Unhappy with closure : ਜਲੰਧਰ ਵਿਚ ਲੌਕਡਾਉਨ ਵਿਚ ਕੰਮ ਬੰਦ ਹੋਣ ਕਾਰਨ ਲੰਮਾ ਪਿੰਡ ਵਿਖੇ ਇਕ ਵਿਅਕਤੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੀ ਪਛਾਣ ਰਾਮ ਕਿਸ਼ਨ ਪੁੱਤਰ ਯੋਗਰਾਜ ਨਿਵਾਸੀ ਹਿਮਾਚਲ ਪ੍ਰਦੇਸ਼ ਵਜੋ ਹੋਈ ਹੈ। ਮ੍ਰਿਤਕ ਦੇ ਭਰਾ ਬਖਸ਼ੀਸ ਸਿੰਘ ਨੇ ਦੱਸਿਆ ਹੈ ਕਿ ਰਾਮ ਕਿਸ਼ਨ ਟਾਇਰ ਬਣਾਉਣ ਵਾਲੀ ਫੈਕਟਰੀ ਵਿਚ ਕੰਮ ਕਰਦਾ ਸੀ ਅਤੇ ਕੋਰੋਨਾ ਦੌਰਾਨ ਕੰਮ ਬੰਦ ਪਿਆ ਸੀ ਜਿਸ ਨੂੰ ਲੈ ਕੇ ਇਹ ਪਰੇਸ਼ਾਨ ਰਹਿੰਦਾ ਸੀ। ਮਾਨਸਿਕ ਪਰੇਸ਼ਾਨੀ ਕਾਰਨ ਹੀ ਉਸ ਨੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ।

ਇਸ ਘਟਨਾ ਦੀ ਸੂਚਿਤ ਮਿਲਦੇ ਸਾਰ ਹੀ ਥਾਣਾ ਰਾਮਾ ਮੰਡੀ ਪੁਲਿਸ ਮੌਕੇ ਉਤੇ ਪਹੁੰਚ ਗਈ। ਰਾਮਾ ਮੰਡੀ ਦੇ ਇੰਚਾਰਜ ਭਗਵੰਤ ਸਿੰਘ ਭੁੱਲਰ ਨੇ ਦੱਸਿਆ ਕਿ ਥਾਣਾ ਰਾਮਾ ਮੰਡੀ ਦੇ ASI ਜਸਵੀਰ ਸਿੰਘ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜੇ ਵਿਚ ਲੈ ਕੇ ਪੋਸਟਾਰਮਟਮ ਲਈ ਭੇਜ ਦਿੱਤਾ ਹੈ। ਮ੍ਰਿਤਕ ਦੇ ਭਰਾ ਬਖਸ਼ੀਸ਼ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ 174 ਅਧੀਨ ਕਾਰਵਾਈ ਕੀਤੀ ਜਾਵੇਗੀ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।






















