Vigilance Bureau arrests : ਮੋਹਾਲੀ : ਮੋਹਾਲੀ ਵਿਜੀਲੈਂਸ ਬਿਊਰੋ ਨੇ ਬਹਾਦੁਰਗੜ੍ਹ ਪੁਲਿਸ ਚੌਕੀ ‘ਚ ਤਾਇਨਾਤ ਦੋ ਥਾਣੇਦਾਰਾਂ ਨੂੰ ਰਿਸ਼ਵਤ ਲੈਣ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ ਹੈ। ਦੋਸ਼ੀਆਂ ਦੀ ਪਛਾਣ ਏ. ਐੱਸ. ਆਈ. ਬਿਕਰਮਜੀਤ ਸਿੰਘ ਤੇ ਏ. ਐੱਸ. ਆਈ. ਸੋਹਨ ਸਿੰਘ ਵਜੋਂ ਹੋਈ ਹੈ। ਦੋਸ਼ੀਆਂ ਨੂੰ ਜਿਲ੍ਹਾ ਪਟਿਆਲਾ ਨਿਵਾਸੀ ਅਮਰੀਕ ਸਿੰਘਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਅਮਰੀਕ ਸਿੰਘ ਨੇ ਵਿਜੀਲੈਂਸ ਬਿਊਰੋ ਨੂੰ ਦਿੱਤੀ ਸ਼ਿਕਾਇਤ ‘ਚ ਕਿਹਾ ਕਿ ਦੋਵੇਂ ਦੋਸ਼ੀ ਉਸ ਦੇ ਭਰਾ ਨੂੰ ਅਫੀਮ ਸਮਗਲਿੰਗ ਦੇ ਮਾਮਲੇ ‘ਚ ਫਸਾਉਣ ਦੀ ਧਮਕੀ ਦੇ ਕੇ ਰਿਸ਼ਵਤ ਦੀ ਮੰਗ ਕਰ ਰਹੇ ਸਨ।
ਦੋਸ਼ੀਆਂ ਨੂੰ ਵਿਜੀਲੈਂਸ ਬਿਊਰੋ ਦੇ ਇੰਸਪੈਕਟਰ ਅਵਤਾਰ ਸਿੰਘ ਨੇ 25,000 ਰਿਸ਼ਵਤ ਨਾਲ ਗ੍ਰਿਫਤਾਰ ਕੀਤਾ ਹੈ। ਦੋਵੇਂ ਦੋਸ਼ੀਆਂ ਨੂੰ ਐਤਵਾਰ ਨੂੰ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਦੋਵੇਂ ਦੋਸ਼ੀ ਥਾਣੇਦਾਰ ਕੋਲ ਬੀਤੀ 25 ਅਗਸਤ ਨੂੰ ਜਿਲ੍ਹਾ ਪਟਿਆਲਾ ਨਿਵਾਸੀ ਦੀਦਰ ਸਿੰਘ ਨੂੰ 3 ਕਿਲੋ ਅਫੀਮ ਨਾਲ ਗ੍ਰਿਫਤਾਰ ਕੀਤੇ ਜਾਣ ਦਾ ਮਾਮਲਾ ਸੀ। ਇਸ ਮਾਮਲੇ ਦੀ ਪੁੱਛਗਿਛ ਦੋਵੇਂ ਥਾਣੇਦਾਰ ਕਰ ਰਹੇ ਸਨ। ਇਸ ਮਾਮਲੇ ‘ਚ ਅਮਰੀਕ ਸਿੰਘ ਦੇ ਭਰਾ ਨੂੰ ਦੋਵੇਂ ਥਾਣਿਆਂ ‘ਚ ਪੁੱਛਗਿਛ ਲਈ ਬੁਲਾਇਆ ਗਿਆ।
ਦੋਸ਼ੀਆਂ ਨੇ ਕਿਹਾ ਕਿ ਕੀ ਉਹ ਦੀਦਾਰ ਸਿੰਘ ਨੂੰ ਜਾਣਦਾ ਹੈ? ਸ਼ਿਕਾਇਤਕਰਤਾ ਦੇ ਭਰਾ ਨੇ ਦੀਦਾਰ ਨੂੰ ਜਾਣਨ ਦੀ ਗੱਲ ਮੰਨੀ ਜਿਸ ਤੋਂ ਬਾਅਦ ਦੋਵੇਂ ਦੋਸ਼ੀ ਥਾਣੇਦਾਰ ਸ਼ਿਕਾਇਤਕਰਤਾ ਦੇ ਭਰਾ ਤੋਂ ਰਿਸ਼ਵਤ ਦੀ ਮੰਗ ਕਰਨ ਲੱਗੇ ਜਿਸ ਤੋਂ ਬਾਅਦ ਮਾਮਲੇ ਦੀ ਸ਼ਿਕਾਇਤ ਵਿਜੀਲੈਂਸ ਨੂੰ ਦਿੱਤੀ ਗਈ। ਸ਼ਨੀਵਾਰ ਨੂੰ ਦੋਵੇਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਦਿੱਤਾ ਗਿਆ।