ਅੰਮ੍ਰਿਤਸਰ ਦੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਥਾਣਾ ਖਲਚੀਆਂ ਅਧੀਨ ਪੈਂਦੇ ਇਲਾਕੇ ‘ਚ ਇੱਕ ਹੈਰਾਨ ਕਰ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਜਿੱਥੇ ਇੱਕ ਧੀ ਨੇ ਆਪਣੇ ਹੀ ਪਿਤਾ ਨੂੰ ਲਾਇਸੈਂਸੀ ਰਿਵਾਲਵਰ ਨਾਲ ਗੋਲੀ ਮਾਰ ਦਿੱਤੀ। ਘਟਨਾ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਮੁਲਜ਼ਮ ਨੂੰ ਹਥਿਆਰ ਸਮੇਤ ਕਾਬੂ ਕਰ ਲਿਆ ਹੈ।
ਪਰਿਵਾਰਿਕ ਮੈਂਬਰਾਂ ਦੇ ਅਨੁਸਾਰ ਲੜਕੀ ਸਨੇਹਦੀਪ ਕਾਫੀ ਸਮੇਂ ਤੋਂ ਮਾਨਸਿਕ ਤੌਰ ‘ਤੇ ਪਰੇਸ਼ਾਨ ਰਹਿੰਦੀ ਸੀ, ਜਿਸ ਕਰਕੇ ਉਸ ਦੇ ਵੱਲੋਂ ਇਹ ਕਦਮ ਚੁੱਕਿਆ ਗਿਆ। ਉਨ੍ਹਾਂ ਨੇ ਦੱਸਿਆ ਕਿ ਘਟਨਾ ਵੇਲੇ ਪਿਤਾ ਅਰਦਾਸ ਕਰ ਰਹੇ ਸਨ ਅਤੇ ਉੱਥੇ ਹੀ ਲਾਇਸੈਂਸੀ ਪਿਸਤੌਲ ਪਈ ਹੋਈ ਸੀ, ਜਿਸ ਨੂੰ ਚੁੱਕ ਕੇ ਸਨੇਹਦੀਪ ਨੇ ਗੋਲੀ ਚਲਾ ਦਿੱਤੀ। ਫਿਲਹਾਲ ਜ਼ਖ਼ਮੀ ਪਿਤਾ ਦਾ ਇਲਾਜ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਚੱਲ ਰਿਹਾ ਹੈ।
ਪਰਿਵਾਰ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਇਹ ਵੀ ਸਪੱਸ਼ਟ ਕੀਤਾ ਕਿ ਕੁਝ ਥਾਵਾਂ ‘ਤੇ ਚੱਲ ਰਹੀਆਂ ਆਸਟ੍ਰੇਲੀਆ ਜਾਣ ਵਾਲੀ ਗੱਲ ਬਿਲਕੁਲ ਗਲਤ ਹੈ ਅਤੇ ਇਸ ਦਾ ਇਸ ਮਾਮਲੇ ਨਾਲ ਕੋਈ ਸੰਬੰਧ ਨਹੀਂ। ਪੀੜਤ ਪਰਿਵਾਰ ਨੇ ਪੁਲਿਸ ਨੂੰ ਅਪੀਲ ਕੀਤੀ ਹੈ ਕਿ ਐਫਆਈਆਰ ਖਾਰਜ ਕਰਕੇ ਉਨ੍ਹਾਂ ਦੀ ਧੀ ਨੂੰ ਰਿਹਾਅ ਕੀਤਾ ਜਾਵੇ, ਕਿਉਂਕਿ ਉਹ ਮਾਨਸਿਕ ਤੌਰ ‘ਤੇ ਠੀਕ ਨਹੀਂ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਦੀ PM ਮੋਦੀ ਨੂੰ ਅਪੀਲ-‘IPL ਨੂੰ ਤੁਰੰਤ ਕੀਤਾ ਜਾਵੇ ਬੰਦ’
ਖਿਲਚੀਆਂ ਇਲਾਕੇ ਵਿੱਚ ਪਰਿਵਾਰਕ ਤਕਰਾਰ ਦੌਰਾਨ ਇੱਕ ਧੀ ਵੱਲੋਂ ਆਪਣੇ ਪਿਤਾ ਨੂੰ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਅਧਿਕਾਰੀ ਮੁਖਤਿਆਰ ਸਿੰਘ ਨੇ ਦੱਸਿਆ ਕਿ 14 ਤਰੀਕ ਨੂੰ ਪਰਮਿੰਦਰ ਸਿੰਘ ਨਾਂ ਦੇ ਵਿਅਕਤੀ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆ ਗਿਆ। ਤਫਤੀਸ਼ ਦੌਰਾਨ ਸਾਹਮਣੇ ਆਇਆ ਕਿ ਉਸ ਦੀ ਧੀ ਸਨੇਹਦੀਪ ਕੌਰ ਦੇ ਆਜ਼ਾਦ ਖਿਆਲਾਂ ਅਤੇ ਵਿਦੇਸ਼ ਜਾਣ ਦੇ ਮਾਮਲੇ ਨੂੰ ਲੈ ਕੇ ਘਰ ਵਿੱਚ ਲੰਬੇ ਸਮੇਂ ਤੋਂ ਝਗੜਾ ਚੱਲ ਰਿਹਾ ਸੀ। ਗੁੱਸੇ ਵਿੱਚ ਆ ਕੇ ਧੀ ਨੇ ਪਿਤਾ ਦੇ ਲਾਇਸੈਂਸੀ ਰਿਵਾਲਵਰ ਨਾਲ ਗੋਲੀ ਚਲਾ ਦਿੱਤੀ। ਪੁਲਿਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਹਥਿਆਰ ਬਰਾਮਦ ਕਰ ਲਿਆ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










