ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵੱਡੀ ਮੁਹਿੰਮ ਚਲਾਈ ਗਈ ਹੈ। ਇਸੇ ਮੁਹਿੰਮ ਦੌਰਾਨ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿਚ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਆਬਕਾਰੀ ਅਤੇ ਕਰ ਵਿਭਾਗ ਦੇ 2 ਉੱਚ ਅਧਿਕਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਇਹ ਅਧਿਕਾਰੀਆਂ ਨੂੰ 5 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਫੜੇ ਗਏ ਹਨ। ਗ੍ਰਿਫ਼ਤਾਰ ਕੀਤੇ ਅਧਿਕਾਰੀਆਂ ਦੀ ਪਛਾਣ ਇੰਸਪੈਕਟਰ ਵਿਸ਼ਾਲ ਸ਼ਰਮਾ ਅਤੇ ਸੰਦੀਪ ਸਿੰਘ ਵੱਜੋਂ ਕੀਤੀ ਗਈ ਹੈ।
ਇਹ ਵੀ ਪੜ੍ਹੋ : ਭਾਰਤ ‘ਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ‘ਤੇ ਬੋਲੇ ਮਾਨ, ‘ਖੇਡ ‘ਚ ਪੰਜਾਬ ਦੀ ਪੁਰਾਣੀ ਸ਼ਾਨ ਬਹਾਲ ਕਰਾਂਗੇ
ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਸਰਾਭਾ ਨਗਰ ਦੇ ਰਹਿਣ ਵਾਲੇ ਰਵਿੰਦਰ ਕੁਮਾਰ ਵੱਲੋਂ ਇਸ ਸਬੰਧੀ ਵਿਜੀਲੈਂਸ ਵਿਭਾਗ ਨੂੰ ਸ਼ਿਕਾਇਤ ਦਰਜ ਕਾਰਵਾਈ ਗਈ ਸੀ ਜਿਸ ‘ਤੋਂ ਬਾਅਦ ਵਿਜੀਲੈਂਸ ਵਿਭਾਗ ਵੱਲੋਂ ਉਕਤ ਕਾਰਵਾਈ ਅਮਲ ‘ਚ ਲਿਆਂਦੀ ਗਈ ਹੈ। ਦੋਹਾਂ ਅਧਿਕਾਰੀਆਂ ਨੇ ਰਵਿੰਦਰ ਕੁਮਾਰ ਨੂੰ ਵਿਭਾਗ ਵੱਲੋਂ ਲਾਏ ਗਏ ਜੁਰਮਾਨੇ ਦੀ ਰਕਮ ਨੂੰ ਘੱਟ ਕਰਨ ਦੇ ਬਦਲੇ ਵਿਚ ਰਿਸ਼ਵਤ ਦੀ ਮੰਗ ਕੀਤੀ ਸੀ। ਜਿਸ ‘ਤੋਂ ਬਾਅਦ ਰਵਿੰਦਰ ਕੁਮਾਰ ਨੇ ਇਸ ਦੀ ਸੂਚਨਾ ਵਿਜੀਲੈਂਸ ਵਿਭਾਗ ਨੂੰ ਦਿੱਤੀ। ਫਿਲਹਾਲ ਵਿਜੀਲੈਂਸ ਵਿਭਾਗ ਵੱਲੋਂ ਦੋਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: