Transferred 9 IAS officers : ਸੂਬਾ ਸਰਕਾਰ ਨੇ ਸ਼ਨੀਵਾਰ ਨੂੰ 9 IAS ਅਧਿਕਾਰੀਆਂ ਅਤੇ ਇਕ ਪੀ. ਸੀ. ਐੱਸ. ਅਧਿਕਾਰੀ ਦੇ ਤਬਾਦਲੇ ਤੇ ਨਿਯੁਕਤੀ ਦੇ ਹੁਕਮ ਜਾਰੀ ਕੀਤੇ ਹਨ। ਇਸ ਹੁਕਮ ਤਹਿਤ ਪੀ. ਸੀ. ਐੱਸ. ਅਧਿਕਾਰੀ ਰਾਜੇਸ਼ ਕੁਮਾਰ ਸ਼ਰਮਾ ਨੂੰ ਮੁੱਖ ਮੰਤਰੀ ਦਾ ਡਿਪਟੀ ਪ੍ਰਿੰਸੀਪਲ ਸੈਕ੍ਰੇਟਰੀ ਬਣਾਇਆ ਗਿਆ ਹੈ ਜਦੋਂ ਕਿ ਆਈ. ਏ. ਐੱਸ. ਅਧਿਕਾਰੀਆਂ ਵਿਚ ਵਿਸ਼ਵਜੀਤ ਖੰਨਾ ਨੂੰ ਵਧੀਕ ਮੁੱਖ ਸਕੱਤਰ ਤੇ ਵਿੱਤ ਕਮਿਸ਼ਨਰ ਰਾਜਸੀ ਤੇ ਪੁਨਰਵਾਸ ਨਿਯੁਕਤ ਕੀਤਾ ਗਿਆ ਹੈ। ਕ੍ਰਿਪਾ ਸ਼ੰਕਰ ਸਰੋਜ ਨੂੰ ਵਧੀਕ ਮੁੱਖ ਸਕੱਤਰ ਸਮਾਜਿਕ ਨਿਆਂ ਸਸ਼ਕਤੀਕਰਨ ਤੇ ਘੱਟ ਗਿਣਤੀ ਲਗਾਉਂਦੇ ਹੋਏ ਐਡੀਸ਼ਨਲ ਮੁੱਖ ਸਕੱਤਰ ਐੱਨ. ਆਰ. ਆਈ. ਮਾਮਲਿਆਂ ਦਾ ਵਧੀਕ ਚਾਰਜ ਦਿੱਤਾ ਗਿਆ ਹੈ।
ਅਨੀਰੁੱਧ ਤਿਵਾੜੀ ਨੂੰ ਵਧੀਕ ਮੁੱਖ ਸਕੱਤਰ ਤੇ ਵਿੱਤ ਕਮਿਸ਼ਨਰ ਵਿਕਾਸ ਲਗਾਉਂਦੇ ਹੋਏ ਵਧੀਕ ਮੁੱਖ ਸਕੱਤਰ ਫੂਡ ਪ੍ਰੋਸੈਸਿੰਗ, ਬਾਗਬਾਨੀ, ਬਿਜਲੀ ਤੇ ਚੇਅਰਮੈਨ ਕਮ ਮੈਨੇਜਿੰਗ ਡਾਇਰੈਕਟਰ ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਤੇ ਐਡੀਸ਼ਨਲ ਮੁੱਖ ਸਕੱਤਰ ਐੱਨ. ਆਰ. ਈ. ਐੱਸ. ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਏ. ਵੇਣੂ ਪ੍ਰਸਾਦ ਨੂੰ ਵਿੱਤ ਕਮਿਸ਼ਨਰ (ਟੈਕਸ) ਲਗਾਉਂਦੇ ਹੋਏ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ PSPCL ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਸਰਵਜੀਤ ਸਿੰਘ ਨੂੰ ਪ੍ਰਿੰਸੀਪਲ ਸੈਕ੍ਰੇਟਰੀ ਹਾਊਸਿੰਗ ਐਂਡ ਅਰਬਨ ਡਿਵੈਲਪਮੈਂਟ ਲਗਾਉਂਦੇ ਹੋਏ ਪ੍ਰਿੰਸੀਪਲ ਸੈਕ੍ਰੇਟਰੀ ਜਲ ਸੰਸਾਧਨ, ਸਾਇੰਸ ਐਂਡ ਜੀਓਲਾਜੀ ਤੇ ਸਟੇਟ ਨੋਡਲ ਅਧਿਕਾਰੀ ਜਲ ਸ਼ਕਤੀ ਮੁਹਿੰਮ ਦੀ ਜਿੰਮੇਵਾਰੀ ਦਿੱਤੀ ਗਈ ਹੈ।
ਕੇ. ਪੀ. ਸਿਨ੍ਹਾ ਨੂੰ ਪ੍ਰਿੰਸੀਪਲ ਸੈਕ੍ਰੇਟਰੀ (ਵਿੱਤ) ਕੇ. ਸ਼ਿਵਾਪ੍ਰਸਾਦ ਨੂੰ ਪ੍ਰਿੰਸੀਪਲ ਸੈਕ੍ਰੇਟਰੀ ਫੂਡ ਸਿਵਲ ਸਪਲਾਈ ਤੇ ਉਪਭੋਗਤਾ ਮਾਮਲੇ, ਅਲੋਕ ਸ਼ੇਖਰ ਨੂੰ ਪ੍ਰਿੰਸੀਪਲ ਸੈਕ੍ਰੇਟਰੀ ਜਨਰਲ ਪ੍ਰਸ਼ਾਸਨ ਤੇ ਤਾਲਮੇਲ ਨਿਯੁਕਤ ਕਰਦੇ ਹੋਏ ਪ੍ਰਿੰਸੀਪਲ ਸੈਕ੍ਰੇਟਰੀ ਸਾਇੰਸ ਟੈਕਨਾਲੋਜੀ ਤੇ ਵਾਤਾਵਰਣ ਤੋਂ ਇਲਾਵਾ ਸੰਸਦੀ ਮਾਮਲਿਆਂ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਅਮਨਪ੍ਰੀਤ ਕੌਰ ਸੰਧੂ ਨੂੰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮਾਨਸਾ ਲਗਾਇਆ ਗਿਆ ਹੈ।