ਮੋਗਾ ਦੇ ਕਸਬਾ ਧਰਮਕੋਟ ਦੇ ਪਿੰਡ ਰੇੜਮਾ ਵਿਖੇ ਦਰਦਨਾਕ ਹਾਦਸਾ ਵਾਪਰਿਆ। ਇੱਥੇ 3 ਸਾਲ ਦੇ ਮਾਸੂਮ ਦੀ ਟ੍ਰੈਕਟਰ ਹੇਠਾਂ ਆਉਣ ਕਾਰਨ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਛਾਣ ਗਗਨਦੀਪ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਗਗਨਦੀਪ ਸਿੰਘ ਆਪਣੀ ਮਾਂ ਦੇ ਨਾਲ ਨਾਨਕੇ ਘਰ ਰਹਿੰਦਾ ਸੀ।
ਪਰਿਵਾਰ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਸ਼ੁੱਕਰਵਾਰ ਨੂੰ ਗਗਨਦੀਪ ਸਿੰਘ ਦਾ ਮਾਮਾ ਟ੍ਰੈਕਟਰ ਸਟਾਰਟ ਕਰਕੇ ਖੇਤਾਂ ਵੱਲ ਜਾ ਰਿਹਾ ਸੀ। ਇਸ ਦੌਰਾਨ ਗਗਨਦੀਪ ਸਿੰਘ ਦੌੜਦਾ ਹੋਇਆ ਟ੍ਰੈਕਟਰ ਦੇ ਪਿੱਛੋਂ ਪਹੁੰਚ ਗਿਆ। ਮਾਮੇ ਨੂੰ ਬੱਚੇ ਦੇ ਪਿੱਛੇ ਆਉਣ ਦਾ ਪਤਾ ਨਹੀਂ ਲੱਗਿਆ ਅਤੇ ਉਨ੍ਹਾਂ ਨੇ ਟ੍ਰੈਕਟਰ ਪਿੱਛੇ ਕਰ ਦਿੱਤਾ ਅਤੇ ਗਗਨਦੀਪ ਸਿੰਘ ਹੇਠਾਂ ਆ ਗਿਆ। ਹਾਦਸੇ ਵਿੱਚ ਮਾਸੂਮ ਗੰਭੀਰ ਜ਼ਖਮੀ ਹੋ ਗਿਆ ਅਤੇ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ : ਕੁਰਾਲੀ : ਪ੍ਰੇਮ ਸੰਬੰਧ ਦੇ ਸ਼ੱਕ ‘ਚ ਭਰਾ ਨੇ ਭੈਣ ਦੇ ਪ੍ਰੇਮੀ ਦੀ ਮਾਂ ਦਾ ਕੀਤਾ ਕ.ਤ/ਲ, ਮੁਲਜ਼ਮ ਗ੍ਰਿਫ਼ਤਾਰ
ਹਾਦਸੇ ਦੀ ਸੂਚਨਾ ਮਿਲਦੇ ਹੀ ਥਾਣਾ ਧਰਮਕੋਟ ਦੇ ਐੱਸਐਚਓ ਇੰਸਪੈਕਟਰ ਜਤਿੰਦਰ ਸਿੰਘ ਆਪਣੀ ਪੁਲਿਸ ਟੀਮ ਸਮੇਤ ਮੌਕੇ ‘ਤੇ ਪਹੁੰਚੇ। ਪੁਲਿਸ ਦੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਪੋਸਟਮਾਰਟਮ ਲਈ ਮੋਗਾ ਦੇ ਸਿਵਲ ਹਸਪਤਾਲ ਭੇਜ ਦਿੱਤਾ ਹੈ। ਐੱਸਐਚਓ ਇੰਸਪੈਕਟਰ ਜਤਿੰਦਰ ਸਿੰਘ ਨੇ ਅੱਗੇ ਕਿਹਾ ਕਿ ਪਿੰਡ ਰੇੜਮਾ ਵਿੱਚ ਤਿੰਨ ਸਾਲਾ ਗਗਨਦੀਪ ਸਿੰਘ ਦੀ ਟ੍ਰੈਕਟਰ ਹੇਠਾਂ ਆਉਣ ਕਾਰਨ ਮੌਤ ਹੋ ਗਈ। ਬੱਚੇ ਦੀ ਮ੍ਰਿਤਕ ਦੇਹ ਨੂੰ ਮੋਗਾ ਦੇ ਸਿਵਲ ਹਸਪਤਾਲ ਰਖਵਾਇਆ ਗਿਆ ਹੈ। ਮਾਮਲੇ ਦੀ ਜਾਂਚ ਜਾਰੀ ਹੈ ਅਤੇ ਪਰਿਵਾਰ ਦੇ ਬਿਆਨ ਦੇ ਆਧਾਰ ‘ਤੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








