ਪੰਜਾਬ ‘ਚ ਸਿੰਚਾਈ ਘੁਟਾਲੇ ‘ਚ ਸ਼ਾਮਲ ਸਾਬਕਾ ਮੰਤਰੀ ਅਤੇ ਅਕਾਲੀ ਆਗੂ ਖਿਲਾਫ ਵਿਜੀਲੈਂਸ ਦੀ ਵੱਡੀ ਕਾਰਵਾਈ ਦੇਖਣ ਨੂੰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਨੇ 1200 ਕਰੋੜ ਰੁਪਏ ਦੇ ਸਿੰਚਾਈ ਘੁਟਾਲੇ ਵਿੱਚ ਸ਼ਾਮਲ ਅਕਾਲੀ ਆਗੂ ਸ਼ਰਨਜੀਤ ਢਿੱਲੋਂ ਨੂੰ ਤਲਬ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਦੇ ਸਾਥੀ ਜਨਮੇਜਾ ਸਿੰਘ ਸੇਖੋਂ ਅਤੇ 3 IAS ਅਧਿਕਾਰੀਆਂ ਨੂੰ ਵੀ ਤਲਬ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ‘ਚ ਵੱਡੀ ਵਾਰਦਾਤ ਦੀ ਸਾਜਿਸ਼ ਨਾਕਾਮ, ਲਾਰੈਂਸ ਗੈਂਗ ਦੇ 2 ਗੈਂਗਸਟਰ ਹਥਿਆਰਾਂ ਸਣੇ ਗ੍ਰਿਫਤਾਰ
ਜਾਣਕਾਰੀ ਅਨੁਸਾਰ ਅਕਾਲੀ ਆਗੂ ਢਿੱਲੋਂ ਅਤੇ ਜਨਮੇਜਾ ਸਿੰਘ ਪਹਿਲਾਂ ਹੀ ਵਿਜੀਲੈਂਸ ਦੀ ਨਜ਼ਰ ਵਿੱਚ ਸਨ, ਜੋ ਕਿ ਅਕਾਲੀ ਸਰਕਾਰ ਵਿੱਚ ਸਿੰਚਾਈ ਮੰਤਰੀ ਵੀ ਸੀ, ਉਨ੍ਹਾਂ ਤਹਿਤ ਅੱਜ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਤਲਬ ਕੀਤਾ ਗਿਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਉਨ੍ਹਾਂ ਦੇ ਬੈਂਕ ਖਾਤਿਆਂ ਦੀ ਜਾਂਚ ਕੀਤੀ ਜਾ ਸਕਦੀ ਹੈ। ਵਿਜੀਲੈਂਸ ਵਿਭਾਗ ਆਉਣ ਵਾਲੇ ਦਿਨਾਂ ਵਿੱਚ ਇਨ੍ਹਾਂ ਆਗੂਆਂ ਤੋਂ ਡੂੰਘਾਈ ਨਾਲ ਪੁੱਛਗਿੱਛ ਕਰ ਸਕਦੀ ਹੈ। ਇਸੇ ਤਹਿਤ 3 ਫਰਵਰੀ ਨੂੰ ਵਿਜੀਲੈਂਸ ਵੱਲੋਂ ਤਿੰਨ IAS ਅਧਿਕਾਰੀਆਂ ਨੂੰ ਦਫ਼ਤਰ ਬੁਲਾਇਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: