ਕੈਨੇਡਾ ਦੇ ਟੋਰਾਂਟੋ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਮਾਪਿਆਂ ਦੀ ਲਾਡਲੀ ਧੀ ਦਾ ਇਕ ਸਿਰਫਿਰੇ ਵੱਲੋਂ ਕਤਲ ਕਰ ਦਿੱਤਾ ਗਿਆ। ਕਤਲ ਮਗਰੋਂ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ ਤੇ ਉਨ੍ਹਾਂ ਵੱਲੋਂ ਇਸ ਪੂਰੇ ਕਤਲਕਾਂਡ ਬਾਰੇ ਦੱਸਿਆ ਗਿਆ ਹੈ।
ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦੀ ਕੁੜੀ ਆਪਣੇ ਭਰਾ ਨਾਲ ਵੀਡੀਓ ਕਾਲ ‘ਤੇ ਗੱਲ ਕਰ ਰਹੀ ਸੀ ਤੇ ਜਿਵੇਂ ਹੀ ਬੱਸ ਸਟੌਪ ‘ਤੇ ਪਹੁੰਚਦੀ ਹੈ ਤੇ ਬੈਂਕ ਵਿਚ ਨੌਕਰੀ ਕਰਨ ਜਾਂਦੀ ਹੈ ਤਾਂ ਬੈਂਕ ਵਿਚ ਅਚਾਨਕ ਉਹ ਮੁੰਡਾ ਆ ਜਾਂਦਾ ਹੈ ਤੇ ਕੁੜੀ ਵੱਲੋਂ ਵੀਡੀਓ ਕਾਲ ਕੱਟ ਦਿੱਤੀ ਜਾਂਦੀ ਹੈ ਤੇ ਕੁਝ ਦੇਰ ਮਗਰੋਂ ਮਾਪਿਆਂ ਨੂੰ ਫੋਨ ਆਉਂਦਾ ਹੈ ਕਿ ਉਨ੍ਹਾਂ ਦੀ ਧੀ ਦਾ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕਾ ਦੀ ਪਛਾਣ ਨਵਨੀਤ ਕੌਰ ਵਜੋਂ ਹੋਈ ਹੈ ਤੇ ਉਹ 5 ਸਾਲ ਪਹਿਲਾਂ ਸਟੱਡੀ ਵੀਜ਼ੇ ‘ਤੇ ਕੈਨੇਡਾ ਗਈ ਸੀ।
ਕੈਨੇਡਾ ਪੁਲਿਸ ਨੇ ਇਸ ਨੂੰ ਟਾਰਗੇਟਿਡ ਹਮਲਾ ਦੱਸਿਆ ਹੈ ਤੇ ਕਾਰਵਾਈ ਕਰਦੇ ਹੋਏ ਮੁਲਜ਼ਮ ਸ਼ਰਨਜੀਤ ਸਿੰਘ ਵਾਸੀ ਬਰੰਪਟਨ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮ ਵੀ ਪੰਜਾਬੀ ਨੌਜਵਾਨ ਦੱਸਿਆ ਜਾ ਰਿਹਾ ਹੈ। ਘਟਨਾ ਬਾਰੇ ਪਤਾ ਲੱਗਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚੀ ਤੇ ਉੁਨ੍ਹਾਂ ਵੱਲੋਂ ਕੁੜੀ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਇਹ ਵੀ ਪੜ੍ਹੋ : BS-3 ਗੱਡੀਆਂ ਦੇ ਬਦਲਣੇ ਪੈ ਸਕਦੇ ਹਨ ਰਬੜ ਦੇ ਪੁਰਜੇ, E20 ਪੈਟਰੋਲ ‘ਤੇ ਨਿਤਿਨ ਗਡਕਰੀ ਦਾ ਵੱਡਾ ਬਿਆਨ
ਵਾਰਦਾਤ ਨੂੰ ਅੰਜਾਮ ਦੇਣ ਮਗਰੋਂ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ ਪਰ ਪੁਲਿਸ ਵੱਲੋਂ ਚਲਾਈ ਗਈ ਵਿਸ਼ੇਸ਼ ਤਲਾਸ਼ੀ ਮੁਹਿੰਮ ਦੌਰਾਨ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਮ੍ਰਿਤਕਾ ਦੇ ਪਿਤਾ ਨੇ ਦੱਸਿਆ ਕਿ ਨਵਨੀਤ ਕੌਰ ਪਿਛਲੇ ਕਾਫੀ ਲੰਮੇ ਸਮੇਂ ਤੋਂ ਇਕਤਰਫਾ ਪਿਆਰ ਕਰਕੇ ਕਾਫੀ ਪ੍ਰੇਸ਼ਾਨ ਰਹਿੰਦੀ ਸੀ ਤੇ ਇਸ ਬਾਰੇ ਉਸ ਨੇ ਕੈਨੇਡਾ ਪੁਲਿਸ ਕੋਲ ਸ਼ਿਕਾਇਤ ਵੀ ਦਰਜ ਕਰਵਾਈ ਸੀ। ਪਰਿਵਾਰ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








