ਪਟਿਆਲਾ ‘ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਇੱਕ ਨੌਜਵਾਨ ਐਡਵੋਕੇਟ ਦੀ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਐਡਵੋਕੇਟ ਸੁਖਮਨਦੀਪ ਸਰਾ ਵੱਜੋਂ ਹੋਈ ਹੈ।
ਇਹ ਵੀ ਪੜ੍ਹੋ: ਗਣਤੰਤਰ ਦਿਵਸ ਨੂੰ ਲੈ ਕੇ ਦਿੱਲੀ ‘ਚ ਅਲਰਟ ਜਾਰੀ, 15 ਫਰਵਰੀ ਤੱਕ ਡਰੋਨ ‘ਤੇ ਲਗਾਈ ਪਾਬੰਦੀ
ਜਾਣਕਾਰੀ ਅਨੁਸਾਰ ਬੀਤੀ ਰਾਤ ਨਾਭਾ ਰੋਡ ਇਕ ਭਿਆਨਕ ਸੜਕ ਹਾਦਸਾ ਵਾਪਰਿਆ ਸੀ, ਜਿਸ ‘ਚ ਲਗਭਗ 26 ਸਾਲਾਂ ਨੌਜਵਾਨ ਐਡਵੋਕੇਟ ਸੁਖਮਨਦੀਪ ਸਰਾ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਪਟਿਆਲਾ ਦੇ ਸਮੂਹ ਵਕੀਲ ਭਾਈਚਾਰੇ ‘ਚ ਸੋਗ ਦੀ ਲਹਿਰ ਦੌੜ ਗਈ ਹੈ। ਸੋਗ ਵੱਜੋਂ ਵਕੀਲ ਭਾਈਚਾਰੇ ਵੱਲੋਂ ਅੱਜ NO WORK ਦਾ ਫ਼ੈਸਲਾ ਲਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: