With sharp weapons : ਕਲ ਰਾਤ ਜਿਲ੍ਹਾ ਤਰਨਤਾਰਨ ਦੇ ਪਿੰਡ ਕੈਰੋਂ ਵਿਖੇ ਖੌਫਨਾਕ ਵਾਰਦਾਤ ਸਾਹਮਣੇ ਆਈ ਹੈ, ਜਿਸ ਵਿਚ ਇਕ ਹੀ ਪਰਿਵਾਰ ਦੇ 5 ਮੈਂਬਰਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਪਿੰਡ ‘ਚ ਸ਼ਰਾਬ ਮਾਫੀਆ ਦਾ ਕਹਿਰ ਟੁੱਟਿਆ ਹੈ। ਸ਼ਰਾਬ ਮਾਫੀਆ ਨਾਲ ਜੁੜੇ ਬ੍ਰਿਜ ਲਾਲ ਧਤੂ ਦੇ ਪਰਿਵਾਰ ਦੇ ਪੰਜ ਮੈਂਬਰਾਂ ਦੀ ਹੱਤਿਆ ਕਰ ਦਿੱਤੀ ਗਈ। ਇਸ ਨਾਲ ਇਲਾਕੇ ‘ਚ ਸਨਸਨੀ ਤੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਮਾਰੇ ਗਏ ਪੰਜ ਲੋਕਾਂ ‘ਚ ਦੋ ਔਰਤਾਂ ਵੀ ਸ਼ਾਮਲ ਹਨ। ਘਟਨਾ ਅੱਧੀ ਰਾਤ ਵੇਲੇ ਵਾਪਰੀ ਦੱਸੀ ਜਾ ਰਹੀ ਹੈ। ਪੂਰੇ ਪਿੰਡ ਵਿਚ ਘਟਨਾ ਨਾਲ ਭਾਜੜਾਂ ਪੈ ਗਈਆਂ।
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਤਰਨਤਾਰਨ ਦੇ SSP ਧਰੁਵ ਦਹੀਆ, ਐੱਸ. ਪੀ. ਡੀ. ਜਗਜੀਤ ਸਿੰਘ ਵਾਲੀਆ ਅਤੇ ਹੋਰ ਅਧਿਕਾਰੀ ਘਟਨਾ ਵਾਲੀ ਥਾਂ ‘ਤੇ ਪੁੱਜੇ ਅਤੇ ਉਨ੍ਹਾਂ ਨੇ ਸਾਰੀ ਸਥਿਤੀ ਦਾ ਜਾਇਜ਼ਾ ਲਿਆ। ਤਕਨੀਕੀ ਮਾਹਿਰਾਂ ਦੀ ਟੀਮ ਵਲੋਂ ਵੀ ਜਾਂਚ ਕੀਤੀ ਜਾ ਰਹੀ ਹੈ ਤੇ ਮੌਤ ਦੇ ਕਾਰਨਾਂ ਦਾ ਵੀ ਪਤਾ ਲਗਾਇਆ ਜਾ ਰਿਹਾ ਹੈ। ਤਕਨੀਕੀ ਮਾਹਿਰਾਂ ਦੀ ਟੀਮ ਵਲੋਂ ਵੀ ਜਾਂਚ ਕੀਤੀ ਜਾ ਰਹੀ ਹੈ ਤੇ ਮੌਤ ਦੇ ਕਾਰਨਾਂ ਦਾ ਵੀ ਪਤਾ ਲਗਾਇਆ ਜਾ ਰਿਹਾ ਹੈ। ਅਜੇ ਤਕ ਇਸ ਗੱਲ ਦੀ ਪੁਸ਼ਟੀ ਨਹੀਂ ਹੋਈ ਹੈ ਕਿ ਕਤਲ ਕਿਸ ਮਕਸਦ ਨਾਲ ਕੀਤਾ ਗਿਆ।
ਅਜੇ ਤਕ ਇਹ ਖੁਲਾਸਾ ਨਹੀਂ ਹੋ ਸਕਿਆ ਕਿ ਹੱਤਿਆ ਦੀ ਕੀ ਵਜ੍ਹਾ ਹੈ ਤੇ ਵਾਰਦਾਤ ਨੂੰ ਕਿਹੜੇ ਲੋਕਾਂ ਨੇ ਅੰਜਾਮ ਦਿੱਤਾ ਹੈ। ਪਰ ਮੰਨਿਆ ਜਾ ਰਿਹਾ ਹੈ ਹੱਤਿਆ ਦਾ ਕਾਰਨ ਸ਼ਰਾਬ ਮਾਫੀਆ ਨਾਲ ਵਿਵਾਦ ਹੈ। ਮਿਲੀ ਜਾਣਕਾਰੀ ਮੁਤਾਬਕ ਬ੍ਰਿਜ ਲਾਲ ਧੱਤੂ ਖਿਲਾਫ ਨਾਜਾਇਜ਼ ਸ਼ਰਾਬ ਦੇ ਕਈ ਮਾਮਲੇ ਦਰਜ ਹਨ ਅਤੇ ਉਸ ਦੇ ਬੇਟੇ ਖਿਲਾੲ ਵੀ ਅਜਿਹੇ ਹੀ ਮਾਮਲੇ ਦਰਜ ਹਨ। ਬ੍ਰਿਜ ਲਾਲ ਦੀ ਪਤਨੀ ਰਣਜੀਤ ਕੌਰ ਨੂੰ ਨਸ਼ਾ ਵੇਚਣ ਦੇ ਮਾਮਲੇ ਵਿਚ 10 ਸਾਲ ਦੀ ਜੇਲ੍ਹ ਹੋਈ ਸੀਅਤੇ 20 ਦਿਨ ਪਹਿਲਾਂ ਹੀ ਉਸ ਦੀ ਜੇਲ੍ਹ ਵਿਚ ਮੌਤ ਹੋਈ ਸੀ।