Two dozen Aam :ਕੁਝ ਦਿਨ ਪਹਿਲਾਂ ਸ਼੍ਰੋਮਣੀ ਯੂਥ ਅਕਾਲੀ ਦਲ ਨੇ ਯੂਥ ਚੇਤਨਾ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ। ਇਸੇ ਮੁਹਿੰਮ ਤਹਿਤ ਬਰਨਾਲਾ ਵਿਖੇ ਆਮ ਆਦਮੀ ਪਾਰਟੀ ਛੱਡ ਕੇ ਦਰਜਨ ਕੁ ਨੌਜਵਾਨ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ, ਜਿਸ ਦੌਰਾਨ ਉਨ੍ਹਾਂ ਨੂੰ ਸਿਰੋਪਾ ਪਾ ਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਨੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੀ ਨਿਖੇਧੀ ਕੀਤੀ ਤੇ ਨਾਲ ਹੀ ਵਿਧਾਇਕਾਂ ਤੇ ਮੰਤਰੀਆਂ ਖਿਲਾਫ ਜ਼ਹਿਰੀਲੀ ਸ਼ਰਾਬ ਕਾਰਨ ਪੰਜਾਬ ਵਿਚ ਹੋਈਆਂ ਮੌਤਾਂ ‘ਤੇ ਕਾਰਵਾਈ ਦੀ ਵੀ ਮੰਗ ਕੀਤੀ।
ਉਥੇ ਯੂਥ ਅਕਾਲੀ ਦਲ ਦੇ ਮੈਂਬਰ ਤਰਨਜੀਤ ਸਿੰਘ ਨੇ ਦੱਸਿਆ ਕਿ ਸਾਡੇ ਵਲੋਂ ਯੂਥ ਚੇਤਨਾ ਮੁਹਿੰਮ ਸ਼ੁਰੂ ਕੀਤੀ ਗਈ ਹੈ ਤਾਂ ਜੋ ਪਿਛਲੇ ਸਮੇਂ ਵਿਚ ਆਮਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਵਲੋਂ ਨੌਜਵਾਨਾਂ ਨੂੰ ਗੁੰਮਰਾਹ ਕਰਕੇ ਆਪਣੀ ਪਾਰਟੀ ਵਿਚ ਸ਼ਾਮਲ ਕੀਤਾ ਗਿਆ ਸੀ, ਉਨ੍ਹਾਂ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ। ਗਰਾਊਂਡ ਲੈਵਲ ‘ਤੇ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਅਧੀਨ ਉਹ ਇਕੱਲੇ-ਇਕੱਲੇ ਨੌਜਵਾਨ ਨੂੰ ਜਾ ਕੇ ਪੁੱਛ ਰਹੇ ਹਨ ਕਿ ਕਾਂਗਰਸ ਤੇ ਅਕਾਲੀ ਦਲ ਵਲੋਂ ਕੀਤੇ ਗਏ ਕੰਮਾਂ ਨੂੰ ਧਿਆਨ ਵਿਚ ਰੱਖ ਕੇ ਹੀ ਉਹ ਕੋਈ ਫੈਸਲਾ ਲੈਣ ਤੇ ਉਨ੍ਹਾਂ ਦੱਸਿਆ ਕਿ ਕਲ ਭੋਤਰਾ ਪਿੰਡ ਵਿਖੇ 50 ਨੌਜਵਾਨ ਸ਼੍ਰੋਮਣੀ ਅਕਾਲੀ ਦਲ ਪਾਰਟੀ ਵਿਚ ਸ਼ਾਮਲ ਹੋਏ। ਉਨ੍ਹਾਂ ਦੱਸਿਆ ਕਿ ਨੌਜਵਾਨਾਂ ਨੂੰ ਇਸ ਗੱਲ ਦਾ ਪਤਾ ਲੱਗ ਗਿਆ ਹੈ ਕਿ ਪਾਰਟੀਆਂ ਵਲੋਂ ਇਨ੍ਹਾਂ ਦਾ ਵਿਕਾਸ ਕਰਨ ਦੀ ਬਜਾਏ ਆਪਣੇ ਨਿੱਜੀ ਹਿੱਤਾਂ ਨੂੰ ਧਿਆਨ ਵਿਚ ਰੱਖਿਆ ਜਾ ਰਿਹਾ ਹੈ ਤੇ ਨੌਜਵਾਨਾਂ ਦੀ ਭਲਾਈ ਵਾਸਤੇ ਕੋਈ ਕੰਮ ਨਹੀਂ ਕੀਤਾ ਜਾ ਰਿਹਾ।
ਯੂਥ ਅਕਾਲੀ ਦਲ ਵਲੋਂ ਸੂਬੇ ਵਿਚ ਜ਼ਹਿਰੀਲੀ ਸ਼ਰਾਬ ਕਾਰਨ ਮਰਨ ਵਾਲੇ ਵਿਅਕਤੀਆਂ ਦਾ ਮੁੱਦਾ ਵੀ ਚੁੱਕਿਆ ਗਿਆ ਕਿ ਕੈਪਟਨ ਸਰਕਾਰ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਇਨ੍ਹਾਂ ਮੌਤਾਂ ਦਾ ਜ਼ਿੰਮੇਵਾਰ ਕੌਣ ਹੈ ? ਯੂਥ ਅਕਾਲੀ ਮੈਂਬਰ ਨੇ ਕਿਹਾ ਕਿ ਐਕਸਾਈਜ਼ ਵਿਭਾਗ ਕੈਪਟਨ ਅਮਰਿੰਦਰ ਸਿੰਘ ਅਧੀਨ ਹੈ ਪਰ ਉਨ੍ਹਾਂ ਵਲੋਂ ਇਸ ਮਾਮਲੇ ‘ਤੇ ਕੋਈ ਕਾਰਵਾਈ ਨਹੀਂ ਕੀਤੀ ਗਈ। ਨੌਜਵਾਨਾਂ ਵਲੋਂ ਖੁਦ ਆਮ ਆਦਮੀ ਪਾਰਟੀ ਛੱਡਣ ਦਾ ਕਾਰਨ ਦੱਸਿਆ ਕਿ ਜੋ ਵਾਅਦੇ ਉਨ੍ਹਾਂ ਨਾਲਕੀਤੇ ਗਏ ਸਨ ਉਹ ਪੂਰੇ ਨਹੀਂ ਕੀਤੇ ਗਏ ਜਿਸ ਕਾਰਨ ਉਹ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ।