Vinni Mahajan replaces : ਪੰਜਾਬ ਸਰਕਾਰ ਨੇ ਵੱਡੀ ਤਬਦੀਲੀ ਕਰਦੇ ਹੋਏ ਮੁੱਖ ਸੱਕਤਰ ਕਰਨ ਅਵਤਾਰ ਸਿੰਘ ਦੀ ਜਗ੍ਹਾ ਵਿੰਨੀ ਮਹਾਜਨ ਨੂੰ ਮੁੱਖ ਸਕੱਤਰ ਦੀ ਜ਼ਿੰਮੇਵਾਰੀ ਸੌਂਪ ਦਿੱਤੀ ਹੈ। ਉਹ ਪੰਜਾਬ ਦੀ ਪਹਿਲੀ ਮਹਿਲਾ ਮੁੱਖ ਸਕੱਤਰ ਬਣੀ। ਕਰਨ ਅਵਤਾਰ ਸਿੰਘ ਨੂੰ ਸਪੈਸ਼ਲ ਚੀਫ ਸੈਕਟਰੀ ਲਾ ਦਿੱਤਾ ਗਿਆ ਹੈ।
ਪਿਛਲੇ ਕੁਝ ਸਮੇਂ ਤੋਂ ਕਰਨ ਅਵਤਾਰ ਸਿੰਘ ਮੀਟਿੰਗ ਦੌਰਾਨ ਮੰਤਰੀਆਂ ਨਾਲ ਮਤਭੇਦਾਂ ਕਾਰਨ ਕਾਫੀ ਚਰਚਾ ਵਿੱਚ ਆਏ ਸੀ। ਕੈਪਟਨ ਅਮਰਿੰਦਰ ਸਿੰਘ ਨੇ ਭਾਵੇਂ ਸਾਰਾ ਮਾਮਲਾ ਸੁਲਝਾ ਤਾਂ ਦਿੱਤਾ ਸੀ ਪਰ ਹੁਣ ਉਨ੍ਹਾਂ ਦਾ ਤਬਾਦਲਾ ਕਰ ਦਿੱਤਾ ਹੈ। ਕਰਨ ਅਵਤਾਰ ਸਿੰਘ ਛੇਤੀ ਹੀ ਰਿਟਾਇਰਡ ਹੋਣ ਵਾਲੇ ਹਨ, ਇਸ ਦੇ ਬਾਵਜੂਦ ਉਨ੍ਹਾਂ ਨੂੰ ਬਦਲ ਦਿੱਤਾ ਗਿਆ ਹੈ। ਵਿਨੀ ਮਹਾਜਨ ਦੀ ਮੁੱਖ ਸਕੱਤਰ ਵਜੋਂ ਨਿਯੁਕਤੀ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ। ਸਰਕਾਰੀ ਸੂਤਰਾਂ ਮੁਤਾਬਕ ਅਫਸਰਸ਼ਾਹੀ ਦਾ ਇਕ ਹਿੱਸਾ ਚਾਹੁੰਦਾ ਸੀ ਕਿ ਵਿਸ਼ਵਜੀਤ ਖੰਨਾ ਨੂੰ ਨਵਾਂ ਮੁੱਖ ਸਕੱਤਰ ਬਣਾਇਆ ਜਾਵੇ ਕਿਉਂਕਿ ਉਨ੍ਹਾਂ ਨੇ ਅਗਲੇ ਸਾਲ ਜੂਨ ਵਿੱਚ ਸੇਵਾਮੁਕਤ ਹੋ ਜਾਣਾ ਸੀ।