ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੂੰ ਭਾਰਤ ਜੋੜੋ ਯਾਤਰਾ ‘ਚ ਸ਼ਾਮਲ ਨਾ ਹੋਣ ‘ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਖਾਲਿਸਤਾਨ ਪੱਖੀ ਸਿੱਖ ਫਾਰ ਜਸਟਿਸ ਦੇ ਪ੍ਰਧਾਨ ਅੱਤਵਾਦੀ ਗੁਰਪੰਵਤ ਸਿੰਘ ਪੰਨੂ ਨੇ ਧਮਕੀ ਭਰਿਆ ਪੱਤਰ ਜਾਰੀ ਕੀਤਾ ਹੈ।
ਜਾਣਕਾਰੀ ਅਨੁਸਾਰ ਪੰਨੂ ਨੇ ਮੁੱਖ ਮੰਤਰੀ ਨੂੰ 19 ਜਨਵਰੀ ਨੂੰ ਹਿਮਾਚਲ ਵਿੱਚ ਦਾਖ਼ਲ ਹੋ ਰਹੀ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਵਿੱਚ ਸ਼ਾਮਲ ਨਾ ਹੋਣ ਦੀ ਚਿਤਾਵਨੀ ਦਿੱਤੀ ਹੈ। ਇਸ ਪੱਤਰ ਵਿਚ ਪੰਨੂ ਨੇ ਕਿਹਾ ਕਿ ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਵੀ ਹਿਮਾਚਲ ਵਿੱਚ ਸੰਤ ਭਿੰਡਰਾਂਵਾਲਿਆਂ ਦੇ ਬੈਨਰਾਂ ਅਤੇ ਪੋਸਟਰਾਂ ‘ਤੇ ਪਾਬੰਦੀ ਲਗਾਈ ਸੀ। ਪੰਨੂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਸੁਖਵਿੰਦਰ ਸਿੰਘ ਸੁੱਖੂ ਨੇ ਵੀ ਇਹੀ ਰਾਹ ਅਪਣਾਇਆ ਤਾਂ ਉਸ ਨੂੰ ਵੀ ਇਸ ਦੀ ਕੀਮਤ ਚੁਕਾਉਣੀ ਪਵੇਗੀ।
ਇਹ ਵੀ ਪੜ੍ਹੋ : ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ: AGTF ਤੇ ATS ਦੇ ਸਾਂਝੇ ਆਪ੍ਰੇਸ਼ਨ ‘ਚ 3 ਗੈਂਗਸਟਰ ਮੁੰਬਈ ਤੋਂ ਕਾਬੂ
ਪੰਨੂ ਨੇ ਕਿਹਾ ਕਿ ਪੰਜਾਬ ਵਿੱਚ ਭਾਰਤ ਜੋੜੋ ਯਾਤਰਾ ਦਾ ਵਿਰੋਧ ਕਰਨ ਲਈ $1,00,000 ਦਾ ਬਜਟ ਜਾਰੀ ਕੀਤਾ ਗਿਆ ਹੈ। ਦੱਸ ਦੇਈਏ ਕਿ ਪੰਨੂ ਨੇ ਸਾਬਕਾ ਮੁੱਖ ਮੰਤਰੀ ਜੈਰਾਮ ਠਾਕੁਰ ਨੂੰ ਵੀ ਕਈ ਵਾਰ ਇਸ ਤਰ੍ਹਾਂ ਦੀਆਂ ਧਮਕੀਆਂ ਦਿੱਤੀਆਂ ਸਨ। ਇਨ੍ਹਾਂ ਹੀ ਨਹੀਂ ਪੰਨੂ ਨੇ ਕਈ ਵਾਰ ਪੱਤਰਕਾਰਾਂ ਨੂੰ ਵੀ ਫੋਨ ਕਰਕੇ ਧਮਕੀਆਂ ਦਿੱਤੀਆਂ ਹਨ।
ਵੀਡੀਓ ਲਈ ਕਲਿੱਕ ਕਰੋ -: