ਹਰਿਆਣਾ ਦੇ ਕਰਨਾਲ ‘ਚ ਨੈਸ਼ਨਲ ਹਾਈਵੇਅ 44 ‘ਤੇ ਧੁੰਦ ਕਾਰਨ ਰੋਡਵੇਜ਼ ਦੀ ਬੱਸ ਇਕ ਟਰੱਕ ਨਾਲ ਟਕਰਾ ਗਈ। ਹਾਦਸੇ ਵਿੱਚ ਡਰਾਈਵਰ-ਕੰਡਕਟਰ ਸਮੇਤ 5-6 ਸਵਾਰੀਆਂ ਗੰਭੀਰ ਜ਼ਖ਼ਮੀ ਹੋ ਗਈਆਂ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਪੁਲਸ ਨੇ ਜ਼ਖਮੀਆਂ ਨੂੰ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ। ਸ਼ਨੀਵਾਰ ਸਵੇਰੇ ਧੁੰਦ ਕਾਰਨ ਵਿਜ਼ੀਬਿਲਟੀ ਬਹੁਤ ਘੱਟ ਸੀ। ਜਿਸ ਕਾਰਨ ਇਹ ਭਿਆਨਕ ਹਾਦਸਾ ਵਾਪਰਿਆ।
ਇਸ ਘਟਨਾ ‘ਤੋਂ ਬਾਅਦ ਮੌਕੇ ‘ਤੇ ਮੌਜੂਦ ਲੋਕਾਂ ਨੇ ਡਾਇਲ 112 ‘ਤੇ ਸੂਚਨਾ ਦਿੱਤੀ ਗਈ। ਜਿਸ ਤੋਂ ਬਾਅਦ ਡਾਇਲ 112 ਦੀ ਟੀਮ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਲੋਕਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਐਂਬੂਲੈਂਸ ਰਾਹੀਂ ਕਰਨਾਲ ਕਲਪਨਾ ਚਾਵਲਾ ਮੈਡੀਕਲ ਕਾਲਜ ਪਹੁੰਚਾਇਆ। ਬੱਸ ਕੰਡਕਟਰ ਦੀ ਹਾਲਤ ਕਾਫੀ ਗੰਭੀਰ ਦੱਸੀ ਜਾ ਰਹੀ ਹੈ। ਹੋਰ ਜ਼ਖ਼ਮੀਆਂ ਦਾ ਵੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।
ਇਹ ਵੀ ਪੜ੍ਹੋ : ਅਮਰੀਕਾ ‘ਚ ਮੁੜ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ, ਹਥਿਆਰਾਂ ਸਣੇ ਮੁਲਜ਼ਮ ਗ੍ਰਿਫਤਾਰ
ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪਿੰਡ ਸ਼ਿਆਮਗੜ੍ਹ ਅਤੇ ਤਰਵੜੀ ਦੇ ਵਿਚਕਾਰ ਹਰਿਆਣਾ ਰੋਡਵੇਜ਼ ਦੀ ਬੱਸ ਚੱਲਦੇ ਟਰੱਕ ਨਾਲ ਟਕਰਾ ਗਈ।ਐਮਰਜੈਂਸੀ ਬ੍ਰੇਕ ਲੱਗਣ ਤੋਂ ਬਾਅਦ ਕੰਡਕਟਰ ਸਾਈਡ ਵਾਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਹੈ। ਜਦੋਂਕਿ ਸਾਹਮਣੇ ਬੈਠੀਆਂ ਸਵਾਰੀਆਂ ਗੰਭੀਰ ਜ਼ਖ਼ਮੀ ਹੋ ਗਈਆਂ ਹਨ। ਹੋਰ ਡਰਾਈਵਰਾਂ ਨੇ ਜ਼ਖ਼ਮੀਆਂ ਨੂੰ ਬਾਹਰ ਕੱਢ ਕੇ ਹਾਈਵੇਅ ’ਤੇ ਉਤਾਰਿਆ। ਹਾਦਸੇ ‘ਤੋਂ ਬਾਅਦ ਟਰੱਕ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ।
ਵੀਡੀਓ ਲਈ ਕਲਿੱਕ ਕਰੋ -:
“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “
ਇਸ ਮਾਮਲੇ ਸਬੰਧੀ ਤਰਵੜੀ ਥਾਣੇ ਦੇ SHO ਸੰਦੀਪ ਕੁਮਾਰ ਨੇ ਦੱਸਿਆ ਕਿ ਬੱਸ ਭਿਵਾਨੀ ਤੋਂ ਚੰਡੀਗੜ੍ਹ ਵੱਲ ਜਾ ਰਹੀ ਸੀ। ਇਹ ਹਾਦਸਾ ਜ਼ਿਆਦਾ ਧੁੰਦ ਕਾਰਨ ਵਾਪਰਿਆ ਹੈ। ਇਸ ਹਾਦਸੇ ਵਿੱਚ ਡਰਾਈਵਰ ਦੀ ਲੱਤ ਟੁੱਟ ਗਈ ਹੈ, ਹੋਰ ਸਵਾਰੀਆਂ ਨੂੰ ਵੀ ਗੰਭੀਰ ਸੱਟਾਂ ਲੱਗੀਆਂ ਹਨ। ਜਦਕਿ ਬੱਸ ਦੇ ਕੰਡਕਟਰ ਦੀ ਹਾਲਤ ਜਿਆਦਾ ਗੰਭੀਰ ਹੈ। ਪੁਲਿਸ ਮੌਕੇ ‘ਤੋਂ ਫਰਾਰ ਟਰੱਕ ਦੇ ਡਰਾਈਵਰ ਦੀ ਭਾਲ ਕਰ ਰਹੀ ਹੈ।