਹੋ:ਪੰਜਾਬ ਪੁਲਿਸ ‘ਚ ਭਰਤੀ ਲੈਣ ਵਾਲਿਆਂ ਲਈ ਵੱਡੀ ਖ਼ੁਸ਼ਖ਼ਬਰੀ, ਕੈਬਨਿਟ ‘ਚ ਲਏ ਗਏ ਵੱਡੇ ਫ਼ੈਸਲੇ
ਪੁਲਿਸ ਵੱਲੋਂ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ, ਇਸ ਦੌਰਾਨ ਬੱਸ ਸਟੈਂਡ ਦੇ ਬਾਹਰ ਇਕ ਸ਼ੱਕੀ ਵਿਅਕਤੀ ਨੂੰ ਪੁੱਛਗਿੱਛ ਲਈ ਫੜਿਆ ਗਿਆ। ਇਸ ਤੋਂ ਬਾਅਦ ਰੇਲਵੇ ਸਟੇਸ਼ਨ ਵਿਚ ਵੀ ਚੈਕਿੰਗ ਮੁਹਿੰਮ ਚਲਾਈ ਗਈ ਹੈ। ਰੇਲਵੇ ਸਟੇਸ਼ਨ ਦੇ ਐਂਟਰੀ ਪੁਆਇੰਟ ਦੀ ਸੁਰੱਖਿਆ ਨੂੰ ਸਖ਼ਤ ਕਰ ਦਿੱਤਾ ਗਿਆ ਹੈ। ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਵੱਲੋਂ ਸਰਪ੍ਰਾਈਜ਼ ਚੈਕਿੰਗ ਕੀਤੀ ਜਾ ਰਹੀ ਹੈ, ਜੋ ਕਿ ਲਗਾਤਾਰ ਜਾਰੀ ਰਹੇਗੀ।
ਵੀਡੀਓ ਲਈ ਕਲਿੱਕ ਕਰੋ -: