… when the : ਚੰਡੀਗੜ੍ਹ ਵਿਖੇ ਉਸ ਸਮੇਂ ਹਫੜਾ ਦਫੜੀ ਮਚ ਗਈ ਜਦੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਗੇਟ ਦੇ ਸਾਹਮਣੇ ਮੰਗਲਵਾਰ ਨੂੰ ਇਕ ਵਿਅਕਤੀ ਦੇ ਪੈਟਰੋਲ ਪੀ ਲਿਆ ਜਿਸ ਤੋਂ ਬਾਅਦ ਉਹ ਬੇਹੋਸ਼ ਜ਼ਮੀਨ ‘ਤੇ ਡਿੱਗ ਪਿਆ। ਇਸ ਘਟਨਾ ਨੂੰ ਦੇਖ ਕੇ ਆਸ-ਪਾਸ ਮੌਜੂਦ ਲੋਕਾਂ ‘ਚ ਹਫੜਾ-ਦਫੜੀ ਮਚ ਗਈ। ਸੂਚਨਾ ਮਿਲਣ ‘ਤੇ ਸੈਕਟਰ-3 ਥਾਣਾ ਪੁਲਿਸ ਨੇ ਉਸ ਨੂੰ ਬੇਹੋਸ਼ੀ ਦੀ ਹਾਲਤ ‘ਚ GMCH-16 ‘ਚ ਭਰਤੀ ਕਰਵਾਇਆ ਗਿਆ ਜਿਥੇ ਉਸ ਦਾ ਇਲਾਜ ਚੱਲ ਰਿਹਾ ਹੈ।
ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਕ ਇਕ ਨੌਜਵਾਨ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਗੇਟ ਨੰਬਰ-1 ਦੇ ਸਾਹਮਣੇ ਪੈਟਰੋਲ ਪੀ ਲਿਆ। ਉਸ ਦੀ ਹਾਲਤ ਖਰਾਬ ਹੋ ਰਹੀ ਹੈ। ਇਸ ਦੌਰਾਨ ਪੀ. ਸੀ. ਆਰ ਅਤੇ ਸੈਕਟਰ-3 ਥਾਣਾ ਮੁਲਾਜ਼ਮ ਮੌਕੇ ‘ਤੇ ਪੁੱਜੇ। ਪੁਲਿਸ ਮੁਲਾਜ਼ਮਾਂ ਨੇ ਤੁਰੰਤ ਉਸ ਨੂੰ ਪੀ. ਸੀ. ਆਰ. ‘ਚ ਬਿਠਾ ਕੇ ਹਸਪਤਾਲ ਲੈ ਕੇ ਗਏ। ਉਥੇ ਪੁਲਿਸ ਦੀ ਟੀਮ ਹਾਈਕੋਰਟ ਦੇ ਆਸ-ਪਾਸ ਮੌਜੂਦ ਲੋਕਾਂ ਤੋਂ ਘਟਨਾ ਬਾਰੇ ਪੁੱਛਗਿਛ ਕਰਨ ਲੱਗੀ। ਵਿਅਕਤੀ ਦੀ ਪਛਾਣ ਅਜੇ ਤਕ ਨਹੀਂ ਹੋ ਸਕੀ ਹੈ। ਇਸ ਤੋਂ ਇਲਾਵਾ ਘਟਨਾ ਦਾ ਕਾਰਨ ਜਾਣਨ ਲਈ ਪੁਲਿਸ ਪੜਤਾਲ ਕਰਨ ‘ਚ ਲੱਗੀ ਹੋਈ ਹੈ।
ਪੁਲਿਸ ਜਾਂਚ ‘ਚ ਪਤਾ ਲੱਗਾ ਹੈ ਕਿ ਉਕਤ ਵਿਅਕਤੀ ਬੋਤਲ ‘ਚ ਪੈਟਰੋਲ ਕਿਸ ਪੈਟਰੋਲ ਪੰਪ ਤੋਂ ਲੈ ਕੇ ਆਇਆ ਹੈ ਜਦੋਂ ਕਿ ਚੰਡੀਗੜ੍ਹ ਵਿਖੇ ਬੋਤਲ ‘ਚ ਪੈਟਰੋਲ ਜਾਂ ਡੀਜ਼ਲ ਦੇਣ ਦੀ ਸਖਤ ਮਨਾਹੀ ਹੈ। ਜਾਂਚ ਤੋਂ ਬਾਅਦ ਹੀ ਸੱਚ ਸਾਹਮਣੇ ਆਏਗਾ।